ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੱਲ ਅਖਾੜੇ ਲਗਾ ਕੇ ਕੁਸ਼ਤੀ ਮੁਕਾਬਲੇ ਕਰਵਾਏ
ਗੁਰਦੁਆਰਾ ਨਾਨਕਸਰ ਟੋਭਾ ਦੀ ਪ੍ਰਬੰਧਕ ਕਮੇਟੀ ਦਾ ਉਪਰਾਲਾ, ਪੰਜਾਬ ਭਰ ਤੋਂ ਪੁੱਜੇ ਪਹਿਲਵਾਨਾਂ ਨੇ ਦਿਖਾਏ ਕੁਸ਼ਤੀ ਦੇ ਜੌਹਰ
ਅਬੋਹਰ, 25 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ) ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਨਾਨਕਸਰ ਟੋਭਾ ਦੀ ਪ੍ਰਬੰਧਕ ਕਮੇਟੀ ਵਲੋਂ ਅਬੋਹਰ ਦੀ ਅਨਾਜ ਮੰਡੀ ਵਿਖੇ ਪੁਰਾਤਨ ਮੱਲ ਅਖਾੜੇ ਦੀ ਪਰੰਪਰਾ ਨੂੰ ਜਿਊਂਦਾ ਰੱਖਣ ਦੇ ਉਦੇਸ਼ ਨਾਲ ਵਿਸ਼ੇਸ਼ ਕੁਸ਼ਤੀ ਮੁਕਾਬਲੇ ਕਰਵਾਏ ਗਏ। ਇਸ ਦੌਰਾਨ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਪਹੁੰਚੇ ਪਹਿਲਵਾਨਾਂ ਨੇ ਆਪਣੀ ਕੁਸ਼ਤੀ ਦੇ ਜੌਹਰ ਦਿਖਾਉਂਦਿਆਂ ਦਰਸ਼ਕਾਂ ਦੀ ਵਾਹ-ਵਾਹ ਖੱਟੀ।
ਅ
ਅਬੋਹਰ ਦੀ ਅਨਾਜ ਮੰਡੀ ਵਿਚ ਸਜਾਏ ਮੱਲ ਅਖਾੜੇ ਦੌਰਾਨ ਕੁਸ਼ਤੀ ਦੇ ਜੌਹਰ ਦਿਖਾਉਂਦੇ ਪਹਿਲਵਾਨ।
26-11-2026
ਅਬੋਹਰ, 25 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ) ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਨਾਨਕਸਰ ਟੋਭਾ ਦੀ ਪ੍ਰਬੰਧਕ ਕਮੇਟੀ ਵਲੋਂ ਅਬੋਹਰ ਦੀ ਅਨਾਜ ਮੰਡੀ ਵਿਖੇ ਪੁਰਾਤਨ ਮੱਲ ਅਖਾੜੇ ਦੀ ਪਰੰਪਰਾ ਨੂੰ ਜਿਊਂਦਾ ਰੱਖਣ ਦੇ ਉਦੇਸ਼ ਨਾਲ ਵਿਸ਼ੇਸ਼ ਕੁਸ਼ਤੀ ਮੁਕਾਬਲੇ ਕਰਵਾਏ ਗਏ। ਇਸ ਦੌਰਾਨ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਪਹੁੰਚੇ ਪਹਿਲਵਾਨਾਂ ਨੇ ਆਪਣੀ ਕੁਸ਼ਤੀ ਦੇ ਜੌਹਰ ਦਿਖਾਉਂਦਿਆਂ ਦਰਸ਼ਕਾਂ ਦੀ ਵਾਹ-ਵਾਹ ਖੱਟੀ। ਇਸ ਮੌਕੇ ਗੁਰਦੁਆਰਾ ਨਾਨਕਸਰ ਟੋਭਾ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੇਜਰ ਸਿੰਘ ਅਤੇ ਮੰਗਲ ਸਿੰਘ ਨੇ ਕਿਹਾ ਕਿ ਗੁਰੂ ਸਾਹਿਬਾਨ ਦੇ ਸਮੇਂ ਤੋਂ ਹੀ ਸਰੀਰਕ ਤੰਦਰੁਸਤੀ ਅਤੇ ਖੇਡਾਂ ਨੂੰ ਵਿਸ਼ੇਸ਼ ਮਹੱਤਵ ਦਿੱਤਾ ਜਾਂਦਾ ਰਿਹਾ ਹੈ। ਪੁਰਾਤਨ ਮੱਲ ਅਖਾੜਿਆਂ ਦੀ ਪਰੰਪਰਾ ਨੂੰ ਜਿਊਂਦਾ ਰੱਖਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕੁਸ਼ਤੀ ਮੁਕਾਬਲੇ ਕਰਵਾਉਣ ਦਾ ਮੁੱਖ ਮਕਸਦ ਨੌਜਵਾਨ ਪੀੜ੍ਹੀ ਨੂੰ ਸਰੀਰਕ ਤੌਰ ‘ਤੇ ਤੰਦਰੁਸਤ ਰੱਖਣ ਦੇ ਨਾਲ-ਨਾਲ ਖੇਡਾਂ ਨਾਲ ਜੋੜਨਾ ਹੈ, ਤਾਂ ਜੋ ਨੌਜਵਾਨ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਆਪਣੀ ਊਰਜਾ ਨੂੰ ਉਸਾਰੂ ਗਤੀਵਿਧੀਆਂ ਵਿਚ ਲਗਾ ਸਕਣ। ਮੁਕਾਬਲਿਆਂ ਦੌਰਾਨ ਵੱਖ-ਵੱਖ ਉਮਰ ਅਤੇ ਵਰਗਾਂ ਦੇ ਪਹਿਲਵਾਨਾਂ ਨੇ ਆਪਣੀ ਕਲਾ ਅਤੇ ਦਮ-ਖਮ ਦਾ ਪ੍ਰਦਰਸ਼ਨ ਕੀਤਾ। ਕੁਸ਼ਤੀਆਂ ਦੇਖਣ ਲਈ ਇਲਾਕੇ ਦੇ ਲੋਕਾਂ ਅਤੇ ਖੇਡ ਪ੍ਰੇਮੀਆਂ ਵਿਚ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ। ਮੁਕਾਬਲਿਆਂ ਵਿਚ ਜੇਤੂ ਰਹਿਣ ਵਾਲੇ ਪਹਿਲਵਾਨਾਂ ਨੂੰ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਖ਼ਸ਼ੀਸ਼ ਸਿੰਘ, ਨਿਰਮਲ ਸਿੰਘ ਕਿਸਾਨ ਆਗੂ ਤੋਂ ਇਲਾਵਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਇਲਾਕੇ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ।