26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

10 ਦਸੰਬਰ ਦੀ ਸੰਗਰੂਰ ਰੈਲੀ ਲਈ ਸੀ.ਪੀ.ਆਈ. ਵਲੋਂ ਜ਼ੋਰਦਾਰ ਤਿਆਰੀਆਂ

ਫ਼ਾਜ਼ਿਲਕਾ, 26 ਨਵੰਬਰ (ਅਮਰਜੀਤ ਸ਼ਰਮਾ)-ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਵਾਅਦੇ ਅਤੇ ਗਰੰਟੀਆਂ ਪੂਰੀਆਂ ਨਾ ਕਰਨ ਸਮੇਤ ਹੋਰ ਭਖਦੇ ਮਸਲਿਆਂ ਨੂੰ ਲੈ ਕੇ ਸੀ. ਪੀ.

Ad Position 21
No active advertisement
ਸ਼ਹੀਦ ਊਧਮ ਸਿੰਘ ਪਾਰਕ ਵਿਖੇ 10 ਦਸੰਬਰ ਦੀ ਸੰਗਰੂਰ ਰੈਲੀ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕਰਦੇ ਹੋਏ ਸੂਬਾ ਸਕੱਤਰੇਤ ਮੈਂਬਰ ਕਾਮਰੇਡ ਜਤਿੰਦਰਪਾਲ ਸਿੰਘ ਅਤੇ ਸੀ.ਪੀ.ਆਈ. (ਐੱਮ) ਜ਼ਿਲ੍ਹਾ ਕਮੇਟੀ ਦੇ ਆਗੂ। ਅਜੀਤ ਤਸਵੀਰ 27-11-2026
ਫ਼ਾਜ਼ਿਲਕਾ, 26 ਨਵੰਬਰ (ਅਮਰਜੀਤ ਸ਼ਰਮਾ)-ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਵਾਅਦੇ ਅਤੇ ਗਰੰਟੀਆਂ ਪੂਰੀਆਂ ਨਾ ਕਰਨ ਸਮੇਤ ਹੋਰ ਭਖਦੇ ਮਸਲਿਆਂ ਨੂੰ ਲੈ ਕੇ ਸੀ.ਪੀ.ਆਈ. (ਐੱਮ) ਵਲੋਂ 10 ਦਸੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਅੱਗੇ ਸੂਬਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਦੀਆਂ ਤਿਆਰੀਆਂ ਸਬੰਧੀ ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਸੀ.ਪੀ.ਆਈ. (ਐੱਮ) ਜ਼ਿਲ੍ਹਾ ਕਮੇਟੀ ਫ਼ਾਜ਼ਿਲਕਾ ਦੀ ਅਹਿਮ ਮੀਟਿੰਗ ਜ਼ਿਲ੍ਹਾ ਕਮੇਟੀ ਮੈਂਬਰ ਕਾਮਰੇਡ ਵਣਜਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਸ਼ੁਰੂਆਤ ਮੌਕੇ ਪਾਰਟੀ ਦੇ ਵਿੱਛੜ ਚੁੱਕੇ ਸਾਬਕਾ ਸੂਬਾ ਕਮੇਟੀ ਮੈਂਬਰ ਕਾਮਰੇਡ ਪ੍ਰੇਮ ਚੰਦ ਰੱਕੜ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਨ ਲਈ ਵਿਸ਼ੇਸ਼ ਤੌਰ ’ਤੇ ਪਹੁੰਚੇ ਪਾਰਟੀ ਦੇ ਸੂਬਾ ਸਕੱਤਰੇਤ ਮੈਂਬਰ ਕਾਮਰੇਡ ਜਤਿੰਦਰਪਾਲ ਸਿੰਘ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਹਰ ਫ਼ਰੰਟ ’ਤੇ ਫ਼ੇਲ੍ਹ ਸਾਬਤ ਹੋਈ ਹੈ। ਸੂਬੇ ਵਿਚ ਅਮਨ-ਕਾਨੂੰਨ ਦੀ ਹਾਲਤ ਬਦ ਤੋਂ ਬਦਤਰ ਹੋ ਚੁੱਕੀ ਹੈ ਅਤੇ ਸਰਕਾਰ ਸਿਰਫ਼ ਝੂਠੀ ਇਸ਼ਤਿਹਾਰਬਾਜ਼ੀ ਵਿਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਰੈਲੀ ਦੀ ਸਫਲਤਾ ਲਈ ਪਿੰਡ ਪੱਧਰ ’ਤੇ ਲੋਕਾਂ ਨੂੰ ਲਾਮਬੰਦ ਕਰਨ ਦੀ ਰਣਨੀਤੀ ਉਲੀਕੀ ਗਈ ਹੈ। ਕਾਮਰੇਡ ਜਤਿੰਦਰਪਾਲ ਨੇ ਮੁੱਖ ਮੰਗਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਠੇਕਾ ਪ੍ਰਣਾਲੀ ਬੰਦ ਕਰਕੇ ਪੱਕੀ ਭਰਤੀ ਕਰੇ, ਕੱਚੇ ਤੇ ਆਊਟ ਸੋਰਸ ਕਾਮਿਆਂ ਨੂੰ ਪੱਕਾ ਕਰੇ, ਪੁਰਾਣਾ ਮਨਰੇਗਾ ਕਾਨੂੰਨ ਬਹਾਲ ਕਰੇ ਅਤੇ ਚਾਰ ਲੇਬਰ ਕੋਡ ਰੱਦ ਕਰਕੇ ਪੁਰਾਣੇ ਲੇਬਰ ਐਕਟ ਲਾਗੂ ਕਰੇ। ਇਸ ਤੋਂ ਇਲਾਵਾ ਚੰਡੀਗੜ੍ਹ ਪੰਜਾਬ ਨੂੰ ਦੇਣ, ਪਾਣੀਆਂ ਦੇ ਮਸਲੇ ਹੱਲ ਕਰਨ, ਫ਼ਸਲਾਂ ’ਤੇ ਐੱਮ.ਐੱਸ.ਪੀ. ਦੀ ਗਰੰਟੀ, ਮੁਲਾਜ਼ਮਾਂ ਤੇ ਬੋਰਡਾਂ-ਕਾਰਪੋਰੇਸ਼ਨਾਂ ਦੇ ਕਾਮਿਆਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਪੈਨਸ਼ਨਰਾਂ ’ਤੇ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ, ਮਿਡ-ਡੇਅ ਮੀਲ, ਆਸ਼ਾ ਤੇ ਆਂਗਣਵਾੜੀ ਵਰਕਰਾਂ ਦੀਆਂ ਉਜ਼ਰਤਾਂ ਵਧਾਉਣ ਅਤੇ ਸ਼ਹਿਰੀ ਖੇਤਰਾਂ ਵਿਚੋਂ ਪ੍ਰਾਪਰਟੀ ਟੈਕਸ ਖ਼ਤਮ ਕਰਨ ਆਦਿ ਮੰਗਾਂ ਨੂੰ ਲੈ ਕੇ 10 ਦਸੰਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਮੀਟਿੰਗ ਦੌਰਾਨ ਮੌਜੂਦਾ ਸਿਆਸੀ ਹਾਲਾਤਾਂ ’ਤੇ ਚਰਚਾ ਕਰਦਿਆਂ ਫ਼ੈਸਲਾ ਲਿਆ ਗਿਆ ਕਿ ਜ਼ਿਲ੍ਹੇ ਦੀਆਂ ਤਿੰਨਾਂ ਤਹਿਸੀਲਾਂ—ਫ਼ਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਵਿਚੋਂ 200 ਤੋਂ ਵੱਧ ਪਾਰਟੀ ਸਾਥੀ ਵਿਸ਼ੇਸ਼ ਵਾਹਨਾਂ ਰਾਹੀਂ ਸੰਗਰੂਰ ਰੈਲੀ ਵਿਚ ਸ਼ਮੂਲੀਅਤ ਕਰਨਗੇ। ਇਸ ਮੌਕੇ ਕਾਮਰੇਡ ਸੁਖਪਾਲ ਕੌਰ, ਕਾਮਰੇਡ ਹਰਭਜਨ ਸਿੰਘ ਖੁੰਗਰ, ਕਾਮਰੇਡ ਗੁਰਮੀਤ ਸਿੰਘ, ਕਾਮਰੇਡ ਹਰੀਸ਼ ਚੰਦਰ ਕੰਬੋਜ, ਕਾਮਰੇਡ ਮੋਹਨ ਲਾਲ ਸਰਪੰਚ ਪੈਂਚਾਂ ਵਾਲੀ, ਕਾਮਰੇਡ ਓਮ ਪ੍ਰਕਾਸ਼ ਅਤੇ ਕਾਮਰੇਡ ਰਾਜਾ ਸਿੰਘ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।
Ad Position 22
No active advertisement
ਪਿਛਲੀ ਖ਼ਬਰ ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਉਤਸ਼ਾਹ ਨਾਲ ਮਨਾਇਆ ਸੰਵਿਧਾਨ ਦਿਵਸ ਅਗਲੀ ਖ਼ਬਰ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਉਤਸ਼ਾਹ ਨਾਲ ਮਨਾਇਆ ਸੰਵਿਧਾਨ ਦਿਵਸ
Ad Position 24