25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪੰਜਾਬ ਦੀ ਜਨਤਾ ਦੀ ਆਵਾਜ਼ ’ਤੇ ਇੱਕਜੁੱਟ ਹੋਏ ਅਕਾਲੀ ਦਲ ਅਤੇ ਭਾਜਪਾ ਗੱਠਜੋੜ ਨਾਲ ਲੋਕਾਂ ’ਚ ਖ਼ੁਸ਼ੀ ਦੀ ਲਹਿਰ- ਜਿਆਣੀ ਸਾਬਕਾ ਕੈਬਨਿਟ ਮੰਤਰੀ ਨੇ ‘ਆਪ’ ਸਰਕਾਰ ’ਤੇ ਲਗਾਏ ਵਾਅਦਾਖ਼ਿਲਾਫ਼ੀ, ਭ੍ਰਿਸ਼ਟਾਚਾਰ ਅਤੇ ਸੂਬੇ ਨੂੰ ਕਰਜ਼ੇ ਹੇਠ ਡੋਬਣ ਦੇ ਦੋਸ਼

ਫ਼ਾਜ਼ਿਲਕਾ, 25 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਦੀ ਸਿਆਸਤ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਹੋਏ ਮੁੜ ਗੱਠਜੋੜ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਇਸ ਗੱਠਜੋੜ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਕਿਸੇ ਸਿਆਸੀ ਮਜਬੂਰੀ ਦਾ ਨਹੀਂ, ਸਗੋਂ ਪੰਜਾਬ ਦੀ ਆਮ ਜਨਤਾ ਦੀ ਆਵਾਜ਼ ਦਾ ਨਤੀਜਾ ਹੈ।

Ad Position 21
No active advertisement
ਫ਼ਾਜ਼ਿਲਕਾ ਵਿਖੇ ਅਕਾਲੀ-ਭਾਜਪਾ ਗੱਠਜੋੜ ਦਾ ਸਵਾਗਤ ਕਰਦਿਆਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਕੁਮਾਰ ਜਿਆਣੀ ਨਾਲ ਹੋਰ ਆਗੂ। ਅਜੀਤ ਤਸਵੀਰ 26-11-2026
ਫ਼ਾਜ਼ਿਲਕਾ, 25 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਦੀ ਸਿਆਸਤ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਹੋਏ ਮੁੜ ਗੱਠਜੋੜ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਇਸ ਗੱਠਜੋੜ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਕਿਸੇ ਸਿਆਸੀ ਮਜਬੂਰੀ ਦਾ ਨਹੀਂ, ਸਗੋਂ ਪੰਜਾਬ ਦੀ ਆਮ ਜਨਤਾ ਦੀ ਆਵਾਜ਼ ਦਾ ਨਤੀਜਾ ਹੈ। ਲੋਕ ਲੰਬੇ ਸਮੇਂ ਤੋਂ ਚਾਹੁੰਦੇ ਸਨ ਕਿ ਅਕਾਲੀ ਦਲ ਅਤੇ ਭਾਜਪਾ ਮੁੜ ਇਕੱਠੇ ਹੋਣ, ਤਾਂ ਜੋ ਪੰਜਾਬ ਨੂੰ ਮੌਜੂਦਾ ਸੰਕਟ ਵਿਚੋਂ ਬਾਹਰ ਕੱਢਿਆ ਜਾ ਸਕੇ। ਸੁਰਜੀਤ ਜਿਆਣੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਦੋਸ਼ ਲਗਾਇਆ ਕਿ ਪਾਰਟੀ ਨੇ ਵੱਡੇ-ਵੱਡੇ ਵਾਅਦੇ ਕਰਕੇ ਸੱਤਾ ਤਾਂ ਹਾਸਲ ਕਰ ਲਈ, ਪਰ ਉਨ੍ਹਾਂ ਵਿਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ। ਆਮ ਆਦਮੀ ਨੂੰ ਸੱਤਾ ਵਿਚ ਭਾਈਵਾਲ ਬਣਾਉਣ ਅਤੇ ਸਰਕਾਰੀ ਸਹੂਲਤਾਂ ਨਾ ਲੈਣ ਦੇ ਦਾਅਵੇ ਵੀ ਸਿਰਫ਼ ਸਟੇਜਾਂ ਤੱਕ ਹੀ ਸੀਮਤ ਰਹਿ ਗਏ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਵਿਚ ਗੁੰਡਾਗਰਦੀ, ਲੁੱਟ-ਖਸੁੱਟ ਅਤੇ ਭ੍ਰਿਸ਼ਟਾਚਾਰ ਵਿਚ ਵਾਧਾ ਹੋਇਆ ਹੈ। ਕਿਸਾਨਾਂ ਅਤੇ ਮਜ਼ਦੂਰਾਂ ਨਾਲ ਕੀਤੇ ਵਾਅਦੇ ਵਫ਼ਾ ਨਹੀਂ ਹੋਏ। ਸਿਹਤ ਸੇਵਾਵਾਂ ਦਾ ਬੁਰਾ ਹਾਲ ਹੈ ਅਤੇ ਜ਼ਿਲ੍ਹਾ ਹਸਪਤਾਲ ਸਿਰਫ਼ ’ਰੈਫ਼ਰ ਸੈਂਟਰ’ ਬਣ ਕੇ ਰਹਿ ਗਏ ਹਨ। ਪਹਿਲਾਂ ਤੋਂ ਚੱਲ ਰਹੀਆਂ ਸਿਹਤ ਸਹੂਲਤਾਂ ਨੂੰ ਬੰਦ ਕਰਕੇ ਬਣਾਏ ਗਏ ਮੁਹੱਲਾ ਕਲੀਨਿਕ ਵੀ ਕੋਈ ਖ਼ਾਸ ਨਤੀਜਾ ਨਹੀਂ ਦੇ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਕੋਈ ਵਿਸ਼ੇਸ਼ ਗਰਾਂਟ ਨਹੀਂ ਦਿੱਤੀ ਜਾ ਰਹੀ, ਜਦਕਿ ਕੇਂਦਰ ਤੋਂ ਆਉਣ ਵਾਲੇ ਫ਼ੰਡਾਂ ਦੀ ਵਰਤੋਂ ’ਤੇ ਵੀ ਸਵਾਲ ਉੱਠ ਰਹੇ ਹਨ। ਸਾਬਕਾ ਮੁੱਖ ਮੰਤਰੀ ਸਵਰਗੀ ਪ੍ਰਕਾਸ਼ ਸਿੰਘ ਬਾਦਲ ਦੇ ਸ਼ਾਸਨਕਾਲ ਨੂੰ ਯਾਦ ਕਰਦਿਆਂ ਸ੍ਰੀ ਜਿਆਣੀ ਨੇ ਕਿਹਾ ਕਿ ਲੋਕਾਂ ਨੇ ਅਕਾਲੀ-ਭਾਜਪਾ ਸਰਕਾਰ ਸਮੇਂ ਜ਼ਮੀਨੀ ਪੱਧਰ ’ਤੇ ਵਿਕਾਸ ਹੁੰਦਾ ਦੇਖਿਆ ਹੈ। ਉਸ ਸਮੇਂ ਅਧਿਕਾਰੀਆਂ ਵਿਚ ਜਵਾਬਦੇਹੀ ਦਾ ਡਰ ਸੀ ਅਤੇ ਆਮ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਰਿਸ਼ਵਤ ਨਹੀਂ ਦੇਣੀ ਪੈਂਦੀ ਸੀ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ 15 ਸਾਲ ਅਕਾਲੀ-ਭਾਜਪਾ ਸਰਕਾਰ ਦੇਖੀ ਹੈ ਅਤੇ ਹੁਣ ਕਾਂਗਰਸ ਅਤੇ ‘ਆਪ’ ਨੂੰ ਵੀ ਪਰਖ ਲਿਆ ਹੈ, ਜਿਸ ਕਾਰਨ ਲੋਕ ਮੁੜ ਗੱਠਜੋੜ ਦੀ ਸਰਕਾਰ ਚਾਹੁੰਦੇ ਹਨ। ਗੱਠਜੋੜ ਵਿਚ ‘ਵੱਡੇ ਭਰਾ’ ਦੀ ਭੂਮਿਕਾ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਸ੍ਰੀ ਜਿਆਣੀ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿੱਤ ਸ਼ਾਹ ਪਹਿਲਾਂ ਹੀ ਸਪਸ਼ਟ ਕਰ ਚੁੱਕੇ ਹਨ ਕਿ ਗੱਠਜੋੜ ਵਿਚ ਵੱਡੇ ਭਰਾ ਦੀ ਭੂਮਿਕਾ ਸ਼੍ਰੋਮਣੀ ਅਕਾਲੀ ਦਲ ਦੀ ਹੀ ਰਹੇਗੀ। ਉਨ੍ਹਾਂ ਕਿਹਾ ਕਿ ਦੋਵੇਂ ਪਾਰਟੀਆਂ ਪੰਜਾਬ ਦੀ ਮਿੱਟੀ ਨਾਲ ਜੁੜੀਆਂ ਹੋਈਆਂ ਹਨ ਅਤੇ ਇਕੱਠੇ ਹੋ ਕੇ ਹੀ ਸੂਬੇ ਦੀ ਬਿਹਤਰੀ ਲਈ ਅੱਗੇ ਵਧਿਆ ਜਾ ਸਕਦਾ ਹੈ। ਗੱਠਜੋੜ ਦੇ ਐਲਾਨ ਤੋਂ ਬਾਅਦ ਲੋਕਾਂ ਵਿਚ ਭਾਰੀ ਉਤਸ਼ਾਹ ਹੈ ਅਤੇ ਥਾਂ-ਥਾਂ ਪਟਾਕੇ ਚਲਾ ਕੇ ਖ਼ੁਸ਼ੀ ਮਨਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 2027 ਵਿਚ ਜਨਤਾ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਮਿਲੇ ਵੋਟ ਦੇ ਅਧਿਕਾਰ ਦੀ ਤਾਕਤ ਨਾਲ ਮੌਜੂਦਾ ਸਰਕਾਰ ਨੂੰ ਕਰਾਰਾ ਜਵਾਬ ਦੇਵੇਗੀ।
Ad Position 22
No active advertisement
ਪਿਛਲੀ ਖ਼ਬਰ ਹਿੰਦੂ ਸਮਾਜ ਦੀਆਂ ਔਰਤਾਂ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ‘ ਤੁਕੜੀ ’ ਦਾ ਪਵਿੱਤਰ ਵਰਤ ਅਗਲੀ ਖ਼ਬਰ ਮੁਰਾਦ ਵਾਲਾ ਭੋਂਮਗੜ੍ਹ ਦੇ ਸਰਪੰਚ ਮਦਨ ਲਾਲ ਮੇਘਵਾਲ ਵਲੋਂ ਰਾਣਾ ਰਾਜਿੰਦਰ ਸਿੰਘ ਜਮਾਲਕੇ ਨੂੰ ਸਮਰਥਨ ਦਾ ਐਲਾਨ
Ad Position 24