27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਫ਼ਾਜ਼ਿਲਕਾ, 27 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਵੈਰੋਕੇ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਕਾਰਜ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ਇਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਦੀ ਗੱਡੀ ਦੇਖ ਕੇ ਆਪਣੀ ਪੈਂਟ ਦੀ ਸੱਜੀ ਜੇਬ ਵਿਚੋਂ ਪਾਰਦਰਸ਼ੀ ਮੋਮੀ ਲਿਫ਼ਾਫ਼ਾ ਸੜਕ ਕਿਨਾਰੇ ਸੁੱਟ ਕੇ ਖਿਸਕਣ ਲੱਗਿਆ।

Ad Position 21
No active advertisement
ਅਜੀਤ ਡੈਸਕ 28-11-2026
ਫ਼ਾਜ਼ਿਲਕਾ, 27 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਵੈਰੋਕੇ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਕਾਰਜ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ਇਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਦੀ ਗੱਡੀ ਦੇਖ ਕੇ ਆਪਣੀ ਪੈਂਟ ਦੀ ਸੱਜੀ ਜੇਬ ਵਿਚੋਂ ਪਾਰਦਰਸ਼ੀ ਮੋਮੀ ਲਿਫ਼ਾਫ਼ਾ ਸੜਕ ਕਿਨਾਰੇ ਸੁੱਟ ਕੇ ਖਿਸਕਣ ਲੱਗਿਆ। ਪੁਲਿਸ ਕਰਮਚਾਰੀਆਂ ਦੀ ਮਦਦ ਨਾਲ ਉਸ ਨੂੰ ਕਾਬੂ ਕਰਕੇ ਸੁੱਟੀ ਹੋਈ ਵਸਤੂ ਦੀ ਜਾਂਚ ਕੀਤੀ ਤਾਂ ਉਸ ਕੋਲੋਂ 1 ਗਰਾਮ ਹੈਰੋਇਨ ਬਰਾਮਦ ਹੋਈ। ਕਾਬੂ ਕੀਤੇ ਵਿਅਕਤੀ ਦੀ ਪਛਾਣ ਸੁਨੇਸ਼ਪਾਲ ਸਿੰਘ ਉਰਫ਼ ਬਿੱਟੂ ਪੁੱਤਰ ਬਚਨ ਸਿੰਘ ਵਾਸੀ ਚੱਕ ਬਲੋਚਾ ਉਰਫ਼ ਮਹਾਲਮ ਵਜੋਂ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਨਾਬਾਰਡ ਯੁਵਾ ਸ਼ਕਤੀ ਮੁਹਿੰਮ ਤਹਿਤ ਅਭਿਸ਼ੇਕ ਕਾਲਜ ਵਿਚ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਵਿਦਿਆਰਥੀਆਂ ਨੂੰ ਸਰਕਾਰੀ ਯੋਜਨਾਵਾ... ਅਗਲੀ ਖ਼ਬਰ ਸ੍ਰੀ ਰਾਮ ਕਥਾ ਨੂੰ ਲੈ ਕੇ ਸ਼ਰਧਾਲੂਆਂ ’ ਚ ਭਾਰੀ ਉਤਸ਼ਾਹ
Ad Position 24