25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸੜਕ ਹਾਦਸੇ ’ਚ ਇਕ ਵਿਅਕਤੀ ਦੀ ਮੌਤ, ਦੂਜਾ ਗੰਭੀਰ ਜ਼ਖਮੀ ਮ੍ਰਿਤਕ ਦੋ ਬੱਚਿਆਂ ਦਾ ਸੀ ਪਿਤਾ,ਪਤਨੀ ਦੀ ਪਹਿਲਾਂ ਹੀ ਹੋ ਚੁੱਕੀ ਹੈ ਮੌਤ

ਅਬੋਹਰ, 25 ਨਵੰਬਰ(ਵਿਵੇਕ ਹੂੜੀਆ)-ਬੀਤੀ ਰਾਤ ਗੁਰਪੁਰਬ ਮੌਕੇ ਜਿੱਥੇ ਹਰ ਪਾਸੇ ਖ਼ੁਸ਼ੀਆਂ ਮਨਾਈਆਂ ਜਾ ਰਹੀਆਂ ਸਨ, ਉੱਥੇ ਹੀ ਪਿੰਡ ਭੰਗਾਲਾ ਅਤੇ ਗੱਦਾ ਡੋਬ ਦੇ ਨੇੜੇ ਇਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਇੱਥੇ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਦੀ ਪਰਾਲੀ ਦੀਆਂ ਗੱਠਾਂ ਨਾਲ ਭਰੀ ਟਰਾਲੀ ਨਾਲ ਟੱਕਰ ਹੋ ਗਈ।

Ad Position 21
No active advertisement
ਮ੍ਰਿਤਕ ਮੰਦਰ ਸਿੰਘ ਦੀ ਫਾਈਲ ਫ਼ੋਟੋ। 26-11-2026
ਅਬੋਹਰ, 25 ਨਵੰਬਰ(ਵਿਵੇਕ ਹੂੜੀਆ)-ਬੀਤੀ ਰਾਤ ਗੁਰਪੁਰਬ ਮੌਕੇ ਜਿੱਥੇ ਹਰ ਪਾਸੇ ਖ਼ੁਸ਼ੀਆਂ ਮਨਾਈਆਂ ਜਾ ਰਹੀਆਂ ਸਨ, ਉੱਥੇ ਹੀ ਪਿੰਡ ਭੰਗਾਲਾ ਅਤੇ ਗੱਦਾ ਡੋਬ ਦੇ ਨੇੜੇ ਇਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਇੱਥੇ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਦੀ ਪਰਾਲੀ ਦੀਆਂ ਗੱਠਾਂ ਨਾਲ ਭਰੀ ਟਰਾਲੀ ਨਾਲ ਟੱਕਰ ਹੋ ਗਈ। ਦੋਵਾਂ ਜ਼ਖ਼ਮੀਆਂ ਨੂੰ ਆਸ-ਪਾਸ ਦੇ ਲੋਕਾਂ ਨੇ ਹਸਪਤਾਲ ਪਹੁੰਚਾਇਆ, ਜਿੱਥੇ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਉਸ ਦੇ ਸਾਥੀ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਮੁੱਢਲੇ ਇਲਾਜ ਤੋਂ ਬਾਅਦ ਉਸ ਨੂੰ ਰੈਫ਼ਰ ਕਰ ਦਿੱਤਾ ਗਿਆ। ਇਸ ਹਾਦਸੇ ਦਾ ਸਭ ਤੋਂ ਦੁਖਦਾਈ ਪਹਿਲੂ ਇਹ ਹੈ ਕਿ ਮ੍ਰਿਤਕ ਦੋ ਬੱਚਿਆਂ ਦਾ ਪਿਤਾ ਸੀ ਅਤੇ ਉਸ ਦੀ ਪਤਨੀ ਦੀ ਵੀ ਕਰੀਬ 10 ਸਾਲ ਪਹਿਲਾਂ ਬਿਮਾਰੀ ਕਾਰਨ ਮੌਤ ਹੋ ਚੁੱਕੀ ਹੈ। ਜਾਣਕਾਰੀ ਅਨੁਸਾਰ ਪੰਜਪੀਰ ਨਗਰ ਦੀ ਗਲੀ ਨੰਬਰ 8 ਦਾ ਰਹਿਣ ਵਾਲਾ ਮੰਦਰ ਸਿੰਘ ਪੁੱਤਰ ਜਗਤਾਰ ਸਿੰਘ, ਜਿਸ ਦੀ ਉਮਰ ਕਰੀਬ 45 ਸਾਲ ਸੀ ਅਤੇ ਉਸ ਦੇ ਦੋ ਬੱਚੇ ਹਨ। ਉਸ ਦੀ ਪਤਨੀ ਦੀ ਕਰੀਬ 10 ਸਾਲ ਪਹਿਲਾਂ ਬਿਮਾਰੀ ਕਾਰਨ ਮੌਤ ਹੋ ਗਈ ਸੀ। ਮੰਦਰ ਸਿੰਘ ਚਿਣਾਈ ਮਿਸਤਰੀ ਦਾ ਕੰਮ ਕਰਦਾ ਸੀ ਅਤੇ ਬੀਤੇ ਦਿਨ ਉਹ ਆਪਣੇ ਸਾਥੀ ਅਮਨ ਪੁੱਤਰ ਮੁਖ਼ਤਿਆਰ ਸਿੰਘ ਵਾਸੀ ਪੰਜਪੀਰ ਨਗਰ ਗਲੀ ਨੰਬਰ 7 ਨਾਲ ਪਿੰਡ ਗੱਦਾ ਡੋਬ ਵਿਖੇ ਕੰਮ ਕਰਨ ਗਿਆ ਹੋਇਆ ਸੀ। ਦੋਵੇਂ ਬੀਤੀ ਰਾਤ ਕਰੀਬ 10 ਵਜੇ ਗੱਦਾ ਡੋਬ ਤੋਂ ਵਾਪਸ ਆ ਰਹੇ ਸਨ ਕਿ ਜਦੋਂ ਉਹ ਭੰਗਾਲਾ ਅਤੇ ਗੱਦਾ ਡੋਬ ਦੇ ਨੇੜੇ ਪਹੁੰਚੇ ਤਾਂ ਉਨ੍ਹਾਂ ਦੇ ਮੋਟਰਸਾਈਕਲ ਦੀ ਪਰਾਲੀ ਦੀਆਂ ਗੱਠਾਂ ਨਾਲ ਲੱਦੀ ਟਰਾਲੀ ਨਾਲ ਟੱਕਰ ਹੋ ਗਈ। ਇਸ ਕਾਰਨ ਦੋਵੇਂ ਸੜਕ ’ਤੇ ਡਿਗ ਕੇ ਗੰਭੀਰ ਜ਼ਖ਼ਮੀ ਹੋ ਗਏ। ਆਸ-ਪਾਸ ਦੇ ਲੋਕਾਂ ਨੇ ਉਨ੍ਹਾਂ ਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਮੰਦਰ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਜਦਕਿ ਅਮਨ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਮੁੱਢਲੇ ਇਲਾਜ ਤੋਂ ਬਾਅਦ ਏਮਜ਼ ਬਠਿੰਡਾ ਵਿਖੇ ਰੈਫ਼ਰ ਕਰ ਦਿੱਤਾ ਗਿਆ। ਉੱਧਰ ਸਦਰ ਥਾਣੇ ਦੇ ਏ.ਐੱਸ.ਆਈ ਓਮ ਪ੍ਰਕਾਸ਼ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ। ਅੱਜ ਸ਼ਾਮ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ। ਇਸ ਦਰਦਨਾਕ ਹਾਦਸੇ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਸੀ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਦਾ ਨਸ਼ਾ ਕਰਦਾ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਪਿੰਡ ਮਟਵਾਣੀ ਰੈਲੀ ਲਈ ‘ ਆਪ ’ ਦੇ ਵਰਕਰਾਂ ਵਿਚ ਭਾਰੀ ਉਤਸ਼ਾਹ , ਫ਼ਿਰੋਜ਼ਪੁਰ ਤੋਂ ਵੱਡਾ ਕਾਫ਼ਲਾ ਹੋਵੇਗਾ ਸ਼ਾਮਲ - ਨਰਿੰਦਰ ਸ...
Ad Position 24