ਗੁਰਲਾਲ ਸਿੰਘ ਦਾਨੇਵਾਲੀਆ ਅਤੇ ਬੀਬੀ ਦਾਨੇਵਾਲੀਆ ਜਥੇ ਸਮੇਤ ਪਾਕਿਸਤਾਨ ਰਵਾਨਾ
ਅਬੋਹਰ, 23 ਨਵੰਬਰ (ਸੁਖਜੀਤ ਸਿੰਘ ਬਰਾੜ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਗੁਰਲਾਲ ਸਿੰਘ ਦਾਨੇਵਾਲੀਆ ਅਤੇ ਉਨ੍ਹਾਂ ਦੀ ਪਤਨੀ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਪਰਮਿੰਦਰ ਕੌਰ ਦਾਨੇਵਾਲੀਆ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਪਾਕਿਸਤਾਨ ਭੇਜੇ ਗਏ ਜਥੇ ਸਮੇਤ ਪਾਕਿਸਤਾਨ ਲਈ ਰਵਾਨਾ ਹੋ ਗਏ। ਇਸ ਦੌਰਾਨ ਉਨ੍ਹਾਂ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਭਾਈ ਕੁਲਦੀਪ ਸਿੰਘ ਗੜਗੱਜ ਤੋਂ ਆਸ਼ੀਰਵਾਦ ਵੀ ਲਿਆ।
ਅਬੋਹਰ, 23 ਨਵੰਬਰ (ਸੁਖਜੀਤ ਸਿੰਘ ਬਰਾੜ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਗੁਰਲਾਲ ਸਿੰਘ ਦਾਨੇਵਾਲੀਆ ਅਤੇ ਉਨ੍ਹਾਂ ਦੀ ਪਤਨੀ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਪਰਮਿੰਦਰ ਕੌਰ ਦਾਨੇਵਾਲੀਆ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਪਾਕਿਸਤਾਨ ਭੇਜੇ ਗਏ ਜਥੇ ਸਮੇਤ ਪਾਕਿਸਤਾਨ ਲਈ ਰਵਾਨਾ ਹੋ ਗਏ। ਇਸ ਦੌਰਾਨ ਉਨ੍ਹਾਂ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਭਾਈ ਕੁਲਦੀਪ ਸਿੰਘ ਗੜਗੱਜ ਤੋਂ ਆਸ਼ੀਰਵਾਦ ਵੀ ਲਿਆ। ਇਸ ਦੌਰਾਨ ਜਥੇਦਾਰ ਗੁਰਲਾਲ ਸਿੰਘ ਦਾਨੇਵਾਲੀਆ ਨੇ ਕਿਹਾ ਕਿ ਉਹ ਜਥਾ ਭੇਜਣ ਲਈ ਦੋਵੇਂ ਦੇਸ਼ਾਂ ਦੀਆਂ ਸਰਕਾਰਾਂ ਦੇ ਧੰਨਵਾਦੀ ਹਨ ਅਤੇ ਇਹ ਵੀ ਮੰਗ ਕਰਦੇ ਹਨ ਕਿ ਭਾਰਤ ਤੋਂ ਪਾਕਿਸਤਾਨ ਵਿਖੇ ਗੁਰਧਾਮਾਂ ਦੇ ਦਰਸ਼ਨ ਕਰਨ ਜਾਣ ਵਾਲੀਆਂ ਸੰਗਤਾਂ ਨੂੰ ਹੋਰ ਢਿੱਲ ਦਿੱਤੀ ਜਾਵੇ ਅਤੇ ਵੱਧ ਤੋਂ ਵੱਧ ਸੰਗਤਾਂ ਨੂੰ ਜਾਣ ਦੀ ਇਜਾਜ਼ਤ ਦਿੱਤੀ ਜਾਵੇ ਤਾਂ ਕਿ ਸੰਗਤਾਂ ਪਾਕਿਸਤਾਨ ਸਥਿਤ ਗੁਰੂ ਘਰਾਂ ਦੇ ਵੱਧ ਤੋਂ ਵੱਧ ਦਰਸ਼ਨ ਕਰ ਸਕਣ।