ਭਾਜਪਾ ਦੀ ਸੀਨੀਅਰ ਟਕਸਾਲੀ ਆਗੂ ਮੋਨਾ ਜੈਸਵਾਲ ਨੇ ਸਵ.ਰਾਜ ਟੰਡਨ ਦੇ ਭਰਾ ਵਿਜੇ ਟੰਡਨ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
ਕਿਹਾ, ਪੁਰਾਣੇ ਵਰਕਰਾਂ ਦੇ ਤਿਆਗ, ਤਪੱਸਿਆ ਅਤੇ ਸਮਰਪਣ ਸਦਕਾ ਮਜ਼ਬੂਤ ਹੋਇਆ ਭਾਜਪਾ ਦਾ ਸੰਗਠਨ
ਅਬੋਹਰ, 25 ਨਵੰਬਰ (ਵਿਵੇਕ ਹੂੜੀਆ)-ਭਾਰਤੀ ਜਨਤਾ ਪਾਰਟੀ ਪੰਜਾਬ ਦੀ ਸੀਨੀਅਰ ਆਗੂ ਅਤੇ ਸਾਬਕਾ ਸੂਬਾ ਜਨਰਲ ਸਕੱਤਰ ਮੋਨਾ ਜੈਸਵਾਲ ਨੇ ਆਪਣੇ ਅਬੋਹਰ ਦੌਰੇ ਦੌਰਾਨ ਪਾਰਟੀ ਦੇ ਸੀਨੀਅਰ ਅਤੇ ਟਕਸਾਲੀ ਆਗੂ ਵਿਜੇ ਟੰਡਨ ਦੇ ਨਿਵਾਸ ਸਥਾਨ ’ਤੇ ਪਹੁੰਚ ਕੇ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਪਰਿਵਾਰ ਦਾ ਹਾਲ-ਚਾਲ ਜਾਣਿਆ ਅਤੇ ਪਾਰਟੀ ਨਾਲ ਜੁੜੀਆਂ ਪੁਰਾਣੀਆਂ ਯਾਦਾਂ ਵੀ ਸਾਂਝੀਆਂ ਕੀਤੀਆਂ।
ਭ
ਭਾਜਪਾ ਦੀ ਸੀਨੀਅਰ ਆਗੂ ਮੋਨਾ ਜੈਸਵਾਲ ਸਵ.ਰਾਜ ਟੰਡਨ ਦੇ ਭਰਾ ਵਿਜੇ ਟੰਡਨ ਨੂੰ ਸਨਮਾਨਿਤ ਕਰਦੇ ਹੋਏ। ਅਜੀਤ ਤਸਵੀਰ
26-11-2026
ਅਬੋਹਰ, 25 ਨਵੰਬਰ (ਵਿਵੇਕ ਹੂੜੀਆ)-ਭਾਰਤੀ ਜਨਤਾ ਪਾਰਟੀ ਪੰਜਾਬ ਦੀ ਸੀਨੀਅਰ ਆਗੂ ਅਤੇ ਸਾਬਕਾ ਸੂਬਾ ਜਨਰਲ ਸਕੱਤਰ ਮੋਨਾ ਜੈਸਵਾਲ ਨੇ ਆਪਣੇ ਅਬੋਹਰ ਦੌਰੇ ਦੌਰਾਨ ਪਾਰਟੀ ਦੇ ਸੀਨੀਅਰ ਅਤੇ ਟਕਸਾਲੀ ਆਗੂ ਵਿਜੇ ਟੰਡਨ ਦੇ ਨਿਵਾਸ ਸਥਾਨ ’ਤੇ ਪਹੁੰਚ ਕੇ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਪਰਿਵਾਰ ਦਾ ਹਾਲ-ਚਾਲ ਜਾਣਿਆ ਅਤੇ ਪਾਰਟੀ ਨਾਲ ਜੁੜੀਆਂ ਪੁਰਾਣੀਆਂ ਯਾਦਾਂ ਵੀ ਸਾਂਝੀਆਂ ਕੀਤੀਆਂ। ਮੋਨਾ ਜੈਸਵਾਲ ਨੇ ਜਨ ਸੰਘ ਦੇ ਸਮੇਂ ਤੋਂ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਸੰਗਠਨ ਨੂੰ ਅਬੋਹਰ ਖੇਤਰ ਵਿਚ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਵਿਜੇ ਟੰਡਨ ਵਲੋਂ ਪਾਏ ਗਏ ਯੋਗਦਾਨ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪਾਰਟੀ ਦੇ ਪੁਰਾਣੇ ਅਤੇ ਸਮਰਪਿਤ ਵਰਕਰਾਂ ਨੇ ਔਖੇ ਹਾਲਾਤਾਂ ਵਿਚ ਵੀ ਸੰਗਠਨ ਪ੍ਰਤੀ ਆਪਣੀ ਵਫ਼ਾਦਾਰੀ ਅਤੇ ਨਿਸ਼ਠਾ ਬਣਾਈ ਰੱਖੀ ਅਤੇ ਪਾਰਟੀ ਦੀ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਅੱਜ ਜਿਸ ਵਿਸ਼ਾਲ ਵਟਵ੍ਰਿੱਖ ਦੇ ਰੂਪ ਵਿਚ ਖੜ੍ਹੀ ਹੈ, ਉਸ ਦੀਆਂ ਜੜ੍ਹਾਂ ਵਿਜੇ ਟੰਡਨ ਵਰਗੇ ਟਕਸਾਲੀ ਵਰਕਰਾਂ ਦੇ ਤਿਆਗ, ਤਪੱਸਿਆ ਅਤੇ ਸਮਰਪਣ ਨਾਲ ਮਜ਼ਬੂਤ ਹੋਈਆਂ ਹਨ। ਸੀਨੀਅਰ ਵਰਕਰਾਂ ਦਾ ਤਜਰਬਾ ਅਤੇ ਉਨ੍ਹਾਂ ਦੀ ਸੰਗਠਨ ਪ੍ਰਤੀ ਨਿਸ਼ਠਾ ਨਵੀਂ ਪੀੜ੍ਹੀ ਦੇ ਵਰਕਰਾਂ ਲਈ ਪ੍ਰੇਰਨਾ ਦਾ ਸਰੋਤ ਹੈ। ਮੋਨਾ ਜੈਸਵਾਲ ਨੇ ਕਿਹਾ ਕਿ ਭਾਜਪਾ ਆਪਣੇ ਸੀਨੀਅਰ ਆਗੂਆਂ ਅਤੇ ਵਰਕਰਾਂ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰਾਂ ਦੇ ਯੋਗਦਾਨ ਦਾ ਵੀ ਸਨਮਾਨ ਕਰਦੀ ਹੈ। ਪਾਰਟੀ ਆਪਣੇ ਵਰਕਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਹਰ ਦੁੱਖ-ਸੁੱਖ ਵਿਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਇਸ ਮੌਕੇ ਸੰਗਠਨ ਨਾਲ ਜੁੜੀਆਂ ਪੁਰਾਣੀਆਂ ਯਾਦਾਂ ਅਤੇ ਵਰਕਰਾਂ ਦੀ ਭੂਮਿਕਾ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਵਿਜੇ ਟੰਡਨ ਦੇ ਪਰਿਵਾਰਕ ਮੈਂਬਰਾਂ ਨੇ ਮੋਨਾ ਜੈਸਵਾਲ ਵਲੋਂ ਉਨ੍ਹਾਂ ਦੇ ਘਰ ਪਹੁੰਚ ਕੇ ਪਰਿਵਾਰ ਦਾ ਹਾਲ-ਚਾਲ ਜਾਣਨ ਅਤੇ ਮਾਣ-ਸਨਮਾਨ ਦੇਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ।