ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮਾਲਵਾ ਸਕੂਲ ਦੇ ਬੱਚਿਆਂ ਨੇ ਗੁਰਦੁਆਰਾ ਸ੍ਰੀ ਬੱਡ ਤੀਰਥ ਸਾਹਿਬ ਵਿਖੇ ਮੱਥਾ ਟੇਕਿਆ
ਅਬੋਹਰ, 24 ਨਵੰਬਰ (ਵਿਵੇਕ ਹੂੜੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਡਰਨ ਮਾਲਵਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਬੁਰਜ ਮੁਹਾਰ ਵੱਲੋਂ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਅਤੇ ਧਾਰਮਿਕ ਵਿਰਸੇ ਨਾਲ ਜੋੜਨ ਦੇ ਉਦੇਸ਼ ਨਾਲ ਵਿਸ਼ੇਸ਼ ਧਾਰਮਿਕ ਦੌਰਾ ਕਰਵਾਇਆ ਗਿਆ। ਇਸ ਮੌਕੇ ਸਕੂਲ ਦੀਆਂ ਐੱਲ.
ਅਬੋਹਰ, 24 ਨਵੰਬਰ (ਵਿਵੇਕ ਹੂੜੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਡਰਨ ਮਾਲਵਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਬੁਰਜ ਮੁਹਾਰ ਵੱਲੋਂ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਅਤੇ ਧਾਰਮਿਕ ਵਿਰਸੇ ਨਾਲ ਜੋੜਨ ਦੇ ਉਦੇਸ਼ ਨਾਲ ਵਿਸ਼ੇਸ਼ ਧਾਰਮਿਕ ਦੌਰਾ ਕਰਵਾਇਆ ਗਿਆ। ਇਸ ਮੌਕੇ ਸਕੂਲ ਦੀਆਂ ਐੱਲ.ਕੇ.ਜੀ., ਯੂ.ਕੇ.ਜੀ., ਪਹਿਲੀ ਅਤੇ ਦੂਜੀ ਜਮਾਤ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੂੰ ਪਿੰਡ ਹਰੀਪੁਰਾ ਸਥਿਤ ਗੁਰਦੁਆਰਾ ਸ੍ਰੀ ਬੱਡ ਤੀਰਥ ਸਾਹਿਬ ਵਿਖੇ ਲਿਜਾਇਆ ਗਿਆ। ਗੁਰਦੁਆਰਾ ਸਾਹਿਬ ਵਿਖੇ ਬੱਚਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਨੂੰ ਦਿੱਤੇ ਮਹਾਨ ਸੰਦੇਸ਼ਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਗੁਰੂ ਸਾਹਿਬ ਦੇ ਤਿੰਨ ਮਹਾਨ ਸਿਧਾਂਤਾਂ ’ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ’ ਦੀ ਮਹੱਤਤਾ ਵੀ ਸਮਝਾਈ ਗਈ। ਉਨ੍ਹਾਂ ਨੂੰ ਲੰਗਰ ਦੀ ਮਹੱਤਤਾ ਬਾਰੇ ਦੱਸਦਿਆਂ ਸੇਵਾ-ਭਾਵਨਾ, ਨਿਮਰਤਾ ਅਤੇ ਬਿਨਾਂ ਕਿਸੇ ਭੇਦਭਾਵ ਦੇ ਸੰਗਤ ਵਿਚ ਇਕੱਠੇ ਬੈਠ ਕੇ ਲੰਗਰ ਛਕਣ ਦੀ ਸਿੱਖਿਆ ਦਿੱਤੀ ਗਈ।ਇਸ ਮੌਕੇ ਸਕੂਲ ਦੇ ਚੇਅਰਮੈਨ ਡਾ. ਪ੍ਰੀਤਮ ਸਿੰਘ ਸਿੱਧੂ ਅਤੇ ਮੈਨੇਜਮੈਂਟ ਮੈਂਬਰ ਪ੍ਰੀਤੀ ਸਿੱਧੂ ਨੇ ਕਿਹਾ ਕਿ ਬੱਚਿਆਂ ਨੂੰ ਛੋਟੀ ਉਮਰ ਤੋਂ ਹੀ ਆਪਣੇ ਧਰਮ, ਸਭਿਆਚਾਰ ਅਤੇ ਇਤਿਹਾਸ ਨਾਲ ਜੋੜਨਾ ਬਹੁਤ ਜ਼ਰੂਰੀ ਹੈ। ਇਸ ਨਾਲ ਉਨ੍ਹਾਂ ਅੰਦਰ ਚੰਗੇ ਸੰਸਕਾਰ ਅਤੇ ਨੈਤਿਕ ਕਦਰਾਂ-ਕੀਮਤਾਂ ਪੈਦਾ ਹੁੰਦੀਆਂ ਹਨ। ਸਕੂਲ ਦੀ ਪ੍ਰਿੰਸੀਪਲ ਮੈਡਮ ਮਨਿੰਦਰ ਕੌਰ ਨੇ ਕਿਹਾ ਕਿ ਅਜਿਹੇ ਧਾਰਮਿਕ ਅਤੇ ਇਤਿਹਾਸਕ ਦੌਰੇ ਬੱਚਿਆਂ ਦੇ ਸਰਬਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ।