23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਮਾਸਟਰ ਕਾਡਰ ਯੂਨੀਅਨ ਦੀ ਚੋਣ ’ਚ ਦਲਜੀਤ ਸਿੰਘ ਸਭਰਵਾਲ ਬਣੇ ਪੰਜਾਬ ਦੇ ਸੰਯੁਕਤ ਜਨਰਲ ਸਕੱਤਰ

ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)-ਮਾਸਟਰ ਕਾਡਰ ਯੂਨੀਅਨ ਪੰਜਾਬ ਜ਼ਿਲ੍ਹਾ ਫ਼ਾਜ਼ਿਲਕਾ ਦੀ ਮੀਟਿੰਗ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫ਼ਾਜ਼ਿਲਕਾ ਵਿਖੇ ਹੋਈ, ਜਿਸ ਵਿਚ ਜ਼ਿਲ੍ਹੇ ਦੇ ਨਵੇਂ ਪ੍ਰਧਾਨ ਅਤੇ ਜ਼ਿਲ੍ਹਾ ਕਮੇਟੀ ਦੀ ਚੋਣ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਕਮੇਟੀ ਮੈਂਬਰ ਸੁਰਿੰਦਰ ਕੁਮਾਰ, ਜਨਰਲ ਸਕੱਤਰ ਹਰਜਿੰਦਰ ਸਿੰਘ ਕਰਨਵਾਲ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਸਰਬਜੀਤ ਕੰਬੋਜ ਨੇ ਦੱਸਿਆ ਕਿ ਜ਼ਿਲ੍ਹਾ ਫ਼ਾਜ਼ਿਲਕਾ ਦੀ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ ਹੈ।

Ad Position 21
No active advertisement
ਜਾਣਕਾਰੀ ਦਿੰਦੇ ਹੋਏ ਮਾਸਟਰ ਕਾਡਰ ਯੂਨੀਅਨ ਪੰਜਾਬ ਦੇ ਆਗੂ। ਅਜੀਤ ਤਸਵੀਰ 24-11-2026
ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)-ਮਾਸਟਰ ਕਾਡਰ ਯੂਨੀਅਨ ਪੰਜਾਬ ਜ਼ਿਲ੍ਹਾ ਫ਼ਾਜ਼ਿਲਕਾ ਦੀ ਮੀਟਿੰਗ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫ਼ਾਜ਼ਿਲਕਾ ਵਿਖੇ ਹੋਈ, ਜਿਸ ਵਿਚ ਜ਼ਿਲ੍ਹੇ ਦੇ ਨਵੇਂ ਪ੍ਰਧਾਨ ਅਤੇ ਜ਼ਿਲ੍ਹਾ ਕਮੇਟੀ ਦੀ ਚੋਣ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਕਮੇਟੀ ਮੈਂਬਰ ਸੁਰਿੰਦਰ ਕੁਮਾਰ, ਜਨਰਲ ਸਕੱਤਰ ਹਰਜਿੰਦਰ ਸਿੰਘ ਕਰਨਵਾਲ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਸਰਬਜੀਤ ਕੰਬੋਜ ਨੇ ਦੱਸਿਆ ਕਿ ਜ਼ਿਲ੍ਹਾ ਫ਼ਾਜ਼ਿਲਕਾ ਦੀ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ ਹੈ। ਇਸ ਵਿਚ ਮੈਥ ਮਾਸਟਰ ਪ੍ਰਵੀਨ ਅੰਗੀ ਨੂੰ ਜ਼ਿਲ੍ਹਾ ਪ੍ਰਧਾਨ, ਜਸਵਿੰਦਰ ਸਿੰਘ ਨੂੰ ਸੰਯੁਕਤ ਜਨਰਲ ਸਕੱਤਰ ਅਤੇ ਮੈਥ ਮਾਸਟਰ ਪਵਨ ਨੂੰ ਜ਼ਿਲ੍ਹਾ ਖ਼ਜ਼ਾਨਚੀ ਚੁਣਿਆ ਗਿਆ। ਇਸ ਤੋਂ ਇਲਾਵਾ ਮਾਸਟਰ ਕਾਡਰ ਯੂਨੀਅਨ ਪੰਜਾਬ ਦਾ ਸੂਬਾ ਪੱਧਰੀ ਇਜਲਾਸ ਕਰਵਾਇਆ ਗਿਆ, ਜਿਸ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿਚ ਜ਼ਿਲ੍ਹਾ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ। ਦੋ ਸਾਲ ਦਾ ਕਾਰਜਕਾਲ ਪੂਰਾ ਹੋਣ ਉਪਰੰਤ ਸੂਬਾਈ ਲੀਡਰਸ਼ਿਪ ਦੀ ਚੋਣ ਕਰਵਾਈ ਗਈ, ਜਿਸ ਵਿਚ ਸਰਦਾਰ ਬਲਜਿੰਦਰ ਸਿੰਘ ਧਾਲੀਵਾਲ ਨੂੰ ਸਰਬਸੰਮਤੀ ਨਾਲ ਸੂਬਾ ਪ੍ਰਧਾਨ ਅਤੇ ਸਰਦਾਰ ਗੁਰਮੀਤ ਸਿੰਘ ਭੁੱਲਰ ਨੂੰ ਜਨਰਲ ਸਕੱਤਰ ਚੁਣਿਆ ਗਿਆ। ਇਸ ਦੌਰਾਨ ਫ਼ਾਜ਼ਿਲਕਾ ਜ਼ਿਲ੍ਹੇ ਦੇ ਮਿਹਨਤੀ ਅਤੇ ਜੁਝਾਰੂ ਸਾਥੀ ਦਲਜੀਤ ਸਿੰਘ ਸਭਰਵਾਲ ਨੂੰ ਪੰਜਾਬ ਦਾ ਸੰਯੁਕਤ ਜਨਰਲ ਸਕੱਤਰ ਚੁਣਿਆ ਗਿਆ, ਜਿਸ ਨਾਲ ਜ਼ਿਲ੍ਹੇ ਦਾ ਮਾਣ ਵਧਿਆ ਹੈ। ਇਜਲਾਸ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਦੇ ਪ੍ਰਧਾਨਾਂ ਨੇ ਅਧਿਆਪਕਾਂ ਦੀਆਂ ਮੰਗਾਂ ਅਤੇ ਮੁਸ਼ਕਲਾਂ ’ਤੇ ਵਿਚਾਰ-ਵਟਾਂਦਰਾ ਕੀਤਾ ਅਤੇ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦੀ ਰੂਪ-ਰੇਖਾ ਵੀ ਉਲੀਕੀ ਗਈ। ਸੂਬਾ ਪ੍ਰਧਾਨ ਨੇ ਮੁਲਾਜ਼ਮ ਮੰਚ ਅਤੇ ਫ਼ਰੰਟ ਵਲੋਂ ਐਲਾਨੇ ਗਏ ਸਾਰੇ ਪ੍ਰੋਗਰਾਮਾਂ ਵਿਚ ਵੱਡੀ ਗਿਣਤੀ ਵਿਚ ਸ਼ਾਮਲ ਹੋਣ ਦੀ ਅਪੀਲ ਦੁਹਰਾਈ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਅਧਿਆਪਕਾਂ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਗਿਆ ਤਾਂ ਸਰਕਾਰ ਨੂੰ 2027 ਦੀਆਂ ਚੋਣਾਂ ਵਿਚ ਇਸ ਦੇ ਨਤੀਜੇ ਭੁਗਤਣੇ ਪੈਣਗੇ। ਸੂਬਾ ਪ੍ਰਧਾਨ ਨੇ 253 ਅਧਿਆਪਕਾਂ ਨੂੰ ਜਾਰੀ ਕੀਤੇ ਗਏ ਟਰਮੀਨੇਸ਼ਨ (ਬਰਖ਼ਾਸਤਗੀ) ਹੁਕਮਾਂ ਦੀ ਨਿਖੇਧੀ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਇਨ੍ਹਾਂ ਹੁਕਮਾਂ ਨੂੰ ਪੱਕੇ ਤੌਰ ’ਤੇ ਰੱਦ ਕਰਕੇ ਅਧਿਆਪਕਾਂ ਦੇ ਰੁਜ਼ਗਾਰ ਨੂੰ ਸੁਰੱਖਿਅਤ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਭਾਰਤ ਸਰਕਾਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸਮਝਦਿਆਂ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਵੀਜ਼ਾ ਪ੍ਰਕਿਰਿਆ... ਅਗਲੀ ਖ਼ਬਰ ਐਨ.ਜੀ.ਓ.ਜੀਵਨ ਮੰਚ ਸੰਸਥਾਨ ਵਲੋਂ ਸਰਕਾਰੀ ਸਕੂਲ ਦੁਤਾਰਾਂ ਵਾਲੀ ਨੂੰ ਲੋੜੀਂਦੀਆਂ ਵਸਤੂਆਂ ਭੇਟ ਕੀਤੀਆਂ
Ad Position 24