26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਫ਼ਾਜ਼ਿਲਕਾ ਨੂੰ ਅੰਮ੍ਰਿਤ 2.0 ਯੋਜਨਾ ਤਹਿਤ 200 ਕਰੋੜ ਰੁਪਏ ਦਾ ਵਿਸ਼ੇਸ਼ ਪੈਕੇਜ ਦੇਣ ਦੀ ਮੰਗ

ਫ਼ਾਜ਼ਿਲਕਾ, 26 ਨਵੰਬਰ (ਦਵਿੰਦਰ ਪਾਲ ਸਿੰਘ)- ਭਾਜਪਾ ਦੀ ਚੋਣ ਮਨੋਰਥ ਪੱਤਰ ਤਿਆਰ ਕਰਨ ਵਾਲੀ ਕਮੇਟੀ ਦੀ ਮੈਂਬਰ ਪਰਮਪਾਲ ਕੌਰ ਫ਼ਾਜ਼ਿਲਕਾ ਪਹੁੰਚੇ। ਇਸ ਮੌਕੇ ਉਹ ਭਾਜਪਾ ਦੇ ਸੀਨੀਅਰ ਆਗੂ ਅਸ਼ੋਕ ਜੈਰਥ ਅਤੇ ਨਗਰ ਕੌਂਸਲ ਫ਼ਾਜ਼ਿਲਕਾ ਦੀ ਪ੍ਰਧਾਨ ਅਨੀਤਾ ਜੈਰਥ ਦੇ ਨਿਵਾਸ ਸਥਾਨ ’ਤੇ ਪਹੁੰਚੇ, ਜਿੱਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 27-11-2026
ਫ਼ਾਜ਼ਿਲਕਾ, 26 ਨਵੰਬਰ (ਦਵਿੰਦਰ ਪਾਲ ਸਿੰਘ)- ਭਾਜਪਾ ਦੀ ਚੋਣ ਮਨੋਰਥ ਪੱਤਰ ਤਿਆਰ ਕਰਨ ਵਾਲੀ ਕਮੇਟੀ ਦੀ ਮੈਂਬਰ ਪਰਮਪਾਲ ਕੌਰ ਫ਼ਾਜ਼ਿਲਕਾ ਪਹੁੰਚੇ। ਇਸ ਮੌਕੇ ਉਹ ਭਾਜਪਾ ਦੇ ਸੀਨੀਅਰ ਆਗੂ ਅਸ਼ੋਕ ਜੈਰਥ ਅਤੇ ਨਗਰ ਕੌਂਸਲ ਫ਼ਾਜ਼ਿਲਕਾ ਦੀ ਪ੍ਰਧਾਨ ਅਨੀਤਾ ਜੈਰਥ ਦੇ ਨਿਵਾਸ ਸਥਾਨ ’ਤੇ ਪਹੁੰਚੇ, ਜਿੱਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਕੁਮਾਰ ਜਿਆਣੀ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਇਸ ਦੌਰਾਨ ਸ਼ਹਿਰ ਦੇ ਵਿਕਾਸ ਨਾਲ ਸਬੰਧਿਤ ਵੱਖ-ਵੱਖ ਮੰਗਾਂ ਭਾਜਪਾ ਦੇ ਚੋਣ ਮਨੋਰਥ ਪੱਤਰ ਵਿਚ ਸ਼ਾਮਲ ਕਰਨ ਦੀ ਅਪੀਲ ਕੀਤੀ ਗਈ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਅਨੀਤਾ ਜੈਰਥ ਨੇ ਪਰਮਪਾਲ ਕੌਰ ਦੇ ਸਾਹਮਣੇ ਮੁੱਖ ਮੰਗ ਰੱਖਦਿਆਂ ਕਿਹਾ ਕਿ ਫ਼ਾਜ਼ਿਲਕਾ ਸ਼ਹਿਰ ਨੂੰ ਅੰਮ੍ਰਿਤ 2.0 ਯੋਜਨਾ ਤਹਿਤ 200 ਕਰੋੜ ਰੁਪਏ ਦਾ ਵਿਸ਼ੇਸ਼ ਪੈਕੇਜ ਦੇਣ ਦਾ ਵਾਅਦਾ ਭਾਜਪਾ ਦੇ ਚੋਣ ਮਨੋਰਥ ਪੱਤਰ ਵਿਚ ਸ਼ਾਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਆਧੁਨਿਕ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਇਸ ਵਿਸ਼ੇਸ਼ ਪੈਕੇਜ ਦੀ ਬੇਹੱਦ ਲੋੜ ਹੈ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਵਲੋਂ ਸ਼ਹਿਰ ਦੇ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਪਰ ਆਧੁਨਿਕ ਸਹੂਲਤਾਂ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ’ਤੇ ਵਿੱਤੀ ਸਹਾਇਤਾ ਦੀ ਲੋੜ ਹੈ। ਉਨ੍ਹਾਂ ਆਪਣੇ ਮੰਗ ਪੱਤਰ ਵਿਚ ਸ਼ਹਿਰ ਦੇ ਵਿਕਾਸ ਲਈ ਚਾਰ ਮੁੱਖ ਖੇਤਰਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨ ਦੀ ਮੰਗ ਕੀਤੀ। ਇਨ੍ਹਾਂ ਵਿਚ ਸੀਵਰੇਜ ਅਤੇ ਡਰੇਨੇਜ ਪ੍ਰਣਾਲੀ ਨੂੰ ਮਜ਼ਬੂਤ ਕਰਨਾ, ਸੀਵਰੇਜ ਦੇ ਪਾਣੀ ਨੂੰ 100 ਫ਼ੀਸਦੀ ਸੋਧਣ ਦੀ ਸਹੂਲਤ ਉਪਲਬਧ ਕਰਵਾਉਣਾ ਅਤੇ ਬਰਸਾਤ ਦੇ ਦਿਨਾਂ ਵਿਚ ਪਾਣੀ ਭਰਨ ਦੀ ਸਮੱਸਿਆ ਦਾ ਸਥਾਈ ਹੱਲ ਕਰਨਾ ਸ਼ਾਮਿਲ ਹੈ। ਇਸ ਤੋਂ ਇਲਾਵਾ ਹਰ ਘਰ ਤੱਕ ਸਾਫ਼ ਪੀਣ ਵਾਲਾ ਪਾਣੀ ਪਹੁੰਚਾਉਣ, ਪਾਣੀ ਦੀ ਗੁਣਵੱਤਾ ਵਿਚ ਸੁਧਾਰ ਲਈ ਵਾਟਰ ਟਰੀਟਮੈਂਟ ਪਲਾਂਟ ਸਥਾਪਤ ਕਰਨ, ਸ਼ਹਿਰ ਵਿਚ ਹਰਿਆਵਲ ਵਧਾਉਣ, ਨਵੇਂ ਪਾਰਕ ਬਣਾਉਣ ਅਤੇ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਮੰਗ ਵੀ ਰੱਖੀ ਗਈ। ਇਸ ਦੇ ਨਾਲ ਹੀ ਸ਼ਹਿਰ ਦੀਆਂ ਸੜਕਾਂ ’ਤੇ ਬਿਜਲੀ ਦੀ ਬੱਚਤ ਕਰਨ ਵਾਲੀਆਂ ਐੱਲ.ਈ.ਡੀ. ਸਟਰੀਟ ਲਾਈਟਾਂ ਲਗਾਉਣ ਦਾ ਪ੍ਰਸਤਾਵ ਵੀ ਦਿੱਤਾ ਗਿਆ। ਅਨੀਤਾ ਜੈਰਥ ਨੇ ਕਿਹਾ ਕਿ ਫ਼ਾਜ਼ਿਲਕਾ ਇੱਕ ਇਤਿਹਾਸਕ ਅਤੇ ਮਹੱਤਵਪੂਰਨ ਸ਼ਹਿਰ ਹੈ। ਜੇਕਰ ਅੰਮ੍ਰਿਤ 2.0 ਯੋਜਨਾ ਤਹਿਤ 200 ਕਰੋੜ ਰੁਪਏ ਦਾ ਵਿਸ਼ੇਸ਼ ਪੈਕੇਜ ਮਿਲਦਾ ਹੈ ਤਾਂ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਨਵੀਂ ਗਤੀ ਮਿਲੇਗੀ ਅਤੇ ਸ਼ਹਿਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਪ੍ਰਾਪਤ ਹੋਣਗੀਆਂ। ਇਸ ਮੌਕੇ ਪਰਮਪਾਲ ਕੌਰ ਨੇ ਭਰੋਸਾ ਦਿਵਾਇਆ ਕਿ ਫ਼ਾਜ਼ਿਲਕਾ ਨੂੰ ਆਧੁਨਿਕ ਸ਼ਹਿਰ ਬਣਾਉਣ ਲਈ ਰੱਖੀਆਂ ਗਈਆਂ ਮੰਗਾਂ ਨੂੰ ਚੋਣ ਮਨੋਰਥ ਪੱਤਰ ਕਮੇਟੀ ਤੱਕ ਹਾਂ-ਪੱਖੀ ਢੰਗ ਨਾਲ ਪਹੁੰਚਾਇਆ ਜਾਵੇਗਾ। ਇਸ ਮੌਕੇ ਭਾਜਪਾ ਆਗੂ ਡਾ. ਵਿਨੋਦ ਜਾਂਗਿੜ, ਵਿਕੀ ਬਜਾਜ, ਹਨੀ ਬਹਿਲ, ਸੁਰਿੰਦਰ ਜੈਰਥ, ਸੰਦੀਪ ਕੁੱਕੜ, ਅਸ਼ਵਨੀ ਜੈਰਥ, ਤੇਜਿੰਦਰ ਸਿੰਘ ਨਾਮਧਾਰੀ, ਸੁਸ਼ੀਲ ਜੈਰਥ, ਪ੍ਰਵੀਨ ਜੈਰਥ ਅਤੇ ਪਵਨ ਜੈਰਥ ਸਮੇਤ ਹੋਰ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ਤੋਂ ਸੰਸਦ ਮੈਂਬਰ ਘੁਬਾਇਆ ਨੇ ਅਬੋਹਰ ਕਾਂਗਰਸ ਦੇ ਵਰਕਰਾਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਹਾਈਕੋਰਟ ਦੇ ਜਸਟਿਸ ਨਿਧੀ ਗੁਪਤਾ ਵਲੋਂ ਅਬੋਹਰ ਸਬ ਡਿਵੀਜਨ ਦੀਆਂ ਅਦਾਲਤਾਂ ਦਾ ਨਿਰੀਖਣ
Ad Position 24