ਹੈਰੋਇਨ ਦਾ ਨਸ਼ਾ ਕਰਦਾ ਇਕ ਵਿਅਕਤੀ ਕਾਬੂ
ਫ਼ਾਜ਼ਿਲਕਾ, 25 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਹੈਰੋਇਨ ਦਾ ਨਸ਼ਾ ਕਰਦੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਜਰਨੈਲ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿਚ ਗਸ਼ਤ ਕਰ ਰਹੇ ਸਨ।
ਫ਼ਾਜ਼ਿਲਕਾ, 25 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਹੈਰੋਇਨ ਦਾ ਨਸ਼ਾ ਕਰਦੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਜਰਨੈਲ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿਚ ਗਸ਼ਤ ਕਰ ਰਹੇ ਸਨ। ਜਦੋਂ ਪੁਲਿਸ ਪਾਰਟੀ ਫ਼ਾਜ਼ਿਲਕਾ ਦੇ ਢੀਂਗੜਾ ਕਾਲੋਨੀ ਇਲਾਕੇ ਵਿਚ ਪਾਣੀ ਵਾਲੀ ਡਿੱਗੀ ਕੋਲ ਪੁੱਜੀ ਤਾਂ ਸਾਹਿਲ ਕੁਮਾਰ ਪੁੱਤਰ ਸੁਮਨ ਕੁਮਾਰ ਵਾਸੀ ਢੀਂਗੜਾ ਕਾਲੋਨੀ ਫ਼ਾਜ਼ਿਲਕਾ ਹੈਰੋਇਨ ਦਾ ਨਸ਼ਾ ਕਰਦਾ ਮਿਲਿਆ। ਪੁਲਿਸ ਨੇ ਉਸ ਨੂੰ ਕਾਬੂ ਕਰਕੇ ਉਸ ਕੋਲੋਂ ਲਾਈਟਰ, ਹੈਰੋਇਨ ਨਾਲ ਲਿੱਬੜੀ ਪੰਨੀ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।