27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਗ੍ਰਿਫ਼ਤਾਰੀ ਤੋਂ ਬਚਣ ਲਈ ਮੁਲਜ਼ਮ ਵਲੋਂ ਪੁਲਿਸ ਪਾਰਟੀ ’ਤੇ ਫਾਇਰਿੰਗ, ਪੁਲਿਸ ਦੀ ਜਵਾਬੀ ਕਾਰਵਾਈ ਵਿਚ ਮੁਲਜ਼ਮ ਜ਼ਖ਼ਮੀ

ਜਲਾਲਾਬਾਦ,27ਨਵੰਬਰ(ਜਤਿੰਦਰ ਪਾਲ ਸਿੰਘ)-ਜਲਾਲਾਬਾਦ ਸਿਟੀ ਪੁਲਿਸ ਦੇ ਮੁਖੀ ਮੋਹਿਤ ਕੁਮਾਰ ਵਲੋਂ ਇਕ ਬਦਮਾਸ਼ ਦਾ ਪਿੱਛਾ ਕਰਨ ਸਮੇਂ ਪੁਲਿਸ ਪਾਰਟੀ ’ਤੇ ਕੀਤੀ ਗਈ ਫਾਇਰਿੰਗ ਦੌਰਾਨ, ਪੁਲਿਸ ਵਲੋਂ ਕੀਤੇ ਜਵਾਬੀ ਕਾਰਵਾਈ ਵਿਚ ਮੁਲਜ਼ਮ ਦੇ ਲੱਤ ਵਿਚ ਗੋਲੀ ਲੱਗਣ ਕਰਕੇ ਜ਼ਖ਼ਮੀ ਹੋਇਆ ਹੈ। ਘਟਨਾ ਦਾ ਪਤਾ ਲਗਦੇ ਹੀ ਐੱਸ.

Ad Position 21
No active advertisement
ਅਜੀਤ ਡੈਸਕ 28-11-2026
ਜਲਾਲਾਬਾਦ,27ਨਵੰਬਰ(ਜਤਿੰਦਰ ਪਾਲ ਸਿੰਘ)-ਜਲਾਲਾਬਾਦ ਸਿਟੀ ਪੁਲਿਸ ਦੇ ਮੁਖੀ ਮੋਹਿਤ ਕੁਮਾਰ ਵਲੋਂ ਇਕ ਬਦਮਾਸ਼ ਦਾ ਪਿੱਛਾ ਕਰਨ ਸਮੇਂ ਪੁਲਿਸ ਪਾਰਟੀ ’ਤੇ ਕੀਤੀ ਗਈ ਫਾਇਰਿੰਗ ਦੌਰਾਨ, ਪੁਲਿਸ ਵਲੋਂ ਕੀਤੇ ਜਵਾਬੀ ਕਾਰਵਾਈ ਵਿਚ ਮੁਲਜ਼ਮ ਦੇ ਲੱਤ ਵਿਚ ਗੋਲੀ ਲੱਗਣ ਕਰਕੇ ਜ਼ਖ਼ਮੀ ਹੋਇਆ ਹੈ। ਘਟਨਾ ਦਾ ਪਤਾ ਲਗਦੇ ਹੀ ਐੱਸ.ਐੱਸ.ਪੀ ਫ਼ਾਜ਼ਿਲਕਾ ਗਗਨ ਅਜੀਤ ਸਿੰਘ ਨੇ ਆਪਣੀ ਟੀਮ ਸਹਿਤ ਮੌਕੇ ਤੇ ਪਹੁੰਚੇ ਅਤੇ ਜਾਣਕਾਰੀ ਦਿੱਤੀ ਕਿ ਥਾਣਾ ਸਿਟੀ ਜਲਾਲਾਬਾਦ ਨੂੰ ਇਕ ਬਦਮਾਸ਼ ਦੇ ਹਲਕੇ ਵਿਚ ਘੁੰਮਦੇ ਹੋਏ ਦਾ ਪਤਾ ਲੱਗਿਆ ਤਾਂ ਥਾਣਾ ਮੁਖੀ ਮੋਹਿਤ ਕੁਮਾਰ ਵਲ਼ੋਂ ਮੋਟਰਸਾਈਕਲ ਸਵਾਰ ਬਦਮਾਸ਼ ਦਾ ਪਿੱਛਾ ਕੀਤਾ ਗਿਆ। ਉਕਤ ਬਦਮਾਸ਼ ਵਲ਼ੋਂ ਪੁਲਿਸ ਪਾਰਟੀ ਤੇ ਫਾਇਰਿੰਗ ਕੀਤੀ ਗਈ ਅਤੇ ਜਵਾਬੀ ਫਾਇਰਿੰਗ ਵਿਚ ਮੁਲਜ਼ਮ ਜ਼ਖ਼ਮੀ ਹੋਇਆ ਹੈ ਅਤੇ ਉਸ ਨੂੰ ਸਿਵਲ ਹਸਪਤਾਲ ਵਿਖੇ ਇਲਾਜ ਲਈ ਭੇਜਿਆ ਗਿਆ ਹੈ। ਮੁਲਜ਼ਮ ਦੀ ਪਹਿਚਾਣ ਮਨਪ੍ਰੀਤ ਸਿੰਘ ਪੁੱਤਰ ਅਸ਼ੋਕ ਸਿੰਘ ਵਾਸੀ ਪਿੰਡ ਚੱਕ ਕਾਠਗੜ੍ਹ, ਥਾਣਾ ਅਮੀਰ ਖ਼ਾਸ ਵਜੋਂ ਹੋਈ ਹੈ। 25 ਨਵੰਬਰ ਨੂੰ ਮੁਲਜ਼ਮ ਮਨਪ੍ਰੀਤ ਸਿੰਘ ਵਲੋਂ ਆਪਣੇ ਪਿੰਡ ਦੇ ਇਕ ਵਿਅਕਤੀ ’ਤੇ ਫਾਇਰਿੰਗ ਕੀਤੀ ਗਈ ਸੀ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ ਸੀ। ਇਸ ਸਬੰਧੀ ਮੁਲਜ਼ਮ ਵਿਰੁੱਧ ਮੁਕੱਦਮਾ ਨੰਬਰ 241 27 ਨਵੰਬਰ ਅਧੀਨ ਧਾਰਾ 109, 3(5) ਬੀ ਐਨ ਐੱਸ ਅਤੇ 25 ਆਰਮਜ਼ ਐਕਟ ਤਹਿਤ ਥਾਣਾ ਸਿਟੀ ਜਲਾਲਾਬਾਦ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਸੀ। ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਦੌਰਾਨ ਪੁਲਿਸ ਪਾਰਟੀ ਵਲੋਂ ਉਸ ਦਾ ਪਿੱਛਾ ਕੀਤਾ ਗਿਆ। ਇਸ ਦੌਰਾਨ ਮੁਲਜ਼ਮ ਨੇ ਗ੍ਰਿਫ਼ਤਾਰੀ ਤੋਂ ਬਚਣ ਲਈ ਪੁਲਿਸ ਪਾਰਟੀ ’ਤੇ ਫਾਇਰਿੰਗ ਕਰ ਦਿੱਤੀ, ਜਿਸ ਨਾਲ ਇਕ ਗੋਲੀ ਪੁਲਿਸ ਦੀ ਗੱਡੀ ’ਤੇ ਲੱਗੀ। ਪੁਲਿਸ ਪਾਰਟੀ ਵਲੋਂ ਸਵੈ-ਰੱਖਿਆ ਵਿਚ ਜਵਾਬੀ ਫਾਇਰਿੰਗ ਕੀਤੀ ਗਈ, ਜਿਸ ਦੌਰਾਨ ਮੁਲਜ਼ਮ ਦੀ ਲੱਤ ਵਿਚ ਗੋਲੀ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਿਆ। ਪੁਲਿਸ ਵਲੋਂ ਕੀਤੀ ਗਈ ਕਾਰਵਾਈ ਦੌਰਾਨ ਮੁਲਜ਼ਮ ਪਾਸੋਂ ਤਿੰਨ ਹਥਿਆਰ ਬਰਾਮਦ ਕੀਤੇ ਗਏ, ਜਿਨ੍ਹਾਂ ਵਿਚ ਇੱਕ ਗਲੌਕ ਪਿਸਤੌਲ, ਇੱਕ .30 ਬੋਰ ਪਿਸਤੌਲ ਅਤੇ ਇੱਕ ਦੇਸੀ ਕੱਟਾ ਸ਼ਾਮਲ ਹੈ। ਮੁਲਜ਼ਮ ਵਿਰੁੱਧ ਪਹਿਲਾਂ ਵੀ ਤਿੰਨ ਮੁਕੱਦਮੇ ਦਰਜ ਹਨ। ਐੱਸ.ਐੱਸ.ਪੀ ਗਗਨ ਅਜੀਤ ਸਿੰਘ ਨੇ ਸ਼ਰਾਰਤੀ ਅਨਸਰਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਸੋ ਇਸ ਤਰਾਂ ਦੀਆਂ ਘਟਨਾਵਾਂ ਤੋਂ ਬੱਚ ਕੇ ਰਹੋ।
Ad Position 22
No active advertisement
ਪਿਛਲੀ ਖ਼ਬਰ 137 ਸਫ਼ਾਈ ਕਰਮਚਾਰੀਆਂ ਦੇ ਪੱਕੇ ਹੋਣ ’ਤੇ ਅਸ਼ੋਕ ਜੈਰਥ ਅਤੇ ਭਾਜਪਾ ਕੌਂਸਲਰਾਂ ਨੇ ਕਰਵਾਇਆ ਮੂੰਹ ਮਿੱਠਾ ਅਗਲੀ ਖ਼ਬਰ ਫ਼ਾਜ਼ਿਲਕਾ ਦੇ ਸ੍ਰੀ ਬਾਲਾ ਜੀ ਮਾਰਕੀਟ ਅੰਦਰ ਸਮਝੌਤੇ ਦੀ ਹੋ ਰਹੀ ਪੰਚਾਇਤ ਦੌਰਾਨ ਇਕ ਧਿਰ ਨੇ ਚਲਾਈ ਗੋਲੀ
Ad Position 24