26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸਕੂਲ ਗ੍ਰਾਂਟ ਦੀ 25 ਫ਼ੀਸਦੀ ਰਕਮ ਵਾਪਸ ਲੈਣ ਦਾ ਫ਼ਰਮਾਨ ਅਧਿਆਪਕਾਂ ਨਾਲ ਸਰਾਸਰ ਧੱਕਾ-ਡੀ.ਟੀ.ਐੱਫ.

ਫ਼ਿਰੋਜ਼ਪੁਰ, 26 ਨਵੰਬਰ (ਗੁਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਜਾਰੀ ਕੀਤੀ ਜਾਣ ਵਾਲੀ ਸਕੂਲ ਗ੍ਰਾਂਟ ਵਿਚੋਂ 25 ਫ਼ੀਸਦੀ ਰਕਮ ਦੀ ਕਟੌਤੀ ਕਰਨ ਦੇ ਫ਼ੈਸਲੇ ਦੀ ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ, ਪੰਜਾਬ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਜਥੇਬੰਦੀ ਨੇ ਇਸ ਨੂੰ ਅਧਿਆਪਕਾਂ ਅਤੇ ਸਕੂਲ ਮੁਖੀਆਂ ਨਾਲ ਸਰਾਸਰ ਧੱਕਾ ਕਰਾਰ ਦਿੰਦਿਆਂ ਸਰਕਾਰ ਤੋਂ 100 ਫ਼ੀਸਦੀ ਗ੍ਰਾਂਟ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਹੈ।

Ad Position 21
No active advertisement
ਅਜੀਤ ਡੈਸਕ 27-11-2026
ਫ਼ਿਰੋਜ਼ਪੁਰ, 26 ਨਵੰਬਰ (ਗੁਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਜਾਰੀ ਕੀਤੀ ਜਾਣ ਵਾਲੀ ਸਕੂਲ ਗ੍ਰਾਂਟ ਵਿਚੋਂ 25 ਫ਼ੀਸਦੀ ਰਕਮ ਦੀ ਕਟੌਤੀ ਕਰਨ ਦੇ ਫ਼ੈਸਲੇ ਦੀ ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ, ਪੰਜਾਬ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਜਥੇਬੰਦੀ ਨੇ ਇਸ ਨੂੰ ਅਧਿਆਪਕਾਂ ਅਤੇ ਸਕੂਲ ਮੁਖੀਆਂ ਨਾਲ ਸਰਾਸਰ ਧੱਕਾ ਕਰਾਰ ਦਿੰਦਿਆਂ ਸਰਕਾਰ ਤੋਂ 100 ਫ਼ੀਸਦੀ ਗ੍ਰਾਂਟ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਹੈ। ਡੀ.ਟੀ.ਐੱਫ. ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ, ਡੈਮੋਕੇ੍ਰਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਜਨਰਲ ਸਕੱਤਰ ਡਾ.ਹਰਦੀਪ ਟੋਡਰਪੁਰ ਅਤੇ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ ਮਲਕੀਤ ਸਿੰਘ ਹਰਾਜ ਸਮੇਤ ਹੋਰ ਆਗੂਆਂ ਨੇ ਕਿਹਾ ਕਿ ਸਿੱਖਿਆ ਵਿਭਾਗ ਵਲੋਂ ਪ੍ਰਾਇਮਰੀ ਸਕੂਲਾਂ ਨੂੰ ਪ੍ਰਤੀ ਸਕੂਲ 50 ਹਜ਼ਾਰ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਸੀ। ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਕੂਲਾਂ ਨੇ ਇਸ ਰਕਮ ਨਾਲ ਖ਼ਰੀਦਦਾਰੀ ਕਰਕੇ ਜੀ.ਐੱਸ.ਟੀ. ਸਮੇਤ 100 ਫ਼ੀਸਦੀ ਰਕਮ ਦੇ ਬਿੱਲ ਸਬੰਧਿਤ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਦੇ ਦਫ਼ਤਰਾਂ ਵਿਚ ਜਮਹਾਂ ਕਰਵਾ ਦਿੱਤੇ ਹਨ ਪਰ ਹੁਣ ਸਿਰਫ਼ 75 ਫ਼ੀਸਦੀ ਰਕਮ ਜਾਰੀ ਕਰਨ ਦੀਆਂ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ, ਜੋ ਅਧਿਆਪਕਾਂ ਲਈ ਵੱਡੀ ਮੁਸ਼ਕਲ ਬਣ ਗਈਆਂ ਹਨ। ਆਗੂਆਂ ਨੇ ਸਵਾਲ ਉਠਾਇਆ ਕਿ ਜਦੋਂ ਸਕੂਲ ਮੁਖੀਆਂ ਨੇ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਪੂਰੀ ਗਰਾਂਟ ਖ਼ਰਚ ਕਰਕੇ ਬਿੱਲ ਜਮਹਾਂ ਕਰਵਾ ਦਿੱਤੇ ਹਨ ਤਾਂ ਬਾਕੀ 25 ਫ਼ੀਸਦੀ ਰਕਮ ਦੀ ਅਦਾਇਗੀ ਕੌਣ ਕਰੇਗਾ? ਉਨ੍ਹਾਂ ਕਿਹਾ ਕਿ ਵਿਭਾਗ ਦੇ ਇਸ ਫ਼ੈਸਲੇ ਕਾਰਨ ਸਕੂਲ ਮੁਖੀਆਂ ਨੂੰ ਅਜਿਹੀ ਵਿੱਤੀ ਜ਼ਿੰਮੇਵਾਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਲਈ ਉਹ ਨਿੱਜੀ ਤੌਰ ’ਤੇ ਜ਼ਿੰਮੇਵਾਰ ਨਹੀਂ ਹਨ। ਹਰਵਿੰਦਰ ਸਿੰਘ ਸਿੱਧੂ (ਕੈਲਾਸ਼), ਹੀਰਾ ਸਿੰਘ ਤੂਤ, ਰਾਮ ਕੁਮਾਰ, ਸਵਰਨ ਸਿੰਘ ਜੋਸਨ ਅਤੇ ਅਨਿਲ ਧਵਨ ਨੇ ਮੰਗ ਕੀਤੀ ਕਿ ਪੂਰੀ ਗ੍ਰਾਂਟ ਜਾਰੀ ਕਰਨ ਦੇ ਨਾਲ ਪਹਿਲਾਂ ਕੀਤੀ ਖ਼ਰੀਦਦਾਰੀ ਦੀ ਅਦਾਇਗੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਈਡੀਐੱਸ-83 ਅਤੇ 43 ਤਹਿਤ ਪਿਛਲੇ ਸਾਲਾਂ ਦੇ ਕਰੋੜਾਂ ਰੁਪਏ ਦੇ ਬਕਾਏ ਵੀ ਅਜੇ ਜਾਰੀ ਨਹੀਂ ਕੀਤੇ ਗਏ, ਜਦਕਿ ਅਧਿਆਪਕ ਇਹ ਰਕਮਾਂ ਆਪਣੇ ਪੱਲਿਓਂ ਖ਼ਰਚ ਕਰ ਚੁੱਕੇ ਹਨ ਅਤੇ ਦੁਕਾਨਦਾਰਾਂ ਦੇ ਜਵਾਬ ਦੇਣੇ ਵੀ ਮੁਸ਼ਕਲ ਹੋ ਰਹੇ ਹਨ। ਆਗੂਆਂ ਨੇ ਮੰਗ ਕੀਤੀ ਕਿ ਪੁਰਾਣੀ ਪ੍ਰਣਾਲੀ ਬਹਾਲ ਕਰਦਿਆਂ ਪਹਿਲਾਂ ਐਡਵਾਂਸ ਗ੍ਰਾਂਟ ਜਾਰੀ ਕੀਤੀ ਜਾਵੇ ਅਤੇ ਐੱਸ.ਐੱਨ.ਏ. ਦੀਆਂ ਗੁੰਝਲਾਂ ਤੋਂ ਅਧਿਆਪਕਾਂ ਨੂੰ ਨਿਜਾਤ ਦਿਵਾਈ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਬਕਾਇਆ 25 ਫ਼ੀਸਦੀ ਰਕਮ ਜਾਰੀ ਨਾ ਕੀਤੀ ਗਈ ਤਾਂ ਜਥੇਬੰਦੀ ਵਲੋਂ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਦਵਿੰਦਰ ਨਾਥ, ਅਮਿੱਤ ਕੰਬੋਜ਼, ਨਰਿੰਦਰ ਜੰਮੂ, ਹਰਜਿੰਦਰ ਸਿੰਘ ਜਨੇਰ, ਵਿਕਰਮ ਜੀਤ ਉੱਪਲ, ਗਗਨ ਮਿੱਤਲ, ਸੰਦੀਪ ਕੁਮਾਰ, ਹਰਦੀਪ ਸਿੰਘ, ਬਲਵਿੰਦਰ ਸਿੰਘ, ਜੈਦੇਵ ਪੁੱਗਲ, ਵਿਪਣ ਕੰਬੋਜ, ਗੁਰਦਰਸ਼ਨ ਸਿੰਘ, ਮੁਖ਼ਤਿਆਰ ਸਿੰਘ, ਅੰਕੁਸ਼ ਕੰਬੋਜ, ਦਰਸ਼ਨ ਸਿੰਘ ਵੜਵਾਲ, ਸੰਧੂ,ਵਰਿੰਦਰਪਾਲ ਸਿੰਘ ਖ਼ਾਲਸਾ, ਕਿਰਪਾਲ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘100 ਦਿਨ ਬਾਲ ਵਿਆਹ ਮੁਕਤ ਭਾਰਤ ਮੁਹਿੰਮ’ ਤਹਿਤ ਦੇਵ ਸਮਾਜ ਮਾਡਲ ਸਕੂਲ ਵਿਖੇ ਸੈਮੀਨਾਰ ਅਗਲੀ ਖ਼ਬਰ ਪ੍ਰਕਿਰਤੀ ਪਾਰਕ ’ਚ ਚਾਰ ਨਵੀਆਂ ਕਸਰਤ ਮਸ਼ੀਨਾਂ ਲਗਾਈਆਂ
Ad Position 24