ਹੈਰੋਇਨ ਦਾ ਨਸ਼ਾ ਕਰਦਾ ਇਕ ਕਾਬੂ
ਫ਼ਾਜ਼ਿਲਕਾ, 27 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਹੈਰੋਇਨ ਦਾ ਨਸ਼ਾ ਕਰਦੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸ਼ਮੀਨਾ ਕੰਬੋਜ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਬਾਬਾ ਖ਼ਾਕੀ ਸ਼ਾਹ ਸਮਾਧ ਜਲਾਲਾਬਾਦ ਤੋਂ ਬੱਲੂਆਣਾ ਵੱਲ ਜਾਂਦੀ ਸੜਕ ਕੋਲ ਫਲਾਈ ਓਵਰ ਦੇ ਨੇੜੇ ਗਸ਼ਤ ਕਰ ਰਹੇ ਸਨ ਤਾਂ ਇਕ ਵਿਅਕਤੀ ਮੌਕੇ ਤੋਂ ਖਿਸਕਣ ਲੱਗਿਆ।
ਫ਼ਾਜ਼ਿਲਕਾ, 27 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਹੈਰੋਇਨ ਦਾ ਨਸ਼ਾ ਕਰਦੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸ਼ਮੀਨਾ ਕੰਬੋਜ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਬਾਬਾ ਖ਼ਾਕੀ ਸ਼ਾਹ ਸਮਾਧ ਜਲਾਲਾਬਾਦ ਤੋਂ ਬੱਲੂਆਣਾ ਵੱਲ ਜਾਂਦੀ ਸੜਕ ਕੋਲ ਫਲਾਈ ਓਵਰ ਦੇ ਨੇੜੇ ਗਸ਼ਤ ਕਰ ਰਹੇ ਸਨ ਤਾਂ ਇਕ ਵਿਅਕਤੀ ਮੌਕੇ ਤੋਂ ਖਿਸਕਣ ਲੱਗਿਆ। ਪੁਲਿਸ ਕਰਮਚਾਰੀਆਂ ਦੀ ਮਦਦ ਨਾਲ ਉਸ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਸਾਹਿਲ ਕੁਮਾਰ ਉਰਫ਼ ਸੰਨ੍ਹੀ ਪੁੱਤਰ ਜਗਦੀਸ਼ ਕੁਮਾਰ ਵਾਸੀ ਇੰਦਰ ਨਗਰੀ ਜਲਾਲਾਬਾਦ ਦੱਸਿਆ। ਉਸ ਕੋਲੋਂ ਇਕ ਲਾਈਟਰ, ਚਾਂਦੀ ਦੀ ਪੰਨੀ, ਜਿਸ ’ਤੇ ਹੈਰੋਇਨ ਲੱਗੀ ਹੋਈ ਅਤੇ ਸੜੀ ਹੋਈ ਸੀ ਅਤੇ 10 ਰੁਪਏ ਦਾ ਨੋਟ, ਜਿਸ ਦਾ ਕੁੱਝ ਹਿੱਸਾ ਸੜਿਆ ਹੋਇਆ ਸੀ, ਬਰਾਮਦ ਹੋਇਆ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।