27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਫ਼ਾਜ਼ਿਲਕਾ ਹਲਕੇ ਲਈ ‘ਵਿਕਾਸ ਪੁਰਸ਼’ ਬਣੇ ਵਿਧਾਇਕ ਸਵਨਾ- ਲਗਾਤਾਰ ਕਰਵਾ ਰਹੇ ਨੇ ਵਿਕਾਸ ਕਾਰਜ

ਫ਼ਾਜ਼ਿਲਕਾ, 27 ਨਵੰਬਰ (ਦਵਿੰਦਰ ਪਾਲ ਸਿੰਘ)-ਹਲਕੇ ਦੇ ਨੌਜਵਾਨ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਲਾਧੂਕਾ ਵਿਖੇ ਕਰੀਬ 20 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਲਿੰਕ ਸੜਕ ਦਾ ਨੀਂਹ ਪੱਥਰ ਰੱਖ ਕੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਹ ਸੜਕ ਪਿੰਡ ਲਾਧੂਕਾ ਤੋਂ ਢਾਣੀ ਗੋਮਾ ਰਾਮ (ਤਾਰਾ ਚੰਦ ਵਾਲਾ ਖੂਹ) ਤੱਕ ਬਣਾਈ ਜਾਵੇਗੀ।

Ad Position 21
No active advertisement
ਅਜੀਤ ਡੈਸਕ 28-11-2026
ਫ਼ਾਜ਼ਿਲਕਾ, 27 ਨਵੰਬਰ (ਦਵਿੰਦਰ ਪਾਲ ਸਿੰਘ)-ਹਲਕੇ ਦੇ ਨੌਜਵਾਨ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਲਾਧੂਕਾ ਵਿਖੇ ਕਰੀਬ 20 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਲਿੰਕ ਸੜਕ ਦਾ ਨੀਂਹ ਪੱਥਰ ਰੱਖ ਕੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਹ ਸੜਕ ਪਿੰਡ ਲਾਧੂਕਾ ਤੋਂ ਢਾਣੀ ਗੋਮਾ ਰਾਮ (ਤਾਰਾ ਚੰਦ ਵਾਲਾ ਖੂਹ) ਤੱਕ ਬਣਾਈ ਜਾਵੇਗੀ। ਸੜਕ ਦਾ ਨਿਰਮਾਣ ਕਾਰਜ ਸ਼ੁਰੂ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਵਿਚ ਵੱਡੀ ਸਹੂਲਤ ਮਿਲਣ ਦੀ ਉਮੀਦ ਹੈ। ਜ਼ਿਕਰਯੋਗ ਹੈ ਕਿ ਵਿਧਾਇਕ ਸਵਨਾ ਜਦੋਂ ਤੋਂ ਵਿਧਾਇਕ ਬਣੇ ਹਨ, ਉਦੋਂ ਤੋਂ ਹੀ ਉਹ ਇਲਾਕੇ ਦੇ ਵਿਕਾਸ ਲਈ ਪੂਰੀ ਤਰ੍ਹਾਂ ਸਰਗਰਮ ਹਨ ਅਤੇ ਇਕ ‘ਵਿਕਾਸ ਪੁਰਸ਼’ ਵਜੋਂ ਹਲਕੇ ਦੇ ਲੋਕਾਂ ਨੂੰ ਆਪਣੀਆਂ ਸੇਵਾਵਾਂ ਦੇ ਰਹੇ ਹਨ। ਇਸ ਮੌਕੇ ਸੜਕ ਨਿਰਮਾਣ ਕਾਰਜ ਦਾ ਉਦਘਾਟਨ ਕਰਦਿਆਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਮੁੱਖ ਤਰਜੀਹ ਪੇਂਡੂ ਖੇਤਰਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਹੈ। ਸੜਕਾਂ ਪਿੰਡਾਂ ਦੇ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਅਤੇ ਇਨ੍ਹਾਂ ਦੇ ਬਣਨ ਨਾਲ ਲੋਕਾਂ ਨੂੰ ਆਉਣ-ਜਾਣ ਵਿਚ ਕਾਫ਼ੀ ਸੌਖ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਦੇ ਵਿਕਾਸ ਲਈ ਲੋੜੀਂਦੇ ਕਾਰਜਾਂ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ। ਪਿੰਡ ਲਾਧੂਕਾ ਤੋਂ ਢਾਣੀ ਗੋਮਾ ਰਾਮ ਤੱਕ ਬਣਨ ਵਾਲੀ ਇਸ ਲਿੰਕ ਸੜਕ ਨਾਲ ਆਸ-ਪਾਸ ਦੇ ਇਲਾਕੇ ਦੇ ਲੋਕਾਂ ਨੂੰ ਸਿੱਧਾ ਲਾਭ ਮਿਲੇਗਾ। ਸੜਕ ਦਾ ਨਿਰਮਾਣ ਪੂਰਾ ਹੋਣ ਤੋਂ ਬਾਅਦ ਪਿੰਡ ਵਾਸੀਆਂ ਨੂੰ ਬਿਹਤਰ ਆਵਾਜਾਈ ਸਹੂਲਤ ਉਪਲਬਧ ਹੋਵੇਗੀ। ਵਿਧਾਇਕ ਸਵਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਦਿੱਤੀਆਂ ਗਈਆਂ ਗਰੰਟੀਆਂ ਅਤੇ ਆਪਣੇ ਸਾਰੇ ਵਾਅਦੇ ਪੂਰੇ ਕਰਕੇ ਪੰਜਾਬ ਨੂੰ ਤਰੱਕੀ ਦੇ ਰਾਹ ’ਤੇ ਤੋਰਿਆ ਹੈ। ਉਨ੍ਹਾਂ ਕਿਹਾ ਕਿ ਹੁਣ ਲੋੜ ਹੈ ਕਿ ਪੰਜਾਬ ਦੇ ਲੋਕ ਮੁੜ ਆਮ ਆਦਮੀ ਪਾਰਟੀ ਦਾ ਸਾਥ ਦੇਣ ਅਤੇ ’ਰੰਗਲਾ ਪੰਜਾਬ’ ਬਣਾਉਣ ਦੀ ਇਸ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ। ਇਸ ਮੌਕੇ ਪਿੰਡ ਲਾਧੂਕਾ ਦੇ ਸਰਪੰਚ ਜਰਨੈਲ ਸਿੰਘ, ਸੀਨੀਅਰ ਆਗੂ ਹਰੀਸ਼ ਕੰਬੋਜ, ਭਜਨ ਕੰਬੋਜ, ਬਲਾਕ ਸੰਮਤੀ ਮੈਂਬਰ ਗੁਰਮੇਲ ਸਿੰਘ, ਕੰਬੋਜ ਭਲਾਈ ਬੋਰਡ ਫ਼ਾਜ਼ਿਲਕਾ ਦੇ ਚੇਅਰਮੈਨ ਰਾਜ-ਤਿਲਕ, ਪਿੰਡ ਖੂਈ ਖੇੜਾ ਦੇ ਸਰਪੰਚ ਬਾਲ ਰਾਮ ਸਮੇਤ ਪਿੰਡ ਦੇ ਹੋਰ ਪਤਵੰਤੇ ਸੱਜਣ ਅਤੇ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਰਕੀਟ ਕਮੇਟੀ ਵਿਖੇ ਵਿਧਾਇਕ ਗੋਲਡੀ ਕੰਬੋਜ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ ਕਈਆਂ ਦਾ ਮੌਕੇ ’ਤੇ ਕਰਵਾਇਆ ਹੱਲ ਅਗਲੀ ਖ਼ਬਰ ਅਕਾਲੀ - ਭਾਜਪਾ ਗੱਠਜੋੜ ਦਾ ਅਸਲ ਸਿਹਰਾ ਸੁਨੀਲ ਜਾਖੜ ਸਿਰ ਜਾਂਦਾ ਹੈ - ਮਨਪ੍ਰੀਤ ਸਿੰਘ
Ad Position 24