24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਫ਼ਾਜ਼ਿਲਕਾ, 24 ਨਵੰਬਰ (ਦਵਿੰਦਰ ਪਾਲ ਸਿੰਘ)-ਗਾਡਵਿਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਘੱਲੂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ, ਉਤਸ਼ਾਹ ਅਤੇ ਧਾਰਮਿਕ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਲੋਂ ਪ੍ਰਭਾਤ ਫੇਰੀ ਕੱਢੀ ਗਈ, ਜਿਸ ਵਿਚ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਮੈਂਬਰਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 25-11-2026
ਫ਼ਾਜ਼ਿਲਕਾ, 24 ਨਵੰਬਰ (ਦਵਿੰਦਰ ਪਾਲ ਸਿੰਘ)-ਗਾਡਵਿਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਘੱਲੂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ, ਉਤਸ਼ਾਹ ਅਤੇ ਧਾਰਮਿਕ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਲੋਂ ਪ੍ਰਭਾਤ ਫੇਰੀ ਕੱਢੀ ਗਈ, ਜਿਸ ਵਿਚ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਮੈਂਬਰਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਪ੍ਰਭਾਤ ਫੇਰੀ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ, ਮਨੁੱਖਤਾ, ਬਰਾਬਰਤਾ, ਪਿਆਰ, ਭਾਈਚਾਰਕ ਸਾਂਝ ਅਤੇ ਸਰਬ ਧਰਮ ਸਦਭਾਵਨਾ ਦਾ ਸੰਦੇਸ਼ ਦਿੱਤਾ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਲਈ ਕਵਿਤਾ ਅਤੇ ਭਾਸ਼ਣ ਮੁਕਾਬਲਾ, ਦਸਤਾਰ ਸਜਾਉਣ ਦਾ ਮੁਕਾਬਲਾ, ਲਿਖਤੀ ਪ੍ਰੀਖਿਆ ਅਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ। ਇਨ੍ਹਾਂ ਗਤੀਵਿਧੀਆਂ ਦਾ ਉਦੇਸ਼ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਜੀਵਨ, ਫ਼ਲਸਫ਼ੇ ਅਤੇ ਸਿੱਖਿਆਵਾਂ ਤੋਂ ਜਾਣੂ ਕਰਵਾਉਣਾ ਸੀ। ਪ੍ਰਸ਼ਨੋਤਰੀ ਮੁਕਾਬਲੇ ਵਿਚ ਚਾਰ ਟੀਮਾਂ ਚੜ੍ਹਦੀ ਕਲਾ, ਸਰਬੱਤ ਦਾ ਭਲਾ, ਨਿਰਭਉ ਅਤੇ ਨਿਰਵੈਰ ਨੇ ਭਾਗ ਲਿਆ। ਇਸ ਵਿਚ ਸਰਬੱਤ ਦਾ ਭਲਾ ਟੀਮ ਨੇ ਪਹਿਲਾ, ਚੜ੍ਹਦੀ ਕਲਾ ਨੇ ਦੂਜਾ, ਨਿਰਭਉ ਨੇ ਤੀਜਾ ਅਤੇ ਨਿਰਵੈਰ ਟੀਮ ਨੇ ਚੌਥਾ ਸਥਾਨ ਪ੍ਰਾਪਤ ਕੀਤਾ। ਦਸਤਾਰ ਸਜਾਉਣ ਦੇ ਮੁਕਾਬਲੇ ਵਿਚ ਚਰਨਕਮਲ, ਗੁਰਸਿਦਕ ਅਤੇ ਤੇਜ ਪ੍ਰਤਾਪ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਕਰਨਵੀਰ ਅਤੇ ਅੰਮ੍ਰਿਤਵੀਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਲਿਖਤੀ ਪ੍ਰੀਖਿਆ ਮੁਕਾਬਲੇ ਵਿਚ ਮਿਲਖਾ ਸਿੰਘ ਹਾਊਸ (ਸਰਬੱਤ ਦਾ ਭਲਾ) ਨੇ ਪਹਿਲਾ, ਮਦਰ ਟੈਰੇਸਾ ਹਾਊਸ (ਨਿਰਭਉ) ਨੇ ਦੂਜਾ ਅਤੇ ਕਲਪਨਾ ਚਾਵਲਾ ਹਾਊਸ (ਚੜ੍ਹਦੀ ਕਲਾ) ਨੇ ਤੀਜਾ ਸਥਾਨ ਹਾਸਲ ਕੀਤਾ। ਏ.ਪੀ.ਜੇ. ਅਬਦੁਲ ਕਲਾਮ ਹਾਊਸ (ਨਿਰਵੈਰ) ਨੇ ਵੀ ਮੁਕਾਬਲੇ ਵਿਚ ਭਾਗ ਲਿਆ। ਕਵਿਤਾ ਅਤੇ ਭਾਸ਼ਣ ਮੁਕਾਬਲੇ ਵਿਚ ਅਮਾਨਤ ਨੇ ਪਹਿਲਾ, ਅਵਲੀਨ ਨੇ ਦੂਜਾ ਅਤੇ ਈਸ਼ਵਰ ਤੇ ਤਨਵੀ ਨੇ ਸਾਂਝੇ ਤੌਰ ’ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਮੈਨੇਜਿੰਗ ਕਮੇਟੀ ਮੈਂਬਰ ਮੈਡਮ ਲਖਵਿੰਦਰ ਕੌਰ ਬਰਾੜ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅੱਜ ਵੀ ਸਮੁੱਚੀ ਮਨੁੱਖਤਾ ਲਈ ਮਾਰਗਦਰਸ਼ਕ ਹਨ। ਉਨ੍ਹਾਂ ਗੁਰੂ ਸਾਹਿਬ ਦੇ ਤਿੰਨ ਮੁੱਖ ਸਿਧਾਂਤਾਂ ਨਾਮ ਜਪੋ, ਕ ਿਰਤ ਕਰੋ ਅਤੇ ਵੰਡ ਛਕੋ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਬਚਪਨ ਤੋਂ ਹੀ ਧਾਰਮਿਕ, ਨੈਤਿਕ ਅਤੇ ਸਮਾਜਿਕ ਕਦਰਾਂ-ਕੀਮਤਾਂ ਨਾਲ ਜੋੜਨਾ ਬਹੁਤ ਜ਼ਰੂਰੀ ਹੈ। ਮੈਨੇਜਿੰਗ ਕਮੇਟੀ ਮੈਂਬਰ ਐਡਵੋਕੇਟ ਮਨਿੰਦਰ ਸਿੰਘ ਸਰਾਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮਾਜ ਨੂੰ ਜਾਤ-ਪਾਤ, ਊਚ-ਨੀਚ ਅਤੇ ਭੇਦਭਾਵ ਤੋਂ ਉੱਪਰ ਉੱਠ ਕੇ ਮਨੁੱਖਤਾ ਦੀ ਸੇਵਾ ਕਰਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਵਿਦਿਆਰਥੀਆਂ ਨੂੰ ਸਚਾਈ, ਇਮਾਨਦਾਰੀ ਅਤੇ ਮਿਹਨਤ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਪ੍ਰਿੰਸੀਪਲ ਅਭਿਲੇਖ ਸ਼ਰਮਾ ਨੇ ਕਿਹਾ ਕਿ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਚੰਗੇ ਸੰਸਕਾਰ ਅਤੇ ਸਮਾਜਿਕ ਜ਼ਿੰਮੇਵਾਰੀਆਂ ਦੀ ਸਮਝ ਦੇਣਾ ਵੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਸਾਨੂੰ ਸਾਦਗੀ, ਸੇਵਾ, ਪਰਉਪਕਾਰ ਅਤੇ ਬਰਾਬਰਤਾ ਦੀ ਪ੍ਰੇਰਨਾ ਦਿੰਦਾ ਹੈ। ਪ੍ਰੋਗਰਾਮ ਦੇ ਅੰਤ ਵਿਚ ਜੇਤੂ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ ਅਤੇ ਸਾਰੇ ਭਾਗੀਦਾਰਾਂ ਨੂੰ ਭਵਿੱਖ ਵਿਚ ਵੀ ਅਜਿਹੀਆਂ ਗਤੀਵਿਧੀਆਂ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ। ਸਮਾਗਮ ਨੂੰ ਸਫਲ ਬਣਾਉਣ ਵਿਚ ਸਮੂਹ ਸਕੂਲ ਸਟਾਫ਼ ਨੇ ਸਹਿਯੋਗ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਤੇ ਭਾਜਪਾ ਦੇ ਹੋਏ ਸਮਝੌਤੇ ਦੀ ਖ਼ੁਸ਼ੀ ’ਚ ਲੱਡੂ ਵੰਡੇ ਅਗਲੀ ਖ਼ਬਰ ਪਿੰਡ ਜੰਡਵਾਲਾ ਮੀਰਾ ਸਾਂਗਲਾ ਵਿਖੇ ਸਜਾਏ ਨਗਰ ਕੀਰਤਨ ਵਿਚ ਮੈਡਮ ਖ਼ੁਸ਼ਬੂ ਸਵਨਾ ਨੇ ਭਰੀ ਹਾਜ਼ਰੀ
Ad Position 24