23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਦਰਸ਼ਨ ਸਿੰਘ ਮੋਠਾਂ ਵਾਲਾ ਦੇ ਐਗਜ਼ੀਕਿਊਟਿਵ ਮੈਂਬਰ ਚੁਣੇ ਜਾਣ ’ਤੇ ਬੱਬੂ ਜੈਮਲ ਵਾਲਾ ਨੇ ਵਧਾਈ ਦਿੱਤੀ

ਜਲਾਲਾਬਾਦ, 23 ਨਵੰਬਰ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਨੇੜਲੇ ਪਿੰਡ ਮੋਠਾਂ ਵਾਲੀ ਦੇ ਵਸਨੀਕ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਦਰਸ਼ਨ ਸਿੰਘ ਮੋਠਾਂ ਵਾਲਾ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਲਾਨਾ ਮੀਟਿੰਗ ਦੌਰਾਨ 11 ਮੈਂਬਰੀ ਐਗਜ਼ੀਕਿਊਟਿਵ ਕਮੇਟੀ ਦਾ ਮੈਂਬਰ ਚੁਣੇ ਜਾਣ ’ਤੇ ਵੱਖ-ਵੱਖ ਆਗੂਆਂ ਅਤੇ ਸੰਗਤਾਂ ਵਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਜਗਸੀਰ ਸਿੰਘ ਬੱਬੂ ਜੈਮਲ ਵਾਲਾ, ਐਗਜ਼ੀਕਿਊਟਿਵ ਮੈਂਬਰ ਅਤੇ ਸੂਬਾ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਸਾਥੀਆਂ ਸਮੇਤ ਦਰਸ਼ਨ ਸਿੰਘ ਮੋਠਾਂ ਵਾਲਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਇਸ ਪ੍ਰਾਪਤੀ ਦੀ ਵਧਾਈ ਦਿੱਤੀ।

Ad Position 21
No active advertisement
ਅਜੀਤ ਡੈਸਕ 24-11-2026
ਜਲਾਲਾਬਾਦ, 23 ਨਵੰਬਰ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਨੇੜਲੇ ਪਿੰਡ ਮੋਠਾਂ ਵਾਲੀ ਦੇ ਵਸਨੀਕ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਦਰਸ਼ਨ ਸਿੰਘ ਮੋਠਾਂ ਵਾਲਾ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਲਾਨਾ ਮੀਟਿੰਗ ਦੌਰਾਨ 11 ਮੈਂਬਰੀ ਐਗਜ਼ੀਕਿਊਟਿਵ ਕਮੇਟੀ ਦਾ ਮੈਂਬਰ ਚੁਣੇ ਜਾਣ ’ਤੇ ਵੱਖ-ਵੱਖ ਆਗੂਆਂ ਅਤੇ ਸੰਗਤਾਂ ਵਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਜਗਸੀਰ ਸਿੰਘ ਬੱਬੂ ਜੈਮਲ ਵਾਲਾ, ਐਗਜ਼ੀਕਿਊਟਿਵ ਮੈਂਬਰ ਅਤੇ ਸੂਬਾ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਸਾਥੀਆਂ ਸਮੇਤ ਦਰਸ਼ਨ ਸਿੰਘ ਮੋਠਾਂ ਵਾਲਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਇਸ ਪ੍ਰਾਪਤੀ ਦੀ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਵਲੋਂ ਦਰਸ਼ਨ ਸਿੰਘ ਮੋਠਾਂ ਵਾਲਾ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਜਗਸੀਰ ਸਿੰਘ ਬੱਬੂ ਜੈਮਲ ਵਾਲਾ ਨੇ ਕਿਹਾ ਕਿ ਦਰਸ਼ਨ ਸਿੰਘ ਮੋਠਾਂ ਵਾਲਾ ਲੰਮੇ ਸਮੇਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ। ਉਹ ਧਾਰਮਿਕ ਕਾਰਜਾਂ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਦੇ ਨਾਲ-ਨਾਲ ਸੰਗਤਾਂ ਨਾਲ ਬਹੁਤ ਹੀ ਪ੍ਰੇਮ-ਪਿਆਰ ਅਤੇ ਨਿਮਰਤਾ ਵਾਲਾ ਵਿਹਾਰ ਰੱਖਦੇ ਹਨ। ਉਨ੍ਹਾਂ ਦੀਆਂ ਸੇਵਾਵਾਂ ਅਤੇ ਸੰਗਤਾਂ ਪ੍ਰਤੀ ਸਮਰਪਣ ਭਾਵਨਾ ਨੂੰ ਦੇਖਦਿਆਂ ਉਨ੍ਹਾਂ ਨੂੰ ਐਗਜ਼ੀਕਿਊਟਿਵ ਕਮੇਟੀ ਦਾ ਮੈਂਬਰ ਚੁਣਿਆ ਜਾਣਾ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਦਰਸ਼ਨ ਸਿੰਘ ਮੋਠਾਂ ਵਾਲਾ ਨੂੰ ਇਹ ਜ਼ਿੰਮੇਵਾਰੀ ਮਿਲਣ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਦਰਸ਼ਨ ਸਿੰਘ ਮੋਠਾਂ ਵਾਲਾ ਪਹਿਲਾਂ ਦੀ ਤਰ੍ਹਾਂ ਆਪਣੀਆਂ ਸੇਵਾਵਾਂ ਪੂਰੀ ਤਨਦੇਹੀ, ਲਗਨ ਅਤੇ ਹੋਰ ਵੀ ਵਧੇਰੇ ਉਤਸ਼ਾਹ ਨਾਲ ਨਿਭਾਉਂਦੇ ਰਹਿਣਗੇ ਅਤੇ ਸਿੱਖ ਪੰਥ ਦੀ ਚੜ੍ਹਦੀ ਕਲਾ ਲਈ ਆਪਣਾ ਯੋਗਦਾਨ ਪਾਉਣਗੇ। ਇਸ ਮੌਕੇ ਦਰਸ਼ਨ ਸਿੰਘ ਮੋਠਾਂ ਵਾਲਾ ਨੇ ਜਗਸੀਰ ਸਿੰਘ ਬੱਬੂ ਜੈਮਲ ਵਾਲਾ ਅਤੇ ਉਨ੍ਹਾਂ ਦੇ ਨਾਲ ਪਹੁੰਚੇ ਸਮੂਹ ਸਾਥੀਆਂ ਅਤੇ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਯਤਨਸ਼ੀਲ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਦੁਨੀਆ ਨੂੰ ਦਿਖਾਇਆ ਸੱਚ ਤੇ ਸੇਵਾ ਦਾ ਮਾਰਗ-ਰਾਜਪਾਲ ਕਟਾਰੀਆ ਅਗਲੀ ਖ਼ਬਰ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਦਸ ਦਿਨਾਂ ਸਿਖਲਾਈ ਪ੍ਰੋਗਰਾਮ ਸਫਲਤਾਪੂਰਵਕ ਸਮਾਪਤ
Ad Position 24