24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਹਲਕਾ ਜਲਾਲਾਬਾਦ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ‘ ਆਪ ’ ਦੇ ਆਗੂ ਹੋਏ ਕਾਂਗਰਸ ’ ਚ ਸ਼ਾਮਿਲ

ਚੰਡੀਗੜ੍ਹ, 24 ਨਵੰਬਰ (ਵਿਕਰਮਜੀਤ ਸਿੰਘ ਮਾਨ) - ਅੱਜ ਹਲਕਾ ਜਲਾਲਾਬਾਦ ਵਿਖੇ ਵਿਰੋਧੀ ਧਿਰਾਂ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਾ, ਜਦੋਂ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਕਈ ਪ੍ਰਮੁੱਖ ਆਗੂ ਆਪੋ-ਆਪਣੀਆਂ ਪਾਰਟੀਆਂ ਨੂੰ ਅਲਵਿਦਾ ਆਖ ਕੇ ਰਸਮੀ ਤੌਰ ‘ਤੇ ਪੰਜਾਬ ਕਾਂਗਰਸ ਪਰਿਵਾਰ ਵਿਚ ਸ਼ਾਮਲ ਹੋ ਗਏ। ਪੰਜਾਬ ਕਾਂਗਰਸ ਭਵਨ ਵਿਖੇ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਵਲੋਂ ਇਨ੍ਹਾਂ ਆਗੂਆਂ ਦਾ ਪਾਰਟੀ ਵਿਚ ਸਵਾਗਤ ਕੀਤਾ ਗਿਆ ।

Ad Position 21
No active advertisement
ਅਜੀਤ ਡੈਸਕ 25-11-2026
ਚੰਡੀਗੜ੍ਹ, 24 ਨਵੰਬਰ (ਵਿਕਰਮਜੀਤ ਸਿੰਘ ਮਾਨ) - ਅੱਜ ਹਲਕਾ ਜਲਾਲਾਬਾਦ ਵਿਖੇ ਵਿਰੋਧੀ ਧਿਰਾਂ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਾ, ਜਦੋਂ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਕਈ ਪ੍ਰਮੁੱਖ ਆਗੂ ਆਪੋ-ਆਪਣੀਆਂ ਪਾਰਟੀਆਂ ਨੂੰ ਅਲਵਿਦਾ ਆਖ ਕੇ ਰਸਮੀ ਤੌਰ ‘ਤੇ ਪੰਜਾਬ ਕਾਂਗਰਸ ਪਰਿਵਾਰ ਵਿਚ ਸ਼ਾਮਲ ਹੋ ਗਏ।ਪੰਜਾਬ ਕਾਂਗਰਸ ਭਵਨ ਵਿਖੇ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਵਲੋਂ ਇਨ੍ਹਾਂ ਆਗੂਆਂ ਦਾ ਪਾਰਟੀ ਵਿਚ ਸਵਾਗਤ ਕੀਤਾ ਗਿਆ । ਪਾਰਟੀ ਦੇ ਬੁਲਾਰੇ ਅਨੁਸਾਰ ਕਾਂਗਰਸ ’ਚ ਸ਼ਮੂਲੀਅਤ ਕਰਨ ਵਾਲੇ ਆਗੂਆਂ ਵਿਚ ਡਾ. ਰਾਜ ਸਿੰਘ ਡਿੱਬੀਪੁਰਾ (ਮੀਤ ਪ੍ਰਧਾਨ, ਹਲਕਾ ਜਲਾਲਾਬਾਦ - ਸ਼੍ਰੋਮਣੀ ਅਕਾਲੀ ਦਲ), ਸੁਨੀਲ ਜੋਸ਼ਨ ਰਿੰਕੂ (ਉੱਘੇ ਉਦਯੋਗਪਤੀ), ਡਾ. ਜੰਗੀਰ ਸਿੰਘ (ਮੌਜੂਦਾ ਸਰਕਲ ਪ੍ਰਧਾਨ, ਅਕਾਲੀ ਦਲ), ਰਣਜੀਤ ਸਿੰਘ ਲਾਡੀ ਖਹਿਰਾ (ਸਾਬਕਾ ਯੂਥ ਪ੍ਰਧਾਨ, ਬਲਾਕ ਸ਼ਹਿਰੀ ਅਕਾਲੀ ਦਲ), ਸੋਨਾ ਸਿੰਘ (ਸਾਬਕਾ ਸਰਪੰਚ ਤੇ ਸਰਕਲ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ), ਸੁਖਵਿੰਦਰ ਸਿੰਘ, ਜਸਵੰਤ ਸਿੰਘ, ਸੁਖਦੇਵ ਸਿੰਘ ਸਵਨਾ ਘੁਬਾਇਆ (ਆਮ ਆਦਮੀ ਪਾਰਟੀ) ਦੇ ਨਾਮ ਮੁੱਖ ਤੌਰ ’ਤੇ ਸ਼ਾਮਿਲ ਹਨ। ਪੰਜਾਬ ਕਾਂਗਰਸ ਪ੍ਰਧਾਨ ਵਲੋਂ ਸਾਰੇ ਆਗੂਆਂ ਦਾ ਕਾਂਗਰਸ ਪਰਿਵਾਰ ਵਿਚ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪਰਗਟ ਸਿੰਘ ਨੇ ਕਿਹਾ ਕਿ ਇਨ੍ਹਾਂ ਆਗੂਆਂ ਦੇ ਆਉਣ ਨਾਲ ਹਲਕਾ ਜਲਾਲਾਬਾਦ ਅੰਦਰ ਕਾਂਗਰਸ ਪਾਰਟੀ ਨੂੰ ਹੋਰ ਵੀ ਵੱਡਾ ਬਲ ਮਿਲਿਆ ਹੈ। ਪਾਰਟੀ ਵਿਚ ਸ਼ਾਮਲ ਹੋਏ ਆਗੂਆਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਕਾਂਗਰਸ ’ਚ ਸ਼ਾਮਿਲ ਹੋਏ ਆਗੂਆਂ ਨੇ ਕਿਹਾ ਕਿ ਉਹ ਆਉਂਦੀਆਂ ਵਿਧਾਨ ਸਭਾ ਚੋਣਾਂ ’ਚ ਆਪਣੇ ਹਲਕੇ ਵਿਚ ਕਾਂਗਰਸ ਪਾਰਟੀ ਲਈ ਜੀਅ ਤੋੜ ਮਿਹਨਤ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਪਿੰਡ ਟਿਵਾਣਾ ਕਲਾਂ ਦੇ ਫਾਜ਼ਿਲਕਾ - ਸੜਕ ਹਾਦਸੇ ਦੇ ਪੀੜਤ ਪਰਿਵਾਰਾਂ ਦੀ ਮਦਦ ਲਈ ਪਹੁੰਚੇ ਵਿਧਾਇਕ ਗੋਲਡੀ ਕੰਬੋਜ ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਮੁਖੀ ਨੇ ਜਨਗਣਨਾ-2027 ਦੀ ਟਰੇਨਿੰਗ ਵਿਚ ਕੀਤੀ ਸ਼ਮੂਲੀਅਤ ਜ਼ਿਲ੍ਹਾ ਵਾਸੀਆਂ ਨੂੰ ਸਵੈ-ਗਣਨਾ ਦੀ ਸਹੂਲਤ ਦਾ...
Ad Position 24