27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਅਕਾਲੀ - ਭਾਜਪਾ ਗੱਠਜੋੜ ਦਾ ਅਸਲ ਸਿਹਰਾ ਸੁਨੀਲ ਜਾਖੜ ਸਿਰ ਜਾਂਦਾ ਹੈ - ਮਨਪ੍ਰੀਤ ਸਿੰਘ

ਅਬੋਹਰ, 27 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਯੂਥ ਅਕਾਲੀ ਦਲ ਸਰਕਲ ਅਬੋਹਰ ਦੇ ਆਗੂ ਮਨਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਅਕਾਲੀ ਦਲ ਭਾਜਪਾ ਗੱਠਜੋੜ ਬਣਨ ਦਾ ਅਸਲ ਸਿਹਰਾ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਦੀ ਭੂਮਿਕਾ ਸਦਕਾ ਹੀ ਪੰਜਾਬ ਦੀ ਸਿਆਸਤ ਵਿਚ ਨਵੇਂ ਸਿਆਸੀ ਸਮੀਕਰਨ ਬਣਨ ਦੀਆਂ ਸੰਭਾਵਨਾਵਾਂ ਪੈਦਾ ਹੋਈਆਂ ਹਨ ਅਤੇ ਇਹ ਗੱਠਜੋੜ ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰ ਸਕਦਾ ਹੈ।

Ad Position 21
No active advertisement
ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨਾਲ ਮੁਲਾਕਾਤ ਦੌਰਾਨ ਯੂਥ ਅਕਾਲੀ ਦਲ ਦੇ ਆਗੂ ਮਨਪ੍ਰੀਤ ਸਿੰਘ। ਅਜੀਤ ਤਸਵੀਰ 28-11-2026
ਅਬੋਹਰ, 27 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਯੂਥ ਅਕਾਲੀ ਦਲ ਸਰਕਲ ਅਬੋਹਰ ਦੇ ਆਗੂ ਮਨਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਅਕਾਲੀ ਦਲ ਭਾਜਪਾ ਗੱਠਜੋੜ ਬਣਨ ਦਾ ਅਸਲ ਸਿਹਰਾ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਦੀ ਭੂਮਿਕਾ ਸਦਕਾ ਹੀ ਪੰਜਾਬ ਦੀ ਸਿਆਸਤ ਵਿਚ ਨਵੇਂ ਸਿਆਸੀ ਸਮੀਕਰਨ ਬਣਨ ਦੀਆਂ ਸੰਭਾਵਨਾਵਾਂ ਪੈਦਾ ਹੋਈਆਂ ਹਨ ਅਤੇ ਇਹ ਗੱਠਜੋੜ ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰ ਸਕਦਾ ਹੈ। ਇਸ ਉਪਰੰਤ ਯੂਥ ਅਕਾਲੀ ਦਲ ਦੇ ਆਗੂ ਮਨਪ੍ਰੀਤ ਸਿੰਘ ਨੇ ਚੰਡੀਗੜ੍ਹ ਵਿਖੇ ਸੁਨੀਲ ਜਾਖੜ ਨਾਲ ਮੁਲਾਕਾਤ ਵੀ ਕੀਤੀ। ਮੁਲਾਕਾਤ ਦੌਰਾਨ ਉਨ੍ਹਾਂ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਅਤੇ ਅਕਾਲੀ ਦਲ ਭਾਜਪਾ ਗੱਠਜੋੜ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ। ਮਨਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਦੀ ਤਰੱਕੀ, ਖ਼ੁਸ਼ਹਾਲੀ ਅਤੇ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਦੋਨਾਂ ਸਿਆਸੀ ਪਾਰਟੀਆਂ ਵਿਚਕਾਰ ਸਹਿਯੋਗ ਮਹੱਤਵਪੂਰਨ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਬਣਿਆ ਗੱਠਜੋੜ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਨਵੇਂ ਰਾਹ ਖੋਲ੍ਹੇਗਾ। ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਵਲੋਂ ਗੱਠਜੋੜ ਲਈ ਨਿਭਾਈ ਗਈ ਭੂਮਿਕਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਹਲਕੇ ਲਈ ‘ਵਿਕਾਸ ਪੁਰਸ਼’ ਬਣੇ ਵਿਧਾਇਕ ਸਵਨਾ- ਲਗਾਤਾਰ ਕਰਵਾ ਰਹੇ ਨੇ ਵਿਕਾਸ ਕਾਰਜ ਅਗਲੀ ਖ਼ਬਰ 137 ਸਫ਼ਾਈ ਕਰਮਚਾਰੀਆਂ ਦੇ ਪੱਕੇ ਹੋਣ ’ਤੇ ਅਸ਼ੋਕ ਜੈਰਥ ਅਤੇ ਭਾਜਪਾ ਕੌਂਸਲਰਾਂ ਨੇ ਕਰਵਾਇਆ ਮੂੰਹ ਮਿੱਠਾ
Ad Position 24