25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਰਾਮਗੜ੍ਹੀਆ ਸੇਵਾ ਸੁਸਾਇਟੀ ਵਲੋਂ ਕੁਸ਼ਟ ਆਸ਼ਰਮ ਅਤੇ ਜ਼ਾਮਨੀ ਸਾਹਿਬ ਵਿਖੇ ਕੰਬਲਾਂ ਦੀ ਸੇਵਾ

ਤਲਵੰਡੀ ਭਾਈ, 25 ਨਵੰਬਰ (ਕੁਲਜਿੰਦਰ ਸਿੰਘ ਗਿੱਲ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਖ਼ੁਸ਼ੀਆਂ ਨੂੰ ਮੁੱਖ ਰੱਖਦਿਆਂ ਰਾਮਗੜ੍ਹੀਆ ਸੇਵਾ ਸੁਸਾਇਟੀ ਤਲਵੰਡੀ ਭਾਈ ਵਲੋਂ ਕੁਸ਼ਟ ਆਸ਼ਰਮ ਫ਼ਿਰੋਜ਼ਪੁਰ ਅਤੇ ਗੁਰਦੁਆਰਾ ਗੁਰੂਸਰ ਜ਼ਾਮਨੀ ਸਾਹਿਬ, ਬਜੀਦਪੁਰ ਵਿਖੇ ਕੰਬਲਾਂ ਦੀ ਸੇਵਾ ਕੀਤੀ ਗਈ। ਇਸ ਮੌਕੇ ਸੋਸਾਇਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਕਲਸੀ ਨੇ ਕਿਹਾ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਜਿਹੇ ਸੇਵਾ ਕਾਰਜ ਸਮਾਜ ਵਿਚ ਲੋੜਵੰਦਾਂ ਦੀ ਮਦਦ ਕਰਨ ਅਤੇ ਮਨੁੱਖਤਾ ਦੀ ਭਲਾਈ ਲਈ ਪ੍ਰੇਰਨਾ ਦਿੰਦੇ ਹਨ।

Ad Position 21
No active advertisement
ਅਜੀਤ ਡੈਸਕ 26-11-2026
ਤਲਵੰਡੀ ਭਾਈ, 25 ਨਵੰਬਰ (ਕੁਲਜਿੰਦਰ ਸਿੰਘ ਗਿੱਲ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਖ਼ੁਸ਼ੀਆਂ ਨੂੰ ਮੁੱਖ ਰੱਖਦਿਆਂ ਰਾਮਗੜ੍ਹੀਆ ਸੇਵਾ ਸੁਸਾਇਟੀ ਤਲਵੰਡੀ ਭਾਈ ਵਲੋਂ ਕੁਸ਼ਟ ਆਸ਼ਰਮ ਫ਼ਿਰੋਜ਼ਪੁਰ ਅਤੇ ਗੁਰਦੁਆਰਾ ਗੁਰੂਸਰ ਜ਼ਾਮਨੀ ਸਾਹਿਬ, ਬਜੀਦਪੁਰ ਵਿਖੇ ਕੰਬਲਾਂ ਦੀ ਸੇਵਾ ਕੀਤੀ ਗਈ। ਇਸ ਮੌਕੇ ਸੋਸਾਇਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਕਲਸੀ ਨੇ ਕਿਹਾ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਜਿਹੇ ਸੇਵਾ ਕਾਰਜ ਸਮਾਜ ਵਿਚ ਲੋੜਵੰਦਾਂ ਦੀ ਮਦਦ ਕਰਨ ਅਤੇ ਮਨੁੱਖਤਾ ਦੀ ਭਲਾਈ ਲਈ ਪ੍ਰੇਰਨਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਸੁਸਾਇਟੀ ਵਲੋਂ ਭਵਿੱਖ ਵਿਚ ਵੀ ਲੋੜਵੰਦਾਂ ਦੀ ਸਹਾਇਤਾ ਲਈ ਸੇਵਾ ਕਾਰਜ ਜਾਰੀ ਰੱਖੇ ਜਾਣਗੇ। ਇਸ ਮੌਕੇ ਰਾਮ ਸਿੰਘ ਕਲਸੀ, ਬਲਵੰਤ ਸਿੰਘ ਭੰਗਰਾ, ਲਖਵੀਰ ਸਿੰਘ ਪੰਜਾਬ ਵਾਲੇ, ਮਹਿੰਦਰ ਸਿੰਘ ਕਲਸੀ ਅਤੇ ਜਗਜੀਤ ਸਿੰਘ ਭੰਗਰਾਂ ਤੋਂ ਇਲਾਵਾ ਹੋਰ ਸੇਵਾਦਾਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਜਲਾਲਾਬਾਦ ਵਿਖੇ 1 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਪਾਰੀਆਂ ਦੇ ਨਾਲ ਕਰਨਗੇ ਬੈਠਕ -ਰਮ... ਅਗਲੀ ਖ਼ਬਰ ਕਪੂਰਥਲਾ ਅਤੇ ਮਲਸੀਆਂ ਸ਼ਾਹਕੋਟ ਤੋਂ ਕਰਨਾਟਕ ਦੇ ਵਹਾਈਟਫੀਲਡ ਤੱਕ ਆਲੂ ਭੇਜ ਕੇ ਮਾਲ ਢੁਆਈ ਵਿਚ ਨਵੀਂ ਪ੍ਰਾਪਤੀ ਹਾਸਲ ਕੀਤੀ
Ad Position 24