ਭਗਤ ਨਾਮਦੇਵ ਕਮੇਟੀ ਨੇ ਮਨਾਇਆ ਭਗਤ ਬਾਬਾ ਨਾਮਦੇਵ ਜੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ
ਅਬੋਹਰ, 23 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ) ਬਾਬਾ ਨਾਮਦੇਵ ਯੋਗਾ ਕਮੇਟੀ ਅਬੋਹਰ ਵਲੋਂ ਆਲ ਇੰਡੀਆ ਕਸ਼ੱਤਰੀ ਟਾਂਕ ਸਭਾ ਦੀ ਸਰਪ੍ਰਸਤੀ ਹੇਠ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਪ੍ਰੇਮ ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧੀ ਧਾਰਮਿਕ ਸਮਾਗਮ ਪੁਰਾਣੀ ਸੂਰਜ ਨਗਰੀ ਨਾਮਦੇਵ ਭਵਨ (ਧਰਮਸ਼ਾਲਾ) ਗਲੀ ਨੰਬਰ 5 ਅਬੋਹਰ ਵਿਖੇ ਕਰਵਾਇਆ ਗਿਆ ਹੈ।
ਅਬੋਹਰ, 23 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ) ਬਾਬਾ ਨਾਮਦੇਵ ਯੋਗਾ ਕਮੇਟੀ ਅਬੋਹਰ ਵਲੋਂ ਆਲ ਇੰਡੀਆ ਕਸ਼ੱਤਰੀ ਟਾਂਕ ਸਭਾ ਦੀ ਸਰਪ੍ਰਸਤੀ ਹੇਠ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਪ੍ਰੇਮ ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧੀ ਧਾਰਮਿਕ ਸਮਾਗਮ ਪੁਰਾਣੀ ਸੂਰਜ ਨਗਰੀ ਨਾਮਦੇਵ ਭਵਨ (ਧਰਮਸ਼ਾਲਾ) ਗਲੀ ਨੰਬਰ 5 ਅਬੋਹਰ ਵਿਖੇ ਕਰਵਾਇਆ ਗਿਆ ਹੈ। ਇਸ ਮੌਕੇ ਸਮਾਗਮ ਦੀ ਸ਼ੁਰੂਆਤ ਲੋਕਲ ਰਾਗੀ ਜੱਥਾ ਭਾਈ ਨਿਰਪਾਲ ਸਿੰਘ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਬਲਬੀਰ ਸਿੰਘ ਨੇ ਉਚੇਚੇ ਤੌਰ ‘ ਤੇ ਕੀਰਤਨ ਦੀ ਹਾਜ਼ਰੀ ਭਰੀ। ਸਮਾਪਤੀ ‘ਤੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਸਹਿਯੋਗੀ ਸੰਗਤਾਂ ਅਤੇ ਸੰਸਥਾਵਾਂ ਨੂੰ ਸਨਮਾਨਿਤ ਕੀਤਾ ਗਿਆ। ਅੰਤ ਵਿਚ ਸਭ ਨੇ ਮਿਲ ਬੈਠ ਕੇ ਗੁਰੂ ਕਾ ਲੰਗਰ ਛਕਿਆ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਡਾ.ਇੰਦਰਪਾਲ ਸਿੰਘ, ਜੀਤ ਸਿੰਘ ਕੈਂਥ, ਗੁਰਜੰਟ ਸਿੰਘ ਕੈਂਥ, ਚਮਕੌਰ ਸਿੰਘ ਸਾਗੂ, ਹਰਜਿੰਦਰ ਸਿੰਘ ਨਿੱਝਰ, ਨਵਤੇਜ ਸਿੰਘ ਚਹਿਲ, ਅਜੀਤ ਸਿੰਘ ਪੁਰਬਾ, ਗੁਰਪ੍ਰੀਤ ਸਿੰਘ ਕੈਂਥ, ਹਰਪ੍ਰੀਤ ਸਿੰਘ ਸਿੱਧੂ, ਪ੍ਰਿਤਪਾਲ ਸਿੰਘ ਕੈਂਥ, ਜੋਗਿੰਦਰ ਸਿੰਘ ਮਾਨ, ਜਸਪਾਲ ਸਿੰਘ ਸਾਗੂ ਅਤੇ ਗੁਰਪ੍ਰੀਤ ਸਿੰਘ ਆਦਿ ਮੈਂਬਰਾਂ ਤੋਂ ਇਲਾਵਾ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ।