24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਫ਼ਾਜ਼ਿਲਕਾ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਵਿਸ਼ਾਲ ਨਗਰ ਕੀਰਤਨ ਵੱਡੀ ਗਿਣਤੀ ’ਚ ਸੰਗਤਾਂ ਵਾਹਿਗੁਰੂ ਦਾ ਜਾਪ ਕਰਦੀਆਂ ਹੋਈਆਂ ਸ਼ਾਮਿਲ

ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਤੋਂ ਅਰਦਾਸ ਕਰਨ ਉਪਰੰਤ ਸ਼ੁਰੂ ਹੋਇਆ।

Ad Position 21
No active advertisement
ਭਾਈ ਜਸਪ੍ਰੀਤ ਸਿੰਘ ਦਾ ਜਥਾ ਕੀਰਤਨ ਕਰਦਾ ਹੋਇਆ। ਤਸਵੀਰ-ਪ੍ਰਦੀਪ ਕੁਮਾਰ 24-11-2026
ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਤੋਂ ਅਰਦਾਸ ਕਰਨ ਉਪਰੰਤ ਸ਼ੁਰੂ ਹੋਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ ਇਹ ਨਗਰ ਕੀਰਤਨ ਗਊਸ਼ਾਲਾ ਰੋਡ, ਸੰਜੀਵ ਸਿਨੇਮਾ ਚੌਂਕ, ਅਬੋਹਰ ਰੋਡ, ਦਾਣਾ ਮੰਡੀ ਦੇ ਸਾਹਮਣੇ, ਫ਼ਲਾਈ ਓਵਰ ਨੇੜਿਓ, ਮਲੋਟ ਚੌਂਕ, ਮਹਾਜਨ ਮਾਰਕੀਟ, ਬੱਸ ਅੱਡਾ, ਅੰਡਰਬ੍ਰਿਜ਼, ਰੈੱਡਕਰਾਸ ਮਾਰਕੀਟ, ਹੋਟਲਾਂ ਬਾਜ਼ਾਰ, ਸਾਈਕਲਾਂ ਬਾਜ਼ਾਰ ਚੌਂਕ, ਸਾਈਕਲਾਂ ਬਾਜ਼ਾਰ, ਸ਼ਾਸਤਰੀ ਚੌਂਕ, ਵਾਣ ਬਾਜ਼ਾਰ, ਸਰਾਫ਼ਾਂ ਬਾਜ਼ਾਰ, ਚੌਂਕ ਘੰਟਾਘਰ, ਉੱਨ ਬਾਜ਼ਾਰ, ਬਜਾਜੀ ਬਾਜ਼ਾਰ, ਪੁਰਾਣਾ ਅਬੋਹਰੀ ਅੱਡਾ, ਗਾਂਧੀ ਚੌਂਕ, ਰਾਮ ਕੀਰਤਨ ਸਭਾ ਮੰਦਰ ਰੋਡ ਤੋਂ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਜਾ ਸਕੇ ਸੰਪੂਰਨ ਹੋਇਆ। ਨਗਰ ਕੀਰਤਨ ਦੇ ਸੁਆਗਤ ਲਈ ਸਮੁੱਚੇ ਰੂਟ ’ਤੇ ਵੱਡੀ ਪੱਧਰ ’ਤੇ ਸਜਾਵਟੀ ਗੇਟ ਲਗਾਏ ਗਏ। ਸ਼ਹਿਰ ਦੀਆਂ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਨਾਲ ਇਸ ਨਗਰ ਕੀਰਤਨ ਦਾ ਸੁਆਗਤ ਅਤੇ ਥਾਂ-ਥਾਂ ’ਤੇ ਮਠਿਆਈਆਂ ਆਦਿ ਦੇ ਲੰਗਰ ਲੱਗੇ ਹੋਏ ਸਨ। ਨਗਰ ਕੀਰਤਨ ਦੇ ਮੂਹਰੇ ਬੈਂਡ ਤੋਂ ਇਲਾਵਾ ਛੋਟੇ ਛੋਟੇ ਬੱਚਿਆਂ ਵਲੋਂ ਗਤਕੇ ਦੇ ਜੌਹਰ ਦਿਖਾਏ ਗਏ। ਬੱਚਿਆਂ ਵਲੋਂ ਦਿਖਾਏ ਗਏ ਹੈਰਤ-ਅੰਗੇਜ਼ ਕਰਤਬ ਦੇਖਣ ਯੋਗ ਸਨ। ਇਸ ਮੌਕੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੰਗਤਾਂ ਨਤਮਸਤਕ ਹੋ ਰਹੀਆਂ ਸਨ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਜਿਨ੍ਹਾਂ ਵਿਚ ਬੀਬੀਆਂ ਦੀ ਬਹੁ ਗਿਣਤੀ ਸੀ, ਵਾਹਿਗੁਰੂ ਦਾ ਜਾਪ ਕਰਦੀਆਂ ਸ਼ਾਮਲ ਹੋਈਆਂ। ਇਸ ਮੌਕੇ ਹਜ਼ੂਰੀ ਰਾਗੀ ਭਾਈ ਸਾਹਿਬ ਭਾਈ ਜਸਪ੍ਰੀਤ ਸਿੰਘ ਦੇ ਜਥੇ ਵਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ। ਇਸ ਮੌਕੇ ਭਾਈ ਕੰਵਲਜੀਤ ਸਿੰਘ, ਭਾਈ ਦਵਿੰਦਰ ਸਿੰਘ, ਅਮਰਜੀਤ ਸਿੰਘ ਸੰਧੂ, ਡਾ. ਬਲਬੀਰ ਸਿੰਘ, ਦਵਿੰਦਰ ਸਿੰਘ ਬਰਾੜ, ਜਰਨੈਲ ਸਿੰਘ ਤਨੇਜਾ, ਮਹਿੰਦਰ ਸਿੰਘ ਖ਼ਾਲਸਾ, ਮਹਿੰਗਾ ਸਿੰਘ, ਜਪਨੀਤ ਸਿੰਘ, ਸੁਖਵਿੰਦਰ ਸਿੰਘ, ਪਰਮਜੀਤ ਸਿੰਘ ਬੈਂਕ ਵਾਲੇ, ਗੁਰਮੀਤ ਸਿੰਘ ਪੋਹਲੀ, ਜਗਦੇਵ ਸਿੰਘ, ਗੁਰਵੰਤ ਸਿੰਘ ਬਰਾੜ, ਜ਼ਿਲ੍ਹੇ ਸਿੰਘ ਲਾਧੂਕਾ, ਜੋਗਿੰਦਰ ਸਿੰਘ ਨਾਮਧਾਰੀ, ਸੁਖਵਿੰਦਰ ਸਿੰਘ ਸਾਗਰ, ਸੁਖਵਿੰਦਰ ਸਿੰਘ ਰਾਜੂ, ਗੁਰਕੀਰਤ ਸਿੰਘ ਚੁੱਘ, ਅਮਨ ਦੁਰੇਜਾ, ਮਾਸਟਰ ਸਹਿਜਪਾਲ ਸਿੰਘ, ਕੁਲਵਿੰਦਰ ਸਿੰਘ ਸੋਢੀ, ਟਿੰਕੂ ਖੁਰਾਣਾ, ਮਨਦੀਪ ਕੰਬੋਜ, ਬਾਬਾ ਜਨਰੇਟਰ ਵਾਲੇ, ਗੁਰਦੀਪ ਸਿੰਘ, ਜੱਜ ਸਿੰਘ ਅਹੂਜਾ, ਮਨਜੀਤ ਸਿੰਘ, ਗੁਰਮੀਤ ਸਿੰਘ ਰਾਣੂ, ਦਵਿੰਦਰ ਸਿੰਘ ਅਹੂਜਾ, (ਬਾਕੀ ਸਫ਼ਾ 10 ’ਤੇ)
Ad Position 22
No active advertisement
ਪਿਛਲੀ ਖ਼ਬਰ ਨਾਰਦਰਨ ਰੇਲਵੇ ਪੈਸੇਜਰਜ਼ ਕਮੇਟੀ ਦੀ ਮੀਟਿੰਗ ’ਚ ਰੇਲ ਸਹੂਲਤਾਂ ਨਾਲ ਜੁੜੀਆਂ ਲਟਕਦੀਆਂ ਮੰਗਾਂ ’ਤੇ ਹੋਈ ਚਰਚਾ ਅਗਲੀ ਖ਼ਬਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਮਜ਼੍ਹਬੀ ਸਿੱਖ ਮਹਾਂਸਭਾ ਪੰਜਾਬ ਨੇ ਪਾਰਟੀ ਹਾਈਕਮਾਂਡ ਨੂੰ ਭੇਜਿਆ ਪੱਤਰ
Ad Position 24