24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅਵਤਾਰ ਪੁਰਬ ਫ਼ਾਜ਼ਿਲਕਾ ਇਲਾਕੇ ਅੰਦਰ ਸੰਗਤਾਂ ਵਲੋਂ ਸ਼ਰਧਾਪੂਰਵਕ ਮਨਾਇਆ ਗਿਆ

ਫ਼ਾਜ਼ਿਲਕਾ, 24 ਨਵੰਬਰ (ਦਵਿੰਦਰ ਪਾਲ ਸਿੰਘ, ਅਮਰਜੀਤ ਸ਼ਰਮਾ)-ਫ਼ਾਜ਼ਿਲਕਾ ਇਲਾਕੇ ਅੰਦਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਬੜੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਗੁਰੂ ਘਰਾਂ ਅੰਦਰ ਰੱਖੇ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ।

Ad Position 21
No active advertisement
ਸ਼੍ਰੋਮਣੀ ਗੁਰਦੁਆਰਾ ਬਾਬਾ ਨਾਮਦੇਵ ਵਿਖੇ ਭਾਈ ਜਸਪ੍ਰੀਤ ਸਿੰਘ ਦਾ ਜਥਾ ਗੁਰਬਾਣੀ ਦਾ ਕੀਰਤਨ ਕਰਦਾ ਹੋਇਆ। ਤਸਵੀਰ-ਪ੍ਰਦੀਪ ਕੁਮਾਰ 25-11-2026
ਫ਼ਾਜ਼ਿਲਕਾ, 24 ਨਵੰਬਰ (ਦਵਿੰਦਰ ਪਾਲ ਸਿੰਘ, ਅਮਰਜੀਤ ਸ਼ਰਮਾ)-ਫ਼ਾਜ਼ਿਲਕਾ ਇਲਾਕੇ ਅੰਦਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਬੜੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਗੁਰੂ ਘਰਾਂ ਅੰਦਰ ਰੱਖੇ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਅੰਮ੍ਰਿਤ ਵੇਲੇ ਤੋਂ ਪੰਜ ਬਾਣੀਆਂ ਦੇ ਨਿੱਤ ਨੇਮਾਂ ਨਾਲ ਪ੍ਰੋਗਰਾਮ ਦੀ ਸ਼ੁਰੂਆਤ ਹੋਈ। ਰੱਖੇ ਪਾਠ ਦੇ ਭੋਗ ਪਾਏ ਗਏ। ਉਪਰੰਤ ਸਜੇ ਦੀਵਾਨ ਦੇ ਅੰਦਰ ਭਾਈ ਜਸਪ੍ਰੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਬੀਬੀ ਤ੍ਰਿਪਤ ਕੌਰ ਦੇ ਜਥੇ ਤੋਂ ਇਲਾਵਾ ਹਜ਼ੂਰੀ ਕਥਾ ਵਾਚਕ ਭਾਈ ਹਰਸਿਮਰਨਜੀਤ ਸਿੰਘ ਨੇ ਕਥਾ ਕੀਰਤਨ ਦਾ ਪ੍ਰਵਾਹ ਚਲਾਉਂਦਿਆਂ ਗੁਰੂ ਸਾਹਿਬ ਦੇ ਜੀਵਨ ’ਤੇ ਵਿਸਥਾਰਪੂਰਵਕ ਚਾਨਣਾ ਪਾਇਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਵਿਸ਼ੇਸ਼ ਤੌਰ ’ਤੇ ਪੁੱਜੇ ਭਾਈ ਜਸਵੰਤ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਦੀ ਅੰਮ੍ਰਿਤ ਵਰਖਾ ਕੀਤੀ। ਇਸ ਮੌਕੇ ’ਤੇ ਪੁੱਜੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਪ੍ਰਕਾਸ਼ ਦਿਹਾੜੇ ਦੀਆਂ ਸੰਗਤਾਂ ਨੂੰ ਵਧਾਈਆਂ ਦਿੰਦਿਆਂ ਹੈੱਡ ਹਾਊਸ ਰੋਡ ਦਾ ਨਾਮ ਸਾਹਿਬਜ਼ਾਦਾ ਅਜੀਤ ਸਿੰਘ ਮਾਰਗ ਰੱਖਣ ਦਾ ਐਲਾਨ ਕੀਤਾ। ਇਸ ਮੌਕੇ ਭਾਈ ਦਵਿੰਦਰ ਸਿੰਘ ਨੇ ਪੁੱਜੇ ਪ੍ਰਚਾਰਕਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਪ੍ਰਭਾਤ ਫੇਰੀਆਂ ਅੰਦਰ, ਨਗਰ ਕੀਰਤਨ ਦੌਰਾਨ ਅਤੇ ਇਨ੍ਹਾਂ ਸਮਾਗਮਾਂ ਵਿਚ ਤਨ ਮਨ ਧੰਨ ਨਾਲ ਸੇਵਾ ਕੀਤੀ ਹੈ। ਇਸ ਮੌਕੇ ’ਤੇ ਮਹਿੰਦਰ ਸਿੰਘ ਖ਼ਾਲਸਾ, ਭਾਈ ਕੰਵਲਜੀਤ ਸਿੰਘ, ਡਾ.ਬਲਬੀਰ ਸਿੰਘ, ਅਮਰਜੀਤ ਸਿੰਘ ਸੰਧੂ, ਦਵਿੰਦਰ ਸਿੰਘ ਅਹੂਜਾ, ਨਰੈਣ ਸਿੰਘ ਬੈਂਕ ਵਾਲੇ, ਪਰਮਜੀਤ ਸਿੰਘ ਬੈਂਕ ਵਾਲੇ, ਜੋਗਿੰਦਰ ਸਿੰਘ ਨਾਮਧਾਰੀ, ਮਨਦੀਪ ਕੰਬੋਜ, ਪ੍ਰਿੰਸੀਪਲ ਨਰਿੰਦਰ ਸਿੰਘ, ਲੈਕਚਰਾਰ ਦਰਸ਼ਨ ਸਿੰਘ, ਡਾ.ਦਵਿੰਦਰ ਸਿੰਘ ਬਾਂਗਾਂ, ਮਾਸਟਰ ਸਹਿਜਪਾਲ ਸਿੰਘ,ਮਾ.ਸਰਬਜੀਤ ਸਿੰਘ, ਸੁਖਵਿੰਦਰ ਸਿੰਘ ਰਾਜੂ, ਦਵਿੰਦਰ ਸਿੰਘ ਬਰਾੜ, ਸੁਖਵਿੰਦਰ ਸਿੰਘ ਬਾਂਗਾਂ, ਅਮਰ ਸਿੰਘ ਕਾਠਪਾਲ ਆਦਿ ਨੇ ਪੂਰਨ ਸੇਵਾ ਨਿਭਾਈ। ਉਪਰੰਤ ਗੁਰੂ ਦੇ ਲੰਗਰ ਅਤੁੱਟ ਵਰਤੇ। ਇਸੇ ਤਰ੍ਹਾਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਨਿਵਾਸ ਸਿਵਲ ਲਾਈਨ ਫ਼ਾਜ਼ਿਲਕਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਧਾਰਮਿਕ ਸਮਾਗਮ ਦੌਰਾਨ ਭਾਈ ਮੰਗਲ ਸਿੰਘ ਦੇ ਕੀਰਤਨੀ ਜਥੇ ਨੇ ਰਸਭਿੰਨਾ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਜਥੇ ਵਲੋਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਦੇ ਸਰਬ ਸਾਂਝੀਵਾਲਤਾ, ਨਾਮ ਜਪਣ, ਕਿਰਤ ਕਰਨ ਅਤੇ ਵੰਡ ਛਕਣ ਦੇ ਸੰਦੇਸ਼ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ। ਇਸ ਮੌਕੇ ਐਡਵੋਕੇਟ ਗੁਰਜਿੰਦਰ ਸਿੰਘ ਗਰੇਵਾਲ, ਟੈਣੀ ਕਾਠਪਾਲ, ਅਰਸਤੀ ਬਰਾੜ, ਐਡਵੋਕੇਟ ਅਮਰਜੀਤ ਸਿੰਘ ਬਖ਼ਸ਼ੀਸ਼ ਸਿੰਘ, ਹਾਕਮ ਸਿੰਘ ਬਰਾੜ, ਬੱਬੂ ਰਾਮ ਸਮੇਤ ਹੋਰ ਪਤਵੰਤੇ ਅਤੇ ਸੰਗਤਾਂ ਹਾਜ਼ਰ ਸਨ। ਇਸੇ ਤਰ੍ਹਾਂ ਸ਼੍ਰੋਮਣੀ ਗੁਰਦੁਆਰਾ ਬਾਬਾ ਨਾਮਦੇਵ ਪ੍ਰਬੰਧਕ ਕਮੇਟੀ ਅਬੋਹਰ ਰੋਡ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਭਾਈ ਕਰਨਵੀਰ ਸਿੰਘ ਪਟਿਆਲਾ ਵਾਲਿਆਂ ਦੇ ਜਥੇ ਅਤੇ ਭਾਈ ਲਵਪ੍ਰੀਤ ਸਿੰਘ ਦੇ ਜਥੇ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਤੋਂ ਇਲਾਵਾ ਭਾਈ ਰਜਿੰਦਰ ਸਿੰਘ ਜੱਸਲ ਅਤੇ ਭਾਈ ਗੁਰਪ੍ਰੀਤ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਿੱਖਿਆਵਾਂ ਅਤੇ ਇਤਿਹਾਸ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਸੱਚ, ਸੇਵਾ, ਸਿਮਰਨ ਅਤੇ ਸਰਬੱਤ ਦੇ ਭਲੇ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਸਮਾਗਮ ਨੂੰ ਸਫਲ ਬਣਾਉਣ ਲਈ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਪਰਮਜੀਤ ਸਿੰਘ ਜੱਸਲ, ਭਾਈ ਅਮਰੀਕ ਸਿੰਘ, ਸਕੱਤਰ ਦਵਿੰਦਰ ਸਿੰਘ, ਖ਼ਜ਼ਾਨਚੀ ਪ੍ਰਭਜੋਤ ਸਿੰਘ ਤੋਂ ਇਲਾਵਾ ਰਘੁਬੀਰ ਸਿੰਘ, ਕਰਨ ਸਿੰਘ, ਦਿਲੇਰ ਸਿੰਘ, ਦਰਸ਼ਨ ਸਿੰਘ ਅਤੇ ਹੋਰ ਸੇਵਾਦਾਰਾਂ ਨੇ ਪੂਰੀ ਸ਼ਰਧਾ ਨਾਲ ਸੇਵਾਵਾਂ ਨਿਭਾਈਆਂ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਦੀਵਾਨ ਸਜਾਇਆ ਅਗਲੀ ਖ਼ਬਰ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ
Ad Position 24