ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ ਵਲੋਂ 6 ਦਸੰਬਰ ਨੂੰ ਕਰਵਾਇਆ ਜਾਵੇਗਾ ਸਮੂਹਿਕ ਵਿਆਹ ਸਮਾਗਮ
ਲੋੜਵੰਦ ਪਰਿਵਾਰਾਂ ਦੇ ਬੱਚਿਆਂ ਦੇ ਵਿਆਹ ਲਈ 27 ਨਵੰਬਰ ਤੱਕ ਕਰਵਾਈ ਜਾ ਸਕਦੀ ਹੈ ਰਜਿਸਟਰੇਸ਼ਨ
ਜਲਾਲਾਬਾਦ, 24 ਨਵੰਬਰ (ਕਰਨ ਚੁਚਰਾ)-ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ ਵਲੋਂ ਸਮਾਜ ਸੇਵਾ ਦੀ ਭਾਵਨਾ ਨੂੰ ਅੱਗੇ ਵਧਾਉਂਦਿਆਂ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਲਈ ਵਿਸ਼ਾਲ ਸਮੂਹਿਕ ਵਿਆਹ ਸਮਾਗਮ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ 6 ਦਸੰਬਰ ਦਿਨ ਐਤਵਾਰ ਨੂੰ ਫ਼ਾਜ਼ਿਲਕਾ ਰੋਡ ਸਥਿਤ ਗੁਮਾਨੀ ਵਾਲਾ ਵਿਖੇ ਰਿਲਾਇੰਸ ਪੰਪ ਨੇੜੇ ਕਰਵਾਇਆ ਜਾਵੇਗਾ।
ਸ
ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ
25-11-2026
ਜਲਾਲਾਬਾਦ, 24 ਨਵੰਬਰ (ਕਰਨ ਚੁਚਰਾ)-ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ ਵਲੋਂ ਸਮਾਜ ਸੇਵਾ ਦੀ ਭਾਵਨਾ ਨੂੰ ਅੱਗੇ ਵਧਾਉਂਦਿਆਂ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਲਈ ਵਿਸ਼ਾਲ ਸਮੂਹਿਕ ਵਿਆਹ ਸਮਾਗਮ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ 6 ਦਸੰਬਰ ਦਿਨ ਐਤਵਾਰ ਨੂੰ ਫ਼ਾਜ਼ਿਲਕਾ ਰੋਡ ਸਥਿਤ ਗੁਮਾਨੀ ਵਾਲਾ ਵਿਖੇ ਰਿਲਾਇੰਸ ਪੰਪ ਨੇੜੇ ਕਰਵਾਇਆ ਜਾਵੇਗਾ। ‘ਸੇਵਾ ਹੀ ਮੰਤਵ’ ਦੇ ਸੰਕਲਪ ਤਹਿਤ ਕਰਵਾਏ ਜਾ ਰਹੇ ਇਸ ਸਮਾਗਮ ਦਾ ਮੁੱਖ ਉਦੇਸ਼ ਲੋੜਵੰਦ ਪਰਿਵਾਰਾਂ ਦੀ ਧੀਆਂ ਅਤੇ ਪੁੱਤਰਾਂ ਦੇ ਵਿਆਹ ਮੌਕੇ ਆਰਥਿਕ ਸਹਾਇਤਾ ਅਤੇ ਸਮਾਜਿਕ ਸਹਿਯੋਗ ਪ੍ਰਦਾਨ ਕਰਨਾ ਹੈ। ਇਸ ਸਮਾਗਮ ਰਾਹੀਂ ‘ਸੁੱਖ ਵੀ ਸਾਂਝੇ, ਦੁੱਖ ਵੀ ਸਾਂਝੇ, ਸਾਂਝੇ ਫ਼ਰਜ਼ ਨਿਭਾਵਾਂਗੇ, ਧੀਆਂ ਦੀ ਡੋਲੀ ਤੋਰਾਂਗੇ, ਪੁੱਤਾਂ ਦੇ ਸ਼ਗਨ ਮਨਾਵਾਂਗੇ’ ਦਾ ਸੰਦੇਸ਼ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਆਵਲਾ ਪਰਿਵਾਰ ਵੱਲੋਂ ਇਸ ਤੋਂ ਪਹਿਲਾਂ ਵੀ ਇਲਾਕੇ ਵਿਚ ਵੱਡੇ ਪੱ ਧਰ ’ਤੇ ਲੋੜਵੰਦ ਲੜਕੀਆਂ ਦੇ ਸਮੂਹਿਕ ਵਿਆਹ ਕਰਵਾਏ ਜਾ ਚੁੱਕੇ ਹਨ ਅਤੇ ਇਸ ਉਪਰਾਲੇ ਰਾਹੀਂ ਸਮਾਜ ਸੇਵਾ ਦੇ ਖੇਤਰ ਵਿਚ ਅਹਿਮ ਯੋਗਦਾਨ ਪਾਇਆ ਜਾਂਦਾ ਰਿਹਾ ਹੈ। ਪ੍ਰਬੰਧਕਾਂ ਵਲੋਂ ਇਲਾਕੇ ਦੇ ਲੋੜਵੰਦ ਪਰਿਵਾਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਬੱਚਿਆਂ ਦੇ ਵਿਆਹ ਇਸ ਸਮਾਗਮ ਵਿਚ ਕਰਵਾਉਣ ਲਈ ਸਮੇਂ ਸਿਰ ਰਜਿਸਟਰੇਸ਼ਨ ਕਰਵਾਉਣ। ਰਜਿਸਟਰੇਸ਼ਨ ਦੀ ਆਖ਼ਰੀ ਮਿਤੀ 27 ਨਵੰਬਰ ਨਿਰਧਾਰਿਤ ਕੀਤੀ ਗਈ ਹੈ। ਵਧੇਰੇ ਜਾਣਕਾਰੀ ਅਤੇ ਨਾਮ ਦਰਜ ਕਰਵਾਉਣ ਲਈ ਹੈਲਪ ਲਾਈਨ ਨੰਬਰ ’ਤੇ ਸੰਪਰਕ ਕੀਤਾ ਜਾ ਸਕਦਾ ਹੈ।