25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਬੂਟਾ ਸਿੰਘ ਵਿਰਕ ਨੇ ਪੰਜਾਬ ਮਾਸਟਰ ਅਥਲੀਟ ਚੈਂਪੀਅਨਸ਼ਿਪ ਵਿਚ ਜਿੱਤੇ 2 ਤਗਮੇ

ਅਬੋਹਰ, 25 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਜ਼ਿਲ੍ਹਾ ਸੰਗਰੂਰ ਦੇ ਮਸਤੂਆਣਾ ਸਾਹਿਬ ਵਿਖੇ ਕਰਵਾਈ ਗਈ ਪੰਜਾਬ ਮਾਸਟਰ ਅਥਲੈਟਿਕ ਚੈਂਪੀਅਨਸ਼ਿਪ ਵਿਚ ਮੂਲ ਵਾਸੀ ਪਿੰਡ ਕੁਹਾੜੀਆਂ ਵਾਲੀ ਹਾਲ ਆਬਾਦ ਸਥਾਨਕ ਸੀਤੋ ਰੋਡ ਸਥਿਤ ਏਕਤਾ ਕਾਲੋਨੀ ਵਾਸੀ ਬੂਟਾ ਸਿੰਘ ਵਿਰਕ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 2 ਤਗਮੇ ਜਿੱਤ ਕੇ ਆਪਣੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਨ੍ਹਾਂ ਖੇਡਾਂ ਵਿਚ ਬੂਟਾ ਸਿੰਘ ਵਿਰਕ ਨੇ 400 ਮੀਟਰ ਦੌੜ ਵਿਚ ਦੂਜਾ ਸਥਾਨ ਹਾਸਿਲ ਕਰਕੇ ਚਾਂਦੀ ਦਾ ਤਗਮਾ ਅਤੇ 800 ਮੀਟਰ ਦੌੜ ਵਿਚ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਗਮਾ ਆਪਣੇ ਨਾਮ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 26-11-2026
ਅਬੋਹਰ, 25 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਜ਼ਿਲ੍ਹਾ ਸੰਗਰੂਰ ਦੇ ਮਸਤੂਆਣਾ ਸਾਹਿਬ ਵਿਖੇ ਕਰਵਾਈ ਗਈ ਪੰਜਾਬ ਮਾਸਟਰ ਅਥਲੈਟਿਕ ਚੈਂਪੀਅਨਸ਼ਿਪ ਵਿਚ ਮੂਲ ਵਾਸੀ ਪਿੰਡ ਕੁਹਾੜੀਆਂ ਵਾਲੀ ਹਾਲ ਆਬਾਦ ਸਥਾਨਕ ਸੀਤੋ ਰੋਡ ਸਥਿਤ ਏਕਤਾ ਕਾਲੋਨੀ ਵਾਸੀ ਬੂਟਾ ਸਿੰਘ ਵਿਰਕ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 2 ਤਗਮੇ ਜਿੱਤ ਕੇ ਆਪਣੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਨ੍ਹਾਂ ਖੇਡਾਂ ਵਿਚ ਬੂਟਾ ਸਿੰਘ ਵਿਰਕ ਨੇ 400 ਮੀਟਰ ਦੌੜ ਵਿਚ ਦੂਜਾ ਸਥਾਨ ਹਾਸਿਲ ਕਰਕੇ ਚਾਂਦੀ ਦਾ ਤਗਮਾ ਅਤੇ 800 ਮੀਟਰ ਦੌੜ ਵਿਚ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਗਮਾ ਆਪਣੇ ਨਾਮ ਕੀਤਾ ਹੈ। ਉਨ੍ਹਾਂ ਦੀ ਇਸ ਪ੍ਰਾਪਤੀ ਨਾਲ ਪਰਿਵਾਰ ਅਤੇ ਇਲਾਕੇ ਵਿਚ ਖ਼ੁਸ਼ੀ ਦਾ ਮਾਹੌਲ ਹੈ। ਜ਼ਿਕਰਯੋਗ ਹੈ ਕਿ ਬੂਟਾ ਸਿੰਘ ਵਿਰਕ ਇਸ ਤੋਂ ਪਹਿਲਾਂ ਵੀ ਦੇਸ਼-ਵਿਦੇਸ਼ ਵਿਚ ਹੋਈਆਂ ਵੱਖ-ਵੱਖ ਮਾਸਟਰ ਅਥਲੀਟ ਖੇਡਾਂ ਵਿਚ ਭਾਗ ਲੈ ਕੇ ਕਈ ਤਗਮੇ ਜਿੱਤ ਚੁੱਕੇ ਹਨ। ਖੇਡਾਂ ਪ੍ਰਤੀ ਉਨ੍ਹਾਂ ਦਾ ਜਜ਼ਬਾ ਅਤੇ ਲਗਾਤਾਰ ਮਿਹਨਤ ਹੋਰਨਾਂ ਲਈ ਵੀ ਪ੍ਰੇਰਨਾ ਦਾ ਸਰੋਤ ਹੈ। ਇਸ ਮੌਕੇ ਬੂਟਾ ਸਿੰਘ ਵਿਰਕ ਨੇ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ ਅਤੇ ਸਰੀਰਕ ਤੇ ਮਾਨਸਿਕ ਤੰਦਰੁਸਤੀ ਵੱਲ ਧਿਆਨ ਦੇਣ ਦਾ ਸੁਨੇਹਾ ਦਿੱਤਾ। ਉਨ੍ਹਾਂ ਦੀ ਇਸ ਪ੍ਰਾਪਤੀ ਤੇ ਨਜ਼ਦੀਕੀ ਰਿਸ਼ਤੇਦਾਰਾਂ, ਦੋਸਤਾਂ ਅਤੇ ਮਿੱਤਰਾਂ ਵਲੋਂ ਲਗਾਤਾਰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਕੈਨਵੇ ਕਾਲਜ ’ ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਪਰਸਵਾਰਥ ਸਭਾ ਵਲੋਂ ਲਗਾਏ ਮੈਡੀਕਲ ਕੈਂਪ ’ਚ 56 ਮਰੀਜ਼ਾਂ ਦੀ ਜਾਂਚ
Ad Position 24