ਰਾਜ ਪੱਧਰੀ ਖੇਡਾਂ ਵਿਚ ਸਰਕਾਰੀ ਸਕੂਲ ਕੇਰਾ ਖੇੜਾ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀ ਨੇ ਜਿੱਤੇ ਦੋ ਸਥਾਨ
ਬੱਲੂਆਣਾ, 25 ਨਵੰਬਰ (ਜਸਮੇਲ ਸਿੰਘ ਢਿੱਲੋਂ)-ਹੁਸ਼ਿਆਰਪੁਰ ਵਿਖੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀਆਂ ਰਾਜ ਪੱਧਰੀ ਖੇਡਾਂ ਕਰਵਾਈਆਂ ਗਈਆਂ, ਜਿਸ ਵਿਚ ਵੱਖ-ਵੱਖ ਜ਼ਿਲ੍ਹਿਆਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੇਰਾ ਖੇੜਾ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।
ਬੱਲੂਆਣਾ, 25 ਨਵੰਬਰ (ਜਸਮੇਲ ਸਿੰਘ ਢਿੱਲੋਂ)-ਹੁਸ਼ਿਆਰਪੁਰ ਵਿਖੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀਆਂ ਰਾਜ ਪੱਧਰੀ ਖੇਡਾਂ ਕਰਵਾਈਆਂ ਗਈਆਂ, ਜਿਸ ਵਿਚ ਵੱਖ-ਵੱਖ ਜ਼ਿਲ੍ਹਿਆਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੇਰਾ ਖੇੜਾ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਦੌਰਾਨ ਸਕੂਲ ਦੇ ਵਿਦਿਆਰਥੀ ਅਨੰਦ ਪੁੱਤਰ ਉਗਰਸੈਨ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੌੜ ਮੁਕਾਬਲੇ ਵਿਚ ਦੂਜਾ ਅਤੇ ਸ਼ਾਟਪੁੱਟ ਵਿਚ ਤੀਜਾ ਸਥਾਨ ਹਾਸਲ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥੀ ਦੀ ਇਸ ਪ੍ਰਾਪਤੀ ’ਤੇ ਸਕੂਲ ਦੀ ਪ੍ਰਿੰਸੀਪਲ ਮੈਡਮ ਦੀਪਿਕਾ ਠਾਕੁਰ ਨੇ ਜੇਤੂ ਵਿਦਿਆਰਥੀ ਅਨੰਦ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀ ਦੀ ਤਿਆਰੀ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੀ ਗਾਈਡ ਅਧਿਆਪਕਾ ਮੈਡਮ ਸਵਾਤੀ ਅਤੇ ਡੀ.ਪੀ.ਈ. ਮਾਸਟਰ ਮਨਦੀਪ ਕੁਮਾਰ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵਿਚ ਵੀ ਬੇਅੰਤ ਸਮਰੱਥਾ ਹੁੰਦੀ ਹੈ ਅਤੇ ਉਨ੍ਹਾਂ ਨੂੰ ਸਹੀ ਮਾਰਗਦਰਸ਼ਨ ਅਤੇ ਉਤਸ਼ਾਹ ਮਿਲੇ ਤਾਂ ਉਹ ਹਰ ਖੇਤਰ ਵਿਚ ਆਪਣੀ ਪ੍ਰਤਿਭਾ ਦਾ ਲੋਹਾ ਮਨਵਾ ਸਕਦੇ ਹਨ।