ਹੈਰੋਇਨ ਸਮੇਤ ਇਕ ਵਿਅਕਤੀ ਕਾਬੂ
ਫ਼ਾਜ਼ਿਲਕਾ, 25 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਵੈਰੋਕੇ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਅਭਿਸ਼ੇਕ ਸ਼ਰਮਾ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿਚ ਗਸ਼ਤ ਕਰ ਰਹੇ ਸਨ।
ਫ਼ਾਜ਼ਿਲਕਾ, 25 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਵੈਰੋਕੇ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਅਭਿਸ਼ੇਕ ਸ਼ਰਮਾ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿਚ ਗਸ਼ਤ ਕਰ ਰਹੇ ਸਨ। ਜਦੋਂ ਪੁਲਿਸ ਪਾਰਟੀ ਪਿੰਡ ਤੰਬੂਵਾਲਾ ਕੋਲ ਪੁੱਜੀ ਤਾਂ ਸਾਹਮਣੇ ਤੋਂ ਇਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ। ਉਹ ਪੁਲਿਸ ਪਾਰਟੀ ਦੀ ਗੱਡੀ ਦੇਖ ਕੇ ਆਪਣੀ ਪੈਂਟ ਦੀ ਸੱਜੀ ਜੇਬ ਵਿਚੋਂ ਇਕ ਪਾਰਦਰਸ਼ੀ ਮੋਮੀ ਲਿਫ਼ਾਫ਼ਾ ਸੜਕ ਕਿਨਾਰੇ ਸੁੱਟ ਕੇ ਖਿਸਕਣ ਲੱਗਿਆ ਪਰ ਪੁਲਿਸ ਪਾਰਟੀ ਨੇ ਉਸ ਨੂੰ ਕਾਬੂ ਕਰਕੇ ਸੁੱਟੇ ਹੋਏ ਲਿਫ਼ਾਫ਼ੇ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 2 ਗਰਾਮ ਹੈਰੋਇਨ ਬਰਾਮਦ ਹੋਈ। ਉਕਤ ਵਿਅਕਤੀ ਦੀ ਪਛਾਣ ਕੁਲਦੀਪ ਸਿੰਘ ਪੁੱਤਰ ਸੰਭਾ ਸਿੰਘ ਵਾਸੀ ਕਾਠਗੜ੍ਹ ਵਜੋਂ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।