ਪਿੰਡ ਜੰਡਵਾਲਾ ਮੀਰਾ ਸਾਂਗਲਾ ਵਿਖੇ ਸਜਾਏ ਨਗਰ ਕੀਰਤਨ ਵਿਚ ਮੈਡਮ ਖ਼ੁਸ਼ਬੂ ਸਵਨਾ ਨੇ ਭਰੀ ਹਾਜ਼ਰੀ
ਫ਼ਾਜ਼ਿਲਕਾ, 24 ਨਵੰਬਰ (ਦਵਿੰਦਰ ਪਾਲ ਸਿੰਘ)-ਪਿੰਡ ਜੰਡਵਾਲਾ ਮੀਰਾ ਸਾਂਗਲਾ ਵਿਖੇ ਸੰਗਤਾਂ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਮੈਡਮ ਖ਼ੁਸ਼ਬੂ ਸਵਨਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਗੁਰੂ ਘਰ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਫ਼ਾਜ਼ਿਲਕਾ, 24 ਨਵੰਬਰ (ਦਵਿੰਦਰ ਪਾਲ ਸਿੰਘ)-ਪਿੰਡ ਜੰਡਵਾਲਾ ਮੀਰਾ ਸਾਂਗਲਾ ਵਿਖੇ ਸੰਗਤਾਂ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਮੈਡਮ ਖ਼ੁਸ਼ਬੂ ਸਵਨਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਗੁਰੂ ਘਰ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਨਗਰ ਕੀਰਤਨ ਦੌਰਾਨ ਪਿੰਡ ਦੀਆਂ ਸੰਗਤਾਂ ਵਲੋਂ ਮੈਡਮ ਖ਼ੁਸ਼ਬੂ ਸਵਨਾ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਮੈਡਮ ਖ਼ੁਸ਼ਬੂ ਸਵਨਾ ਨੇ ਕਿਹਾ ਕਿ ਨਗਰ ਕੀਰਤਨ ਸਾਡੀ ਅਮੀਰ ਧਾਰਮਿਕ ਅਤੇ ਸਭਿਆਚਾਰਕ ਵਿਰਾਸਤ ਦਾ ਅਹਿਮ ਹਿੱਸਾ ਹਨ। ਇਹ ਸਮਾਗਮ ਆਪਸੀ ਪਿਆਰ, ਸਤਿਕਾਰ, ਏਕਤਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਦਿੰਦੇ ਹਨ। ਉਨ੍ਹਾਂ ਸਮੂਹ ਨਗਰ ਨਿਵਾਸੀਆਂ ਨੂੰ ਆਪਸੀ ਭਾਈਚਾਰਾ ਕਾਇਮ ਰੱਖਣ ਅਤੇ ਪਿਆਰ-ਸਤਿਕਾਰ ਨਾਲ ਮਿਲਜੁਲ ਕੇ ਰਹਿਣ ਦੀ ਅਪੀਲ ਵੀ ਕੀਤੀ। ਇਸ ਮੌਕੇ ਪਿੰਡ ਦੇ ਪਤਵੰਤੇ ਸੱਜਣਾਂ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਰਧਾ ਨਾਲ ਸ਼ਮੂਲੀਅਤ ਕੀਤੀ।