25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ ਦਲ-ਭਾਜਪਾ ਸਮਝੌਤੇ ਦੀ ਖ਼ੁਸ਼ੀ ’ਚ ਅਨਾਜ ਮੰਡੀ ਵਿਖੇ ਵੰਡੇ ਲੱਡੂ

ਜਲਾਲਾਬਾਦ, 25 ਨਵੰਬਰ (ਜਸਕਰਨ ਸਿੰਘ ਤਨੇਜਾ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਹੋਏ ਸਮਝੌਤੇ ਦੀ ਖ਼ੁਸ਼ੀ ਵਿਚ ਜਲਾਲਾਬਾਦ ਦੀ ਅਨਾਜ ਮੰਡੀ ਵਿਖੇ ਲੱਡੂ ਵੰਡ ਕੇ ਖ਼ੁਸ਼ੀ ਦਾ ਇਜ਼ਹਾਰ ਕੀਤਾ ਗਿਆ। ਇਹ ਸਮਾਗਮ ਸ਼੍ਰੋਮਣੀ ਅਕਾਲੀ ਦਲ ਦੇ ਵਾਈਸ ਪ੍ਰਧਾਨ ਅਸ਼ੋਕ ਅਨੇਜਾ ਦੇ ਵਪਾਰਕ ਸਥਾਨ ’ਤੇ ਕਰਵਾਇਆ ਗਿਆ, ਜਿਸ ਵਿਚ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 26-11-2026
ਜਲਾਲਾਬਾਦ, 25 ਨਵੰਬਰ (ਜਸਕਰਨ ਸਿੰਘ ਤਨੇਜਾ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਹੋਏ ਸਮਝੌਤੇ ਦੀ ਖ਼ੁਸ਼ੀ ਵਿਚ ਜਲਾਲਾਬਾਦ ਦੀ ਅਨਾਜ ਮੰਡੀ ਵਿਖੇ ਲੱਡੂ ਵੰਡ ਕੇ ਖ਼ੁਸ਼ੀ ਦਾ ਇਜ਼ਹਾਰ ਕੀਤਾ ਗਿਆ। ਇਹ ਸਮਾਗਮ ਸ਼੍ਰੋਮਣੀ ਅਕਾਲੀ ਦਲ ਦੇ ਵਾਈਸ ਪ੍ਰਧਾਨ ਅਸ਼ੋਕ ਅਨੇਜਾ ਦੇ ਵਪਾਰਕ ਸਥਾਨ ’ਤੇ ਕਰਵਾਇਆ ਗਿਆ, ਜਿਸ ਵਿਚ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਅਸ਼ੋਕ ਅਨੇਜਾ ਅਤੇ ਪਾਰਟੀ ਦੇ ਮੀਤ ਪ੍ਰਧਾਨ ਪ੍ਰੇਮ ਵਲੇਚਾ ਨੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੀ ਮੌਜੂਦਗੀ ਵਿਚ ਅਕਾਲੀ ਦਲ ਅਤੇ ਭਾਜਪਾ ਦੇ ਵਰਕਰਾਂ ਨਾਲ ਮਿਲ ਕੇ ਲੱਡੂ ਵੰਡੇ ਅਤੇ ਇੱਕ-ਦੂਜੇ ਦਾ ਮੂੰਹ ਮਿੱਠਾ ਕਰਵਾਇਆ। ਇਸ ਦੌਰਾਨ ਵਰਕਰਾਂ ਵਿਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਦੋਵਾਂ ਪਾਰਟੀਆਂ ਵਿਚਕਾਰ ਹੋਇਆ ਸਮਝੌਤਾ ਸਿਆਸੀ ਪੱਖੋਂ ਅਹਿਮ ਹੈ ਅਤੇ ਇਸ ਨਾਲ ਦੋਵਾਂ ਪਾਰਟੀਆਂ ਦੇ ਵਰਕਰਾਂ ਵਿਚ ਆਪਸੀ ਤਾਲਮੇਲ ਅਤੇ ਸਾਂਝ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਵਰਕਰਾਂ ਨੂੰ ਆਪਸੀ ਇੱਕਜੁੱਟਤਾ ਨਾਲ ਕੰਮ ਕਰਦਿਆਂ ਪਾਰਟੀਆਂ ਦੀ ਮਜ਼ਬੂਤੀ ਲਈ ਯਤਨ ਕਰਨੇ ਚਾਹੀਦੇ ਹਨ। ਇਸ ਮੌਕੇ ਦੋਵਾਂ ਪਾਰਟੀਆਂ ਦੇ ਵਰਕਰਾਂ ਤੋਂ ਇਲਾਵਾ ਹੋਰ ਸਥਾਨਕ ਆਗੂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰੂੰ ਅਤੇ ਫਾਈਬਰ ਦੇ ਗੋਦਾਮ ਵਿਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਨੇ ਸਮੇਂ ਸਿਰ ਪਾਇਆ ਕਾਬੂ ਅਗਲੀ ਖ਼ਬਰ ਵਿਧਾਇਕ ਗੋਲਡੀ ਮੁਸਾਫਿਰ ਨੇ ਪਿੰਡ ਸ਼ੇਰੇਵਾਲਾ ਤੋਂ ਤੀਰਥ ਯਾਤਰਾ ਲਈ ਬੱਸ ਰਵਾਨਾ ਕੀਤੀ
Ad Position 24