23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਡਿਪਟੀ ਕਮਿਸ਼ਨਰ ਨੇ ਜਨਗਣਨਾ-2027 ਸਬੰਧੀ ਜਾਗਰੂਕਤਾ....

ਉਨ੍ਹਾਂ ਕਿਹਾ ਕਿ ਜਨਗਣਨਾ ਦੀ ਪ੍ਰਕਿਰਿਆ ਨੂੰ ਹੋਰ ਸਰਲ, ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਪਹਿਲੀ ਵਾਰ ਡਿਜੀਟਲ ਤਕਨੀਕ ਦੀ ਵਰਤੋਂ ਕੀਤੀ ਜਾ ਰਹੀ ਹੈ। ਸਵੈ-ਗਣਨਾ ਦੀ ਸਹੂਲਤ ਰਾਹੀਂ ਨਾਗਰਿਕ ਨਿਰਧਾਰਿਤ ਸਮੇਂ ਦੌਰਾਨ ਆਪਣੀ ਸਹੂਲਤ ਅਨੁਸਾਰ ਪਰਿਵਾਰ ਦੀ ਜਾਣਕਾਰੀ ਖ਼ੁਦ ਆਨਲਾਈਨ ਦਰਜ ਕਰ ਸਕਣਗੇ।

Ad Position 21
No active advertisement
(Ã ਸਫਾ 5 ਦੀ ਬਾਕੀ Æ) 24-11-2026
ਉਨ੍ਹਾਂ ਕਿਹਾ ਕਿ ਜਨਗਣਨਾ ਦੀ ਪ੍ਰਕਿਰਿਆ ਨੂੰ ਹੋਰ ਸਰਲ, ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਪਹਿਲੀ ਵਾਰ ਡਿਜੀਟਲ ਤਕਨੀਕ ਦੀ ਵਰਤੋਂ ਕੀਤੀ ਜਾ ਰਹੀ ਹੈ। ਸਵੈ-ਗਣਨਾ ਦੀ ਸਹੂਲਤ ਰਾਹੀਂ ਨਾਗਰਿਕ ਨਿਰਧਾਰਿਤ ਸਮੇਂ ਦੌਰਾਨ ਆਪਣੀ ਸਹੂਲਤ ਅਨੁਸਾਰ ਪਰਿਵਾਰ ਦੀ ਜਾਣਕਾਰੀ ਖ਼ੁਦ ਆਨਲਾਈਨ ਦਰਜ ਕਰ ਸਕਣਗੇ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵੈ-ਗਣਨਾ ਲਈ ਵਿਸ਼ੇਸ਼ ਆਨਲਾਈਨ ਪੋਰਟਲ ਤਿਆਰ ਕੀਤਾ ਗਿਆ ਹੈ, ਜਿਸ ਰਾਹੀਂ ਨਾਗਰਿਕ ਆਪਣੇ ਪਰਿਵਾਰ ਦੀ ਲੋੜੀਂਦੀ ਜਾਣਕਾਰੀ ਦਰਜ ਕਰ ਸਕਦੇ ਹਨ। ਜਾਣਕਾਰੀ ਸਫਲਤਾਪੂਰਵਕ ਜਮਾਂ ਹੋਣ ਉਪਰੰਤ ਇਕ ਵਿਸ਼ੇਸ਼ ਸਵੈ-ਗਣਨਾ ਆਈ.ਡੀ.ਜਾਰੀ ਕੀਤੀ ਜਾਵੇਗੀ। ਇਹ ਆਈ.ਡੀ. ਨਾਗਰਿਕਾਂ ਨੂੰ ਸੰਭਾਲ ਕੇ ਰੱਖਣੀ ਹੋਵੇਗੀ ਅਤੇ ਬਾਅਦ ਵਿਚ ਘਰ-ਘਰ ਆਉਣ ਵਾਲੇ ਜਨਗਣਨਾ ਕਰਮਚਾਰੀਆਂ ਨਾਲ ਸਾਂਝੀ ਕਰਨੀ ਹੋਵੇਗੀ, ਤਾਂ ਜੋ ਆਨਲਾਈਨ ਦਰਜ ਕੀਤੀ ਗਈ ਜਾਣਕਾਰੀ ਦੀ ਪੁਸ਼ਟੀ ਕੀਤੀ ਜਾ ਸਕੇ। ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਆਪੋ-ਆਪਣੇ ਪੱਧਰ ’ਤੇ ਲੋਕਾਂ ਤੱਕ ਸਵੈ-ਗਣਨਾ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਪਹੁੰਚਾਉਣ ਅਤੇ ਇਸ ਡਿਜੀਟਲ ਸਹੂਲਤ ਦਾ ਲਾਭ ਲੈਣ ਲਈ ਪ੍ਰੇਰਿਤ ਕਰਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਜਨਗਣਨਾ-2027 ਦੀ ਪ੍ਰਕਿਰਿਆ ਵਿਚ ਸਰਗਰਮ ਸਹਿਯੋਗ ਦੇਣ। ਇਸ ਮੌਕੇ ਜਨਗਣਨਾ ਵਿਭਾਗ ਤੋਂ ਜੁਆਇੰਟ ਡਾਇਰੈਕਟਰ ਆਰ.ਪੀ. ਸਿੰਘ, ਜ਼ਿਲ੍ਹਾ ਕੋਆਰਡੀਨੇਟਰ ਕਾਰਤਿਕ ਆਰੀਆ, ਉਪ ਅਰਥ ਅਤੇ ਅੰਕੜਾ ਸਲਾਹਕਾਰ-ਕਮ-ਵਧੀਕ ਜ਼ਿਲ੍ਹਾ ਸੈਂਸਜ਼ ਅਫ਼ਸਰ ਫ਼ਾਜ਼ਿਲਕਾ ਲਖਵਿੰਦਰ ਸਿੰਘ ਅਤੇ ਸੈਂਸਜ਼ ਸੈੱਲ ਤੋਂ ਇੰਚਾਰਜ ਸੁਰਿੰਦਰ ਪਾਲ ਤੇ ਅਮਨਦੀਪ ਗਿਰਧਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੌਣੇ 5 ਸਾਲਾਂ ਵਿਚ ਵਿਕਾਸ ਅਤੇ ਲੋਕ ਭਲਾਈ ਦੇ ਕੰਮ ਕੀਤੇ-ਆਗੂ ਅਗਲੀ ਖ਼ਬਰ ਫ਼ਾਜ਼ਿਲਕਾ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਜਾਇਆ ਵਿਸ਼ਾਲ ਨਗਰ ਕੀਰਤਨ
Ad Position 24