23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸਰਕਾਰੀ ਸਕੂਲ ਡੱਬਵਾਲਾ ਕਲਾਂ ਨੇ ਰਾਜ ਪੱਧਰੀ ਵਿਗਿਆਨ ਡਰਾਮਾ ਮੁਕਾਬਲੇ ਵਿਚ ਰਚਿਆ ਇਤਿਹਾਸ ਲਗਾਤਾਰ ਦੂਜੀ ਵਾਰ ਜਿੱਤਾਂ ਦੀ ਹੈਟਟ੍ਰਿੱਕ ਲਗਾ ਕੇ ਹੁਣ ਦਿੱਲੀ ਵਿਖੇ ਕੌਮੀ ਪੱਧਰ ’ਤੇ ਪੰਜਾਬ ਦੀ ਨੁਮਾਇੰਦਗੀ ਕਰੇਗੀ ਸਕੂਲ ਦੀ ਟੀਮ

ਅਬੋਹਰ, 23 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਬਵਾਲਾ ਕਲਾਂ ਦੇ ਵਿਦਿਆਰਥੀਆਂ ਨੇ ਰਾਜ ਪੱਧਰੀ ਵਿਗਿਆਨ ਡਰਾਮਾ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿੱਤਾਂ ਦੀ ਹੈਟਟ੍ਰਿੱਕ ਲਗਾ ਕੇ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ ਦੀ ਟੀਮ ਹੁਣ ਦਿੱਲੀ ਵਿਖੇ ਹੋਣ ਵਾਲੇ ਰਾਸ਼ਟਰੀ ਪੱਧਰ ਦੇ ਵਿਗਿਆਨ ਡਰਾਮਾ ਮੁਕਾਬਲੇ ਵਿਚ ਪੰਜਾਬ ਦੀ ਨੁਮਾਇੰਦਗੀ ਕਰੇਗੀ।

Ad Position 21
No active advertisement
ਨਾਟਕ ਦੀ ਪੇਸ਼ਕਾਰੀ ਕਰਦੇ ਕਲਾਕਾਰ। ਅਜੀਤ ਤਸਵੀਰਾਂ 24-11-2026
ਅਬੋਹਰ, 23 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਬਵਾਲਾ ਕਲਾਂ ਦੇ ਵਿਦਿਆਰਥੀਆਂ ਨੇ ਰਾਜ ਪੱਧਰੀ ਵਿਗਿਆਨ ਡਰਾਮਾ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿੱਤਾਂ ਦੀ ਹੈਟਟ੍ਰਿੱਕ ਲਗਾ ਕੇ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ ਦੀ ਟੀਮ ਹੁਣ ਦਿੱਲੀ ਵਿਖੇ ਹੋਣ ਵਾਲੇ ਰਾਸ਼ਟਰੀ ਪੱਧਰ ਦੇ ਵਿਗਿਆਨ ਡਰਾਮਾ ਮੁਕਾਬਲੇ ਵਿਚ ਪੰਜਾਬ ਦੀ ਨੁਮਾਇੰਦਗੀ ਕਰੇਗੀ। ਵਿਗਿਆਨਕ ਸੋਚ ਅਤੇ ਬਦਲਦੇ ਸਮਾਜਿਕ ਪਰਿਵੇਸ਼ ਨੂੰ ਦਰਸਾਉਂਦੇ ਨਾਟਕ ‘ਬਦਲ ਰਿਹਾ ਹੈ ਗਾਂਓ’ ਰਾਹੀਂ ਵਿਦਿਆਰਥੀਆਂ ਨੇ ਆਪਣੀ ਦਮਦਾਰ ਪੇਸ਼ਕਾਰੀ ਨਾਲ ਜੱਜਾਂ ਅਤੇ ਦਰਸ਼ਕਾਂ ਦਾ ਦਿਲ ਜਿੱਤ ਲਿਆ। ਇਸ ਨਾਟਕ ਦੇ ਲੇਖਕ, ਨਿਰਦੇਸ਼ਕ ਅਤੇ ਸੰਪਾਦਨਕਾਰ ਕੁਲਜੀਤ ਭੱਟੀ ਹਨ ਜਦ ਕਿ ਸਹਿ-ਨਿਰਦੇਸ਼ਕ ਅਤੇ ਲਾਈਟਿੰਗ ਦੀ ਜ਼ਿੰਮੇਵਾਰੀ ਵੀਰਾਂ ਕੌਰ ਵਲੋਂ ਬਾਖ਼ੂਬੀ ਨਿਭਾਈ ਗਈ। ਮੰਚ ’ਤੇ ਵਿਦਿਆਰਥੀਆਂ ਨੇ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਨਾਟਕ ਨੂੰ ਸਫਲ ਬਣਾਉਣ ਵਿਚ ਸਹਾਇਕ ਟੀਮ ਵਜੋਂ ਪ੍ਰਭਸਿਮਰਨਜੀਤ ਕੌਰ, ਜਸ਼ਨਦੀਪ ਕੌਰ ਅਤੇ ਦਿਕਸ਼ਾ ਦਾ ਵਿਸ਼ੇਸ਼ ਯੋਗਦਾਨ ਰਿਹਾ। ਸਕੂਲ ਦੇ ਪ੍ਰਿੰਸੀਪਲ ਸੁਭਾਸ਼ ਨਰੂਲਾ ਨੇ ਇਸ ਮਾਣਮੱਤੀ ਪ੍ਰਾਪਤੀ ’ਤੇ ਸਮੂਹ ਅਧਿਆਪਕਾਂ, ਸਪੋਰਟਿੰਗ ਟੀਮ ਅਤੇ ਨਿਰਦੇਸ਼ਨ ਮੰਡਲ ਨੂੰ ਵਧਾਈ ਦਿੰਦਿਆਂ ਕਿਹਾ ਕਿ ਦੂਜੀ ਵਾਰ ਸੂਬਾ ਪੱਧਰ ’ਤੇ ਹੈਟ੍ਰਿਕ ਲਗਾਉਣਾ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਅਣਥੱਕ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਸਕੂਲ ਲਈ ਮਾਣ ਵਾਲੀ ਗੱਲ ਹੈ ਅਤੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਅੱਗੇ ਵਧਣਾ ਚਾਹੀਦਾ ਹੈ। ਇਸ ਸ਼ਾਨਦਾਰ ਸਫਲਤਾ ਲਈ ਸਕੂਲ ਪ੍ਰਬੰਧਕਾਂ ਅਤੇ ਸਮੁੱਚੀ ਟੀਮ ਵਲੋਂ ਰਮਿੰਦਰਜੀਤ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ ਅਜੈ ਤ੍ਰਿਪਾਠੀ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਕਸ਼ਮੀਰੀ ਲਾਲ ਕੰਬੋਜ, ਭੁਪਿੰਦਰ ਉਤਰੇਜਾ, ਸੰਜੀਵ ਗਿਲਹੋਤਰਾ, ਸਤਿੰਦਰ ਸਚਦੇਵਾ, ਮਦਨ ਘੋਰੇਲਾ, ਰਬਿਲ ਜੁਨੇਜਾ ਅਤੇ ਸਮੂਹ ਸਕੂਲ ਸਟਾਫ਼ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਜਾਇਆ ਵਿਸ਼ਾਲ ਨਗਰ ਕੀਰਤਨ ਅਗਲੀ ਖ਼ਬਰ ਭਾਰਤ ਸਰਕਾਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸਮਝਦਿਆਂ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਵੀਜ਼ਾ ਪ੍ਰਕਿਰਿਆ...
Ad Position 24