ਜ਼ਿਲ੍ਹਾ ਰੋਜ਼ਗਾਰ ਬਿਊਰੋ ਫ਼ਾਜ਼ਿਲਕਾ ਵਿਖੇ ਅੱਜ ਲੱਗੇਗਾ ਵਿਸ਼ੇਸ਼ ਰੋਜ਼ਗਾਰ ਕੈਂਪ
ਫ਼ਾਜ਼ਿਲਕਾ , 24 ਨਵੰਬਰ ( ਦਵਿੰਦਰ ਪਾਲ ਸਿੰਘ )- ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ - ਨਿਰਦੇਸ਼ਾਂ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫ਼ਾਜ਼ਿਲਕਾ ਵਿਖੇ ਅੱਜ 25 ਨਵੰਬਰ ਦਿਨ ਬੁੱਧਵਾਰ ਨੂੰ ਨੌਜਵਾਨਾਂ ਲਈ ਵਿਸ਼ੇਸ਼ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ । ਇਸ ਕੈਂਪ ਵਿਚ ਐਜਾਈਲ ਫਿਊਚਰ ਹਾਰਬਲਜ਼ ਅਤੇ ਇੰਡੀਅਨ ਸਕਿਓਰਿਟੀ ਸਰਵਿਸ ਕੰਪਨੀਆਂ ਵਲੋਂ ਸ਼ਮੂਲੀਅਤ ਕੀਤੀ ਜਾਵੇਗੀ ।
ਫ਼ਾਜ਼ਿਲਕਾ , 24 ਨਵੰਬਰ ( ਦਵਿੰਦਰ ਪਾਲ ਸਿੰਘ )- ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ - ਨਿਰਦੇਸ਼ਾਂ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫ਼ਾਜ਼ਿਲਕਾ ਵਿਖੇ ਅੱਜ 25 ਨਵੰਬਰ ਦਿਨ ਬੁੱਧਵਾਰ ਨੂੰ ਨੌਜਵਾਨਾਂ ਲਈ ਵਿਸ਼ੇਸ਼ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ । ਇਸ ਕੈਂਪ ਵਿਚ ਐਜਾਈਲ ਫਿਊਚਰ ਹਾਰਬਲਜ਼ ਅਤੇ ਇੰਡੀਅਨ ਸਕਿਓਰਿਟੀ ਸਰਵਿਸ ਕੰਪਨੀਆਂ ਵਲੋਂ ਸ਼ਮੂਲੀਅਤ ਕੀਤੀ ਜਾਵੇਗੀ । ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਦੇ ਪਲੇਸਮੈਂਟ ਅਫ਼ਸਰ ਰਾਜ ਸਿੰਘ ਨੇ ਦੱਸਿਆ ਕਿ ਐਜਾਈਲ ਫਿਊਚਰ ਹਾਰਬਲਜ਼ ਕੰਪਨੀ ਵਲੋਂ ਸੇਲਜ਼ ਐਗਜ਼ੀਕਿਊਟਿਵ ਦੀ ਅਸਾਮੀ ਲਈ ਸਿਰਫ਼ ਮਹਿਲਾ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ । ਇਸ ਅਸਾਮੀ ਲਈ ਸਿਖਲਾਈ ਦੌਰਾਨ 8000 ਤੋਂ 15000 ਰੁਪਏ ਪ੍ਰਤੀ ਮਹੀਨਾ ਤਨਖ਼ਾਹ ਦਿੱਤੀ ਜਾਵੇਗੀ ਅਤੇ ਨੌਕਰੀ ਦਾ ਸਥਾਨ ਫ਼ਿਰੋਜ਼ਪੁਰ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਹੋਵੇਗਾ । ਇਸੇ ਤਰ੍ਹਾਂ ਇੰਡੀਅਨ ਸਕਿਓਰਿਟੀ ਸਰਵਿਸ ਕੰਪਨੀ ਵਲੋਂ ਸਿਕਿਓਰਿਟੀ ਗਾਰਡ ਦੀਆਂ ਅਸਾਮੀਆਂ ਲਈ ਲੜਕੇ ਅਤੇ ਲੜਕੀਆਂ ਦੀ ਚੋਣ ਕੀਤੀ ਜਾਵੇਗੀ । ਇਨ੍ਹਾਂ ਅਸਾਮੀਆਂ ਲਈ 16500 ਤੋਂ 19, 500 ਰੁਪਏ ਪ੍ਰਤੀ ਮਹੀਨਾ ਤਨਖ਼ਾਹ ਦਿੱਤੀ ਜਾਵੇਗੀ ਅਤੇ ਨੌਕਰੀ ਦਾ ਸਥਾਨ ਲੁਧਿਆਣਾ ਹੋਵੇਗਾ । ਉਨ੍ਹਾਂ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਦੌਰਾਨ ਚੋਣ ਦਫ਼ਤਰ ਵਲੋਂ ਨਵੀਂ ਵੋਟਰ ਰਜਿਸਟਰੇਸ਼ਨ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾਵੇਗੀ । ਜਿਨ੍ਹਾਂ ਨੌਜਵਾਨਾਂ ਦੀ ਉਮਰ 18 ਸਾਲ ਪੂਰੀ ਹੋ ਚੁੱਕੀ ਹੈ , ਉਹ ਕੈਂਪ ਵਿਚ ਪਹੁੰਚ ਕੇ ਆਪਣੀ ਨਵੀਂ ਵੋਟ ਬਣਵਾਉਣ ਲਈ ਰਜਿਸਟਰੇਸ਼ਨ ਕਰਵਾ ਸਕਦੇ ਹਨ । ਇਸ ਕੈਂਪ ਦਾ ਸਥਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ , ਕਮਰਾ ਨੰਬਰ 502, ਚੌਥੀ ਮੰਜ਼ਿਲ , ਏ - ਬਲਾਕ , ਡੀ . ਸੀ . ਕੰਪਲੈਕਸ ਫ਼ਾਜ਼ਿਲਕਾ ਹੋਵੇਗਾ ।