25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸਰਕਾਰ ਦੀ ਵਾਅਦਾ ਖ਼ਿਲਾਫ਼ੀ ਤੋਂ ਭੜਕੇ ਐਨ.ਐੱਚ.ਐੱਮ. ਮੁਲਾਜ਼ਮ, ਸੂਬਾ ਹੈੱਡ ਕੁਆਰਟਰ ’ਤੇ ਭੁੱਖ ਹੜਤਾਲ ਸ਼ੁਰੂ 27 ਨਵੰਬਰ ਤੱਕ ਮੰਗਾਂ ਨਾ ਮੰਨੀਆਂ ਤਾਂ ਮਰਨ ਵਰਤ ਰੱਖਣ ਦੀ ਚੇਤਾਵਨੀ, ਫ਼ਾਜ਼ਿਲਕਾ ਦੇ 200 ਮੁਲਾਜ਼ਮ ਸੰਘਰਸ਼ ਵਿਚ ਕੁੱਦਣ ਲਈ ਤਿਆਰ

ਫ਼ਾਜ਼ਿਲਕਾ, 25 ਨਵੰਬਰ (ਦਵਿੰਦਰ ਪਾਲ ਸਿੰਘ)-ਨੈਸ਼ਨਲ ਹੈਲਥ ਮਿਸ਼ਨ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਵਲੋਂ ਲਗਾਤਾਰ ਕੀਤੀ ਜਾ ਰਹੀ ਟਾਲ-ਮਟੋਲ ਅਤੇ ਪਹਿਲਾਂ ਕੀਤੇ ਵਾਅਦਿਆਂ ਤੋਂ ਮੁੱਕਰਨ ਕਾਰਨ ਮੁਲਾਜ਼ਮਾਂ ਵਿਚ ਰੋਸ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਐਨ.

Ad Position 21
No active advertisement
ਅਜੀਤ ਡੈਸਕ 26-11-2026
ਫ਼ਾਜ਼ਿਲਕਾ, 25 ਨਵੰਬਰ (ਦਵਿੰਦਰ ਪਾਲ ਸਿੰਘ)-ਨੈਸ਼ਨਲ ਹੈਲਥ ਮਿਸ਼ਨ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਵਲੋਂ ਲਗਾਤਾਰ ਕੀਤੀ ਜਾ ਰਹੀ ਟਾਲ-ਮਟੋਲ ਅਤੇ ਪਹਿਲਾਂ ਕੀਤੇ ਵਾਅਦਿਆਂ ਤੋਂ ਮੁੱਕਰਨ ਕਾਰਨ ਮੁਲਾਜ਼ਮਾਂ ਵਿਚ ਰੋਸ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਐਨ.ਐੱਚ.ਐੱਮ. ਯੂਨੀਅਨ ਪੰਜਾਬ ਦੀ ਸਰਕਾਰ ਨਾਲ 25 ਨਵੰਬਰ ਨੂੰ ਹੋਣ ਵਾਲੀ ਮੀਟਿੰਗ ਨੂੰ ਮੁਲਤਵੀ ਕਰਕੇ 27 ਨਵੰਬਰ ਤੱਕ ਅੱਗੇ ਪਾਉਣ ਕਾਰਨ ਮੁਲਾਜ਼ਮਾਂ ਵਿਚ ਭਾਰੀ ਨਿਰਾਸ਼ਾ ਅਤੇ ਗ਼ੁੱਸਾ ਪਾਇਆ ਜਾ ਰਿਹਾ ਹੈ। ਇਸ ਦੇ ਰੋਸ ਵਜੋਂ ਅੱਜ ਤੋਂ ਸੂਬਾ ਹੈੱਡ ਕੁਆਰਟਰ ’ਤੇ ਪੱਕਾ ਧਰਨਾ ਅਤੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਯੂਨੀਅਨ ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਮੀਟਿੰਗਾਂ ਦੇ ਨਾਂ ’ਤੇ ਸਿਰਫ਼ ਝੂਠੇ ਲਾਰੇ ਲਾ ਰਹੀ ਹੈ, ਜਿਸ ਕਾਰਨ ਮੁਲਾਜ਼ਮ ਹੁਣ ਆਰ-ਪਾਰ ਦੀ ਲੜਾਈ ਲੜਨ ਲਈ ਮਜਬੂਰ ਹੋ ਗਏ ਹਨ। ਜਥੇਬੰਦੀ ਵਲੋਂ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ 27 ਨਵੰਬਰ ਦੀ ਮੀਟਿੰਗ ਵਿਚ ਸਰਕਾਰ ਨੇ ਮੰਗਾਂ ਮੰਨਦਿਆਂ ਕੋਈ ਠੋਸ ਫ਼ੈਸਲਾ ਨਾ ਲਿਆ ਅਤੇ ਲਿਖਤੀ ਪੱਤਰ ਜਾਰੀ ਨਾ ਕੀਤਾ, ਤਾਂ ਸੂਬਾ ਹੈੱਡ ਕੁਆਰਟਰ ’ਤੇ ਦਿਨ-ਰਾਤ ਦਾ ਧਰਨਾ ਜਾਰੀ ਰੱਖਦਿਆਂ ਮਰਨ ਵਰਤ ਸ਼ੁਰੂ ਕਰ ਦਿੱਤਾ ਜਾਵੇਗਾ। ਮੁਲਾਜ਼ਮਾਂ ਨੇ ਸਪਸ਼ਟ ਕੀਤਾ ਕਿ ਹੁਣ ਜ਼ੁਬਾਨੀ ਭਰੋਸਿਆਂ ਨਾਲ ਸੰਘਰਸ਼ ਖ਼ਤਮ ਨਹੀਂ ਹੋਵੇਗਾ, ਸਗੋਂ ਮੰਗਾਂ ਦੀ ਪੂਰਤੀ ਲਈ ਲਿਖਤੀ ਹੁਕਮ ਜ਼ਰੂਰੀ ਹਨ। ਐਨ.ਐੱਚ.ਐੱਮ. ਯੂਨੀਅਨ ਫ਼ਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਕੁਮਾਰ ਜਮਾਲਗੜ੍ਹ ਨੇ ਕਿਹਾ ਕਿ ਸਰਕਾਰ ਦੀ ਵਾਅਦਾਖ਼ਿਲਾਫ਼ੀ ਤੋਂ ਮੁਲਾਜ਼ਮ ਪੂਰੀ ਤਰ੍ਹਾਂ ਅੱਕ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫ਼ਾਜ਼ਿਲਕਾ ਦੇ ਲਗਭਗ 200 ਸਾਥੀ ਸੂਬਾ ਹੈੱਡ ਕੁਆਰਟਰ ’ਤੇ ਚੱਲ ਰਹੀ ਭੁੱਖ ਹੜਤਾਲ ਅਤੇ ਮਰਨ ਵਰਤ ਵਿਚ ਸ਼ਾਮਲ ਹੋਣ ਲਈ ਪੂਰੀ ਤਰ੍ਹਾਂ ਤਿਆਰ ਹਨ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਮੁਲਾਜ਼ਮਾਂ ਪ੍ਰਤੀ ਸੰਜੀਦਗੀ ਦਿਖਾਉਂਦਿਆਂ ਤੁਰੰਤ ਮੰਗਾਂ ਦਾ ਹੱਲ ਕਰੇ, ਨਹੀਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸੇ ਦੌਰਾਨ ਸਿਵਲ ਸਰਜਨ ਦਫ਼ਤਰ ਫ਼ਾਜ਼ਿਲਕਾ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਚੱਲ ਰਹੇ ਰੋਸ ਧਰਨੇ ਵਿਚ ਰਾਜੇਸ਼ ਕੁਮਾਰ, ਕ੍ਰਿਸ਼ਨ ਕੰਬੋਜ, ਜਸਪਿੰਦਰ ਕੌਰ, ਜੀਨੀਆ ਦੂਮੜਾ, ਡਾ. ਸੁਨੀਤਾ ਕੰਬੋਜ, ਡਾ. ਆਕ੍ਰਿਤੀ ਢੀਂਗੜਾ, ਕੁਲਦੀਪ ਕੌਰ, ਡਾ. ਸ਼ੈਲਜਾ ਕੰਬੋਜ, ਪੂਨਮ, ਪਰਮਿੰਦਰ ਸਿੰਘ, ਸਲੀਮ, ਰੌਬਿਨ, ਡਾ. ਦੀਪਾਲੀ, ਡਾ. ਸ਼ਾਇਨਾ, ਸਤਪਾਲ ਅਤੇ ਅਰਵਿੰਦ ਕੁਮਾਰ ਸਮੇਤ ਹੋਰ ਸਾਥੀਆਂ ਨੇ ਹਾਜ਼ਰੀ ਲਗਵਾ ਕੇ ਸੰਘਰਸ਼ ਦੀ ਹਮਾਇਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਅਨੀਤਾ ਜੈਰਥ ਦੇ ਕਾਰਜਕਾਲ ਦੀ ਪਹਿਲੀ ਬੈਠਕ ਦੇ ਮਤੇ ’ਤੇ ਫ਼ਾਜ਼ਿਲਕਾ ਨਗਰ ਕੌਂਸਲ ਦੇ 137 ਸਫ਼ਾਈ ਕਾਮਿਆਂ ਨੂੰ ਪੱਕਾ ਕਰਨ ਦਾ... ਅਗਲੀ ਖ਼ਬਰ ਭਾਜਪਾ ਦੀ ਸੀਨੀਅਰ ਟਕਸਾਲੀ ਆਗੂ ਮੋਨਾ ਜੈਸਵਾਲ ਨੇ ਸਵ.ਰਾਜ ਟੰਡਨ ਦੇ ਭਰਾ ਵਿਜੇ ਟੰਡਨ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ ਕ...
Ad Position 24