ਕਪੂਰਥਲਾ ਅਤੇ ਮਲਸੀਆਂ ਸ਼ਾਹਕੋਟ ਤੋਂ ਕਰਨਾਟਕ ਦੇ ਵਹਾਈਟਫੀਲਡ ਤੱਕ ਆਲੂ ਭੇਜ ਕੇ ਮਾਲ ਢੁਆਈ ਵਿਚ ਨਵੀਂ ਪ੍ਰਾਪਤੀ ਹਾਸਲ ਕੀਤੀ
ਫ਼ਿਰੋਜ਼ਪੁਰ, 25 ਨਵੰਬਰ (ਰਾਕੇਸ਼ ਚਾਵਲਾ)-ਮੰਡਲ ਰੇਲ ਪ੍ਰਬੰਧਕ ਸੰਜੀਵ ਕੁਮਾਰ ਦੀ ਅਗਵਾਈ ਹੇਠ ਫ਼ਿਰੋਜ਼ਪੁਰ ਮੰਡਲ ਨੇ ਮਾਲ ਢੁਆਈ ਦੇ ਖੇਤਰ ਵਿਚ ਨਵੀਂ ਪ੍ਰਾਪਤੀ ਹਾਸਲ ਕੀਤੀ ਹੈ। ਚਾਲੂ ਵਿੱਤੀ ਸਾਲ ਵਿਚ ਪਹਿਲੀ ਵਾਰ ਕਪੂਰਥਲਾ ਅਤੇ ਮਲਸੀਆਂ ਸ਼ਾਹਕੋਟ ਰੇਲਵੇ ਸਟੇਸ਼ਨਾਂ ਤੋਂ ਕਰਨਾਟਕ ਸਥਿਤ ਵਹਾਈਟਫੀਲਡ ਸੈਟੇਲਾਈਟ ਗੁਡਜ਼ ਟਰਮੀਨਲ ਤੱਕ ਆਲੂਆਂ ਦੀ ਰੇਲ ਮਾਰਗ ਰਾਹੀਂ ਢੁਆਈ ਕੀਤੀ ਗਈ।
ਫ਼ਿਰੋਜ਼ਪੁਰ, 25 ਨਵੰਬਰ (ਰਾਕੇਸ਼ ਚਾਵਲਾ)-ਮੰਡਲ ਰੇਲ ਪ੍ਰਬੰਧਕ ਸੰਜੀਵ ਕੁਮਾਰ ਦੀ ਅਗਵਾਈ ਹੇਠ ਫ਼ਿਰੋਜ਼ਪੁਰ ਮੰਡਲ ਨੇ ਮਾਲ ਢੁਆਈ ਦੇ ਖੇਤਰ ਵਿਚ ਨਵੀਂ ਪ੍ਰਾਪਤੀ ਹਾਸਲ ਕੀਤੀ ਹੈ। ਚਾਲੂ ਵਿੱਤੀ ਸਾਲ ਵਿਚ ਪਹਿਲੀ ਵਾਰ ਕਪੂਰਥਲਾ ਅਤੇ ਮਲਸੀਆਂ ਸ਼ਾਹਕੋਟ ਰੇਲਵੇ ਸਟੇਸ਼ਨਾਂ ਤੋਂ ਕਰਨਾਟਕ ਸਥਿਤ ਵਹਾਈਟਫੀਲਡ ਸੈਟੇਲਾਈਟ ਗੁਡਜ਼ ਟਰਮੀਨਲ ਤੱਕ ਆਲੂਆਂ ਦੀ ਰੇਲ ਮਾਰਗ ਰਾਹੀਂ ਢੁਆਈ ਕੀਤੀ ਗਈ। ਬਿਜ਼ਨਸ ਡਿਵੈਲਪਮੈਂਟ ਯੂਨਿਟ ਦੇ ਯਤਨਾਂ ਸਦਕਾ ਸੜਕੀ ਆਵਾਜਾਈ ਵਾਲੇ ਮਾਲ ਨੂੰ ਰੇਲ ਵੱਲ ਆਕਰਸ਼ਿਤ ਕੀਤਾ ਜਾ ਰਿਹਾ ਹੈ, ਜਿਸ ਨਾਲ ਰੇਲਵੇ ਦੇ ਮਾਲੀਏ ਵਿਚ ਵਾਧੇ ਦੇ ਨਾਲ-ਨਾਲ ਵਪਾਰੀਆਂ ਨੂੰ ਕਿਫ਼ਾਇਤੀ ਅਤੇ ਸੁਰੱਖਿਅਤ ਆਵਾਜਾਈ ਦੀ ਸਹੂਲਤ ਮਿਲ ਰਹੀ ਹੈ। ਸੀਨੀਅਰ ਮੰਡਲ ਵਣਜ ਪ੍ਰਬੰਧਕ ਪਰਮਦੀਪ ਸਿੰਘ ਸੈਣੀ ਨੇ ਦੱਸਿਆ ਕਿ ਬਿਜ਼ਨਸ ਡਿਵੈਲਪਮੈਂਟ ਯੂਨਿਟ ਵਲੋਂ ਵਪਾਰ ਅਤੇ ਉਦਯੋਗ ਜਗਤ ਨਾਲ ਲਗਾਤਾਰ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਇਹ ਪਹਿਲਕਦਮੀ ਕਿਸਾਨਾਂ ਅਤੇ ਵਪਾਰੀਆਂ ਨੂੰ ਰੇਲ ਆਵਾਜਾਈ ਰਾਹੀਂ ਖੇਤੀ ਉਤਪਾਦਾਂ ਦੀ ਢੁਆਈ ਲਈ ਉਤਸ਼ਾਹਿਤ ਕਰਨ ਦੇ ਨਾਲ-ਨਾਲ ਰੇਲਵੇ ਦੇ ਮਾਲ ਭਾੜੇ ਦੇ ਮਾਲੀਏ ਵਿਚ ਵਾਧਾ ਕਰਨ ਅਤੇ ਮਾਲ ਢੁਆਈ ਦੇ ਨਵੇਂ ਮੌਕੇ ਵਿਕਸਤ ਕਰਨ ਦੀ ਦਿਸ਼ਾ ਵਿਚ ਇਕ ਅਹਿਮ ਕਦਮ ਹੈ।