25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਨਵੇਂ ਵਿੱਦਿਅਕ ਵਰ੍ਹੇ ਲਈ ਦਿੱਤੀਆਂ ਸ਼ੁੱਭਕਾਮਨਾਵਾਂ

ਮੰਡੀ ਅਰਨੀਵਾਲਾ, 25 ਨਵੰਬਰ (ਨਿਸ਼ਾਨ ਸਿੰਘ ਮੋਹਲ਼ਾ)-ਸਥਾਨਕ ਰੇਡੀਐਂਟ ਪਬਲਿਕ ਸਕੂਲ ਵਿਖੇ ਸਿੱਖ ਧਰਮ ਦੇ ਬਾਨੀ ਅਤੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪਾਵਨ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਨਵੇਂ ਵਿੱਦਿਅਕ ਵਰ੍ਹੇ ਦੀ ਸ਼ੁਰੂਆਤ ਅਤੇ ਗੁਰਪੁਰਬ ਦੇ ਦਿਹਾੜੇ ਦੇ ਸਬੰਧ ਵਿਚ ਸਕੂਲ ਕੈਂਪਸ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ, ਜਿਨ੍ਹਾਂ ਦੇ ਭੋਗ ਉਪਰੰਤ ਵਿਦਿਆਰਥੀਆਂ ਵਲੋਂ ਇਲਾਹੀ ਬਾਣੀ ਦੇ ਰਸ-ਭਿੰਨੇ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ।

Ad Position 21
No active advertisement
ਰੈਡੀਐਂਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਾਹੂਆਣਾ ਬੋਦਲਾ ਦੇ ਵਿਦਿਆਰਥੀ ਗੁਰਪੁਰਬ ਮਨਾਉਂਦੇ ਹੋਏ। ਤਸਵੀਰ-ਨਿਸ਼ਾਨ ਸਿੰਘ ਮੋਹਲ਼ਾ 26-11-2026
ਮੰਡੀ ਅਰਨੀਵਾਲਾ, 25 ਨਵੰਬਰ (ਨਿਸ਼ਾਨ ਸਿੰਘ ਮੋਹਲ਼ਾ)-ਸਥਾਨਕ ਰੇਡੀਐਂਟ ਪਬਲਿਕ ਸਕੂਲ ਵਿਖੇ ਸਿੱਖ ਧਰਮ ਦੇ ਬਾਨੀ ਅਤੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪਾਵਨ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਨਵੇਂ ਵਿੱਦਿਅਕ ਵਰ੍ਹੇ ਦੀ ਸ਼ੁਰੂਆਤ ਅਤੇ ਗੁਰਪੁਰਬ ਦੇ ਦਿਹਾੜੇ ਦੇ ਸਬੰਧ ਵਿਚ ਸਕੂਲ ਕੈਂਪਸ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ, ਜਿਨ੍ਹਾਂ ਦੇ ਭੋਗ ਉਪਰੰਤ ਵਿਦਿਆਰਥੀਆਂ ਵਲੋਂ ਇਲਾਹੀ ਬਾਣੀ ਦੇ ਰਸ-ਭਿੰਨੇ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਸਮਾਗਮ ਦੀ ਸਭ ਤੋਂ ਵਿਲੱਖਣ ਅਤੇ ਪ੍ਰਸ਼ੰਸਾਯੋਗ ਗੱਲ ਇਹ ਰਹੀ ਕਿ ਇਸ ਪੂਰੇ ਧਾਰਮਿਕ ਸਮਾਗਮ ਦਾ ਸਾਰਾ ਪ੍ਰਬੰਧ ਸਕੂਲ ਦੇ ਵਿਦਿਆਰਥੀਆਂ ਵੱਲੋਂ ਖ਼ੁਦ ਬੜੀ ਜ਼ਿੰਮੇਵਾਰੀ ਅਤੇ ਸ਼ਰਧਾ ਭਾਵਨਾ ਨਾਲ ਸੰਭਾਲਿਆ ਗਿਆ। ਇਸ ਮੌਕੇ ’ਤੇ ਸਕੂਲ ਦੇ ਐਗਜ਼ੀਕਿਊਟਿਵ ਡਾਇਰੈਕਟਰ ਡਾ.ਪੰਕਜ ਧਮੀਜਾ ਨੇ ਬੋਲਦੇ ਹੋਏ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਚਾਨਣ ਮੁਨਾਰਾ ਹਨ। ਉਨ੍ਹਾਂ ਵਿਦਿਆਰਥੀਆਂ ਵਲੋਂ ਜੋੜਾ ਘਰ, ਲੰਗਰ ਅਤੇ ਅਨੁਸ਼ਾਸਨ ਦੀ ਨਿਭਾਈ ਗਈ ਸੇਵਾ ਦੀ ਭਰਪੂਰ ਤਾਰੀਫ਼ ਕਰਦਿਆਂ ਕਿਹਾ ਕਿ ਬੱਚਿਆਂ ਨੇ ਗੁਰੂ ਸਾਹਿਬ ਦੇ ਮੂਲ ਸਿਧਾਂਤ ‘ਕਿਰਤ ਕਰੋ, ਨਾਮ ਜਪੋ ’ਤੇ ਵੰਡ ਛਕੋ’ ਅਤੇ ਨਿਸ਼ਕਾਮ ਸੇਵਾ ਨੂੰ ਅਮਲੀ ਰੂਪ ਵਿਚ ਕਰਕੇ ਦਿਖਾਇਆ ਹੈ। ਉਨ੍ਹਾਂ ਸਮੂਹ ਵਿਦਿਆਰਥੀਆਂ, ਮਾਪਿਆਂ ਅਤੇ ਸਟਾਫ਼ ਨੂੰ ਗੁਰਪੁਰਬ ਦੀ ਵਧਾਈ ਦਿੰਦਿਆਂ ਨਵੇਂ ਵਿੱਦਿਅਕ ਵਰ੍ਹੇ ਲਈ ਸ਼ੁੱਭਕਾਮਨਾਵਾਂ ਭੇਟ ਕੀਤੀਆਂ। ਇਸ ਮੌਕੇ ’ਤੇ ਪ੍ਰਿੰਸੀਪਲ ਮੈਡਮ ਸ੍ਰੀਮਤੀ ਨੀਤੀ ਸਿੰਘ ਨੇ ਕਿਹਾ ਕਿ ਜਿਸ ਤਰ੍ਹਾਂ ਵਿਦਿਆਰਥੀਆਂ ਨੇ ਪੂਰੇ ਸਮਾਗਮ ਦੀ ਜ਼ਿੰਮੇਵਾਰੀ ਖ਼ੁਦ ਸੰਭਾਲੀ ਹੈ, ਉਹ ਉਨ੍ਹਾਂ ਦੇ ਅੰਦਰ ਛੁਪੀ ਲੀਡਰਸ਼ਿਪ ਅਤੇ ਸੇਵਾ ਭਾਵਨਾ ਨੂੰ ਦਰਸਾਉਂਦਾ ਹੈ। ਉਨ੍ਹਾਂ ਨਵੇਂ ਵਿੱਦਿਅਕ ਸੈਸ਼ਨ ਦੌਰਾਨ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਅਤੇ ਇਮਾਨਦਾਰੀ ਨਾਲ ਪੜ੍ਹਾਈ ਕਰਕੇ ਆਪਣੇ ਮਾਪਿਆਂ ਤੇ ਸਕੂਲ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ’ਤੇ ਅਕਾਦਮਿਕ ਮੁਖੀ ਡਾ.ਗੁਰਵੀਨ ਕੌਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਾਨੂੰ ’ਵਿੱਦਿਆ ਵੀਚਾਰੀ ਤਾਂ ਪਰਉਪਕਾਰੀ’ ਦਾ ਮਹਾਨ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਸਕੂਲ ਦੇ ਬੱਚਿਆਂ ਨੇ ਸਵਾਗਤ, ਅਨੁਸ਼ਾਸਨ ਅਤੇ ਲੰਗਰ ਸੇਵਾ ਰਾਹੀਂ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਕਿਤਾਬੀ ਗਿਆਨ ਦੇ ਨਾਲ-ਨਾਲ ਨੈਤਿਕ ਅਤੇ ਅਧਿਆਤਮਕ ਗੁਣਾਂ ਵਿਚ ਵੀ ਨਿਪੁੰਨ ਹਨ। ਉਨ੍ਹਾਂ ਨਵੇਂ ਵਿੱਦਿਅਕ ਵਰ੍ਹੇ ਦੀ ਸ਼ੁਰੂਆਤ ਮੌਕੇ ਸਭ ਦੇ ਉੱਜਵਲ ਭਵਿੱਖ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ।ਸਮਾਗਮ ਦੇ ਅੰਤ ਵਿਚ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਅਤੇ ਸਮੂਹ ਸੰਗਤ, ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਪੰਗਤ ਵਿਚ ਬੈਠ ਕੇ ਗੁਰੂ ਕਾ ਲੰਗਰ ਛਕਿਆ ਗਿਆ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੀ ਸੀਨੀਅਰ ਟਕਸਾਲੀ ਆਗੂ ਮੋਨਾ ਜੈਸਵਾਲ ਨੇ ਸਵ.ਰਾਜ ਟੰਡਨ ਦੇ ਭਰਾ ਵਿਜੇ ਟੰਡਨ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ ਕ... ਅਗਲੀ ਖ਼ਬਰ ਫ਼ਾਜ਼ਿਲਕਾ ਦੇ ਉੱਭਰਦੇ ਖਿਡਾਰੀਆਂ ਨੂੰ ਆਰਥਿਕ ਸਹਾਇਤਾ ਦੇਵੇਗਾ ਸਵ. ਐਡਵੋਕੇਟ ਸ਼ਿਵ ਦਿਆਲ ਕਟਾਰੀਆ ਸਪੋਰਟਸ ਐਕਸੀਲੈਂਸ ਟਰੱਸ...
Ad Position 24