ਕਾਂਗਰਸੀ ਨੇਤਾ ਸੁਧੀਰ ਭਾਦੂ ਵਲੋਂ ਘਰ-ਘਰ ਜਨ ਸੰਪਰਕ ਮੁਹਿੰਮ ਜਾਰੀ
ਅਬੋਹਰ, 25 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਦੇ ਨਾਲ ਹੀ ਅਬੋਹਰ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਸੰਭਾਵੀ ਦਾਅਵੇਦਾਰ ਸੁਧੀਰ ਭਾਦੂ ਨੇ ਆਪਣੀ ਜਨ ਸੰਪਰਕ ਮੁਹਿੰਮ ਤੇਜ਼ ਕਰ ਦਿੱਤੀ ਹੈ। ਮਿਸ਼ਨ 2027 ਤਹਿਤ ਉਹ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਲਗਾਤਾਰ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕਰ ਰਹੇ ਹਨ ਅਤੇ ਆਪਣੀ ਪਾਰਟੀ ਦੇ ਹੱਕ ਵਿਚ ਸਮਰਥਨ ਜੁਟਾ ਰਹੇ ਹਨ।
ਅਬੋਹਰ, 25 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਦੇ ਨਾਲ ਹੀ ਅਬੋਹਰ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਸੰਭਾਵੀ ਦਾਅਵੇਦਾਰ ਸੁਧੀਰ ਭਾਦੂ ਨੇ ਆਪਣੀ ਜਨ ਸੰਪਰਕ ਮੁਹਿੰਮ ਤੇਜ਼ ਕਰ ਦਿੱਤੀ ਹੈ। ਮਿਸ਼ਨ 2027 ਤਹਿਤ ਉਹ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਲਗਾਤਾਰ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕਰ ਰਹੇ ਹਨ ਅਤੇ ਆਪਣੀ ਪਾਰਟੀ ਦੇ ਹੱਕ ਵਿਚ ਸਮਰਥਨ ਜੁਟਾ ਰਹੇ ਹਨ। ਇਸੇ ਲੜੀ ਤਹਿਤ ਸੁਧੀਰ ਭਾਦੂ ਨੇ ਅਜ਼ੀਮਗੜ੍ਹ ਇਲਾਕੇ ਵਿਚ ਸਥਿਤ ਪ੍ਰਸਿੱਧ ਪੰਚਮੁਖੀ ਸ੍ਰੀ ਹਨੂਮਾਨ ਮੰਦਰ ਵਿਖੇ ਮੱਥਾ ਟੇਕ ਕੇ ਆਸ਼ੀਰਵਾਦ ਲਿਆ। ਉਨ੍ਹਾਂ ਨੇ ਅਬੋਹਰ ਵਿਚ ਕਾਂਗਰਸ ਦੀ ਜਿੱਤ ਅਤੇ ਪੰਜਾਬ ਵਿਚ ਕਾਂਗਰਸ ਸਰਕਾਰ ਦੇ ਗਠਨ ਲਈ ਅਰਦਾਸ ਕਰਨ ਉਪਰੰਤ ਘਰ-ਘਰ ਜਾ ਕੇ ਜਨ ਸੰਪਰਕ ਮੁਹਿੰਮ ਸ਼ੁਰੂ ਕੀਤੀ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਪੰਜਾਬ ਦੀ ਖ਼ੁਸ਼ਹਾਲੀ, ਆਰਥਿਕ ਮਜ਼ਬੂਤੀ, ਨਸ਼ਾ ਅਤੇ ਅਪਰਾਧ ਮੁਕਤ ਸੂਬੇ ਦੇ ਨਾਲ-ਨਾਲ ਅਬੋਹਰ ਦੇ ਸਰਬਪੱਖੀ ਵਿਕਾਸ ਲਈ ਕਾਂਗਰਸ ਦੇ ਹੱਕ ਵਿਚ ਸਮਰਥਨ ਦੇਣ ਦੀ ਅਪੀਲ ਕੀਤੀ। ਅਜ਼ੀਮਗੜ੍ਹ ਪਹੁੰਚਣ ‘ਤੇ ਸਥਾਨਕ ਵਸਨੀਕਾਂ ਨੇ ਸੁਧੀਰ ਭਾਦੂ ਨੂੰ ਇਲਾਕੇ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਲੋਕਾਂ ਨੇ ਦੱਸਿਆ ਕਿ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਬਣਾਇਆ ਗਿਆ ਸ਼ਾਨਦਾਰ ਸਟੇਡੀਅਮ ਅੱਜ ਬਦਹਾਲੀ ਦਾ ਸ਼ਿਕਾਰ ਹੋ ਚੁੱਕਾ ਹੈ ਅਤੇ ਨਸ਼ੇੜੀਆਂ ਦਾ ਅੱਡਾ ਬਣ ਗਿਆ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਇਲਾਕੇ ਵਿਚ ਹੁਣ ਤੱਕ ਹੋਏ ਵਿਕਾਸ ਕਾਰਜਾਂ ਵਿਚੋਂ ਜ਼ਿਆਦਾਤਰ ਕੰਮ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਹੀ ਹੋਏ ਸਨ। ਇਸ ਮੌਕੇ ਸੁਧੀਰ ਭਾਦੂ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਨ ’ਤੇ ਅਜ਼ੀਮਗੜ੍ਹ ਨੂੰ ਵਿਕਾਸ ਪੱਖੋਂ ਮਜ਼ਬੂਤ ਬਣਾਉਣ ਅਤੇ ਇਲਾਕੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਪਹਿਲ ਦੇ ਆਧਾਰ ‘ਤੇ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਬੋਹਰ ਤੋਂ ਵੀ ਕਾਂਗਰਸ ਦਾ ਵਿਧਾਇਕ ਚੁਣਿਆ ਜਾਣਾ ਜ਼ਰੂਰੀ ਹੈ, ਤਾਂ ਜੋ ਇਲਾਕੇ ਦੇ ਵਿਕਾਸ ਕਾਰਜਾਂ ਨੂੰ ਰਫ਼ਤਾਰ ਮਿਲ ਸਕੇ ਅਤੇ ਲੋਕਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਮਿਲ ਸਕੇ।