27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸ੍ਰੀ ਰਾਮ ਕਥਾ ਨੂੰ ਲੈ ਕੇ ਸ਼ਰਧਾਲੂਆਂ ’ ਚ ਭਾਰੀ ਉਤਸ਼ਾਹ

ਜਲਾਲਾਬਾਦ, 27 ਨਵੰਬਰ (ਜਸਕਰਨ ਸਿੰਘ ਤਨੇਜਾ)- ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ 5 ਤੋਂ 9 ਦਸੰਬਰ ਤੱਕ ਸਥਾਨਕ ਸ਼ਿਵ ਭਵਨ ਵਿਖੇ ਵਿਸ਼ਾਲ ਸ਼੍ਰੀ ਰਾਮ ਕਥਾ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਧਾਰਮਿਕ ਸਮਾਗਮ ਨੂੰ ਲੈ ਕੇ ਸ਼ਹਿਰ ਦੇ ਸ਼ਰਧਾਲੂਆਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ।

Ad Position 21
No active advertisement
ਅਜੀਤ ਡੈਸਕ 28-11-2026
ਜਲਾਲਾਬਾਦ, 27 ਨਵੰਬਰ (ਜਸਕਰਨ ਸਿੰਘ ਤਨੇਜਾ)- ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ 5 ਤੋਂ 9 ਦਸੰਬਰ ਤੱਕ ਸਥਾਨਕ ਸ਼ਿਵ ਭਵਨ ਵਿਖੇ ਵਿਸ਼ਾਲ ਸ਼੍ਰੀ ਰਾਮ ਕਥਾ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਧਾਰਮਿਕ ਸਮਾਗਮ ਨੂੰ ਲੈ ਕੇ ਸ਼ਹਿਰ ਦੇ ਸ਼ਰਧਾਲੂਆਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸਵਾਮੀ ਧੀਰਾਨੰਦ ਨੇ ਦੱਸਿਆ ਕਿ ਕਥਾ ਵਿਆਸ ਪ੍ਰਗਿਆਚਕਸ਼ੂ ਸਾਧਵੀ ਸ੍ਰੀਮਤੀ ਸ਼ਚੀ ਭਾਰਤੀ ਸੰਤ ਸਮਾਜ ਸਮੇਤ ਜਲਾਲਾਬਾਦ ਵਿਖੇ ਪਹੁੰਚ ਕੇ ਸ੍ਰੀ ਰਾਮ ਕਥਾ ਦੀ ਅੰਮ੍ਰਿਤਮਈ ਵਰਖਾ ਕਰਨਗੇ। ਉਹ ਭਗਵਾਨ ਸ੍ਰੀ ਰਾਮ ਜੀ ਦੇ ਜੀਵਨ, ਆਦਰਸ਼ਾਂ ਅਤੇ ਉਨ੍ਹਾਂ ਦੇ ਜੀਵਨ ਨਾਲ ਜੁੜੀਆਂ ਅਧਿਆਤਮਿਕ ਸਿੱਖਿਆਵਾਂ ਬਾਰੇ ਸੰਗਤ ਨੂੰ ਜਾਣੂ ਕਰਵਾਉਣਗੇ। ਉਨ੍ਹਾਂ ਦੱਸਿਆ ਕਿ ਸਮਾਗਮ ਵਿਚ ਸ਼ਹਿਰ ਦੀਆਂ ਸਮੂਹ ਧਾਰਮਿਕ, ਰਾਜਨੀਤਿਕ, ਪ੍ਰਸ਼ਾਸਨਿਕ ਅਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਵਿਸ਼ੇਸ਼ ਸੱਦਾ ਦਿੱਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਸੰਸਥਾਨ ਦੇ ਸੇਵਾਦਾਰਾਂ ਵਲੋਂ ਘਰ-ਘਰ ਪਹੁੰਚ ਕੇ ਲੋਕਾਂ ਨੂੰ ਕਥਾ ਵਿਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਕਥਾ ਦੌਰਾਨ ਰੋਜ਼ਾਨਾ ਵਿਸ਼ੇਸ਼ ਲੰਗਰ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਸੰਸਥਾਨ ਵਲੋਂ ਸਮੂਹ ਸ਼ਹਿਰ ਵਾਸੀਆਂ ਨੂੰ ਪਰਿਵਾਰਾਂ ਸਮੇਤ ਇਸ ਧਾਰਮਿਕ ਸਮਾਗਮ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਅੰਡਰ -11 ਲੜਕਿਆਂ ਦੀ ਟੀਮ ਨੇ ਕਲੱਸਟਰ ਪੱਧਰੀ ਮੁਕਾਬਲਿਆਂ ਵਿਚ ਹਾਸਿਲ ਕੀਤਾ ਪਹਿਲਾ ਸਥਾਨ
Ad Position 24