27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਭਾਜਪਾ ਦੀ ਪੰਜਾਬ ਚੋਣ ਮਨੋਰਥ ਪੱਤਰ ਕਮੇਟੀ ਦੀ ਮੈਂਬਰ ਪਰਮਪਾਲ ਕੌਰ ਮਲੂਕਾ ਨੇ ਫ਼ਾਜ਼ਿਲਕਾ ’ਚ ਵੱਖ-ਵੱਖ ਵਰਗਾਂ ਦੇ ਨੁਮਾਇੰਦਿਆਂ ਤੋਂ ਲਏ ਸੁਝਾਅ ਵੱਖ-ਵੱਖ ਸੰਸਥਾਵਾਂ ਅਤੇ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਮੰਗ ਪੱਤਰ ਸੌਂਪ ਕੇ ਚੋਣ ਮਨੋਰਥ ਪੱਤਰ ’ਚ ਮੁੱਦੇ ਸ਼ਾਮਿਲ ਕਰਨ ਦੀ ਰੱਖੀ ਮੰਗ

ਫ਼ਾਜ਼ਿਲਕਾ, 27 ਨਵੰਬਰ (ਦਵਿੰਦਰ ਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਪੰਜਾਬ ਦੀ ਚੋਣ ਮਨੋਰਥ ਪੱਤਰ ਕਮੇਟੀ ਦੀ ਮੈਂਬਰ ਪਰਮਪਾਲ ਕੌਰ ਮਲੂਕਾ ਨੇ ਜ਼ਿਲ੍ਹਾ ਫ਼ਾਜ਼ਿਲਕਾ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਭਾਜਪਾ ਵਲੋਂ ਆਉਣ ਵਾਲੇ ਸਮੇਂ ਵਿਚ ਜਾਰੀ ਕੀਤੇ ਜਾਣ ਵਾਲੇ ਚੋਣ ਮਨੋਰਥ ਪੱਤਰ ਨੂੰ ਲੈ ਕੇ ਵੱਖ-ਵੱਖ ਸੰਸਥਾਵਾਂ, ਜਥੇਬੰਦੀਆਂ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਸੁਝਾਅ ਲਏ।

Ad Position 21
No active advertisement
ਫ਼ਾਜ਼ਿਲਕਾ ਵਿਖੇ ਚੋਣ ਮਨੋਰਥ ਪੱਤਰ ਸੰਬੰਧੀ ਰੱਖੀ ਮੀਟਿੰਗ ਦੌਰਾਨ ਭਾਜਪਾ ਆਗੂ ਪਰਮਪਾਲ ਕੌਰ ਭਾਜਪਾ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕਰਦੇ ਹੋਏ। ਅਜੀਤ ਤਸਵੀਰ 28-11-2026
ਫ਼ਾਜ਼ਿਲਕਾ, 27 ਨਵੰਬਰ (ਦਵਿੰਦਰ ਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਪੰਜਾਬ ਦੀ ਚੋਣ ਮਨੋਰਥ ਪੱਤਰ ਕਮੇਟੀ ਦੀ ਮੈਂਬਰ ਪਰਮਪਾਲ ਕੌਰ ਮਲੂਕਾ ਨੇ ਜ਼ਿਲ੍ਹਾ ਫ਼ਾਜ਼ਿਲਕਾ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਭਾਜਪਾ ਵਲੋਂ ਆਉਣ ਵਾਲੇ ਸਮੇਂ ਵਿਚ ਜਾਰੀ ਕੀਤੇ ਜਾਣ ਵਾਲੇ ਚੋਣ ਮਨੋਰਥ ਪੱਤਰ ਨੂੰ ਲੈ ਕੇ ਵੱਖ-ਵੱਖ ਸੰਸਥਾਵਾਂ, ਜਥੇਬੰਦੀਆਂ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਸੁਝਾਅ ਲਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਜਨਰਲ ਸਕੱਤਰ ਅਸ਼ਵਨੀ ਫੁਟੇਲਾ ਨੇ ਦੱਸਿਆ ਕਿ ਇਹ ਮੀਟਿੰਗ ਭਾਜਪਾ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ ਦੀ ਪ੍ਰਧਾਨਗੀ ਹੇਠ ਫ਼ਾਜ਼ਿਲਕਾ ਵਿਖੇ ਭਾਜਪਾ ਕੌਂਸਲਰ ਅੰਕੁਸ਼ ਫੁਟੇਲਾ ਦੇ ਦਫ਼ਤਰ ਵਿਚ ਹੋਈ। ਮੀਟਿੰਗ ਵਿਚ ਸੂਬਾ ਮੀਤ ਪ੍ਰਧਾਨ ਸੁਰਜੀਤ ਕੁਮਾਰ ਜਿਆਣੀ, ਸੂਬਾ ਸਕੱਤਰ ਰੰਜਮ ਕਾਮਰਾ, ਸੂਬਾ ਕਨਵੀਨਰ ਆੜ੍ਹਤੀਆ ਸੈੱਲ ਗੋਲਡੀ ਸਚਦੇਵਾ, ਮੰਡਲ ਪ੍ਰਧਾਨ ਰਮੇਸ਼ ਕਟਾਰੀਆ, ਧਨਪਤ ਰਾਏ ਸਿਆਗ ਅਤੇ ਅਸ਼ੋਕ ਜੈਰਥ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ ਵੱਖ-ਵੱਖ ਸੰਸਥਾਵਾਂ ਅਤੇ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਆਪਣੀਆਂ ਸਮੱਸਿਆਵਾਂ, ਲੋੜਾਂ ਅਤੇ ਲੋਕ ਹਿਤ ਨਾਲ ਜੁੜੇ ਮੁੱਦਿਆਂ ਨੂੰ ਮੀਟਿੰਗ ਵਿਚ ਰੱਖਿਆ ਅਤੇ ਆਪਣੇ ਮੰਗ ਪੱਤਰ ਸੌਂਪੇ। ਨੁਮਾਇੰਦਿਆਂ ਨੇ ਮੰਗ ਕੀਤੀ ਕਿ ਉਨ੍ਹਾਂ ਵੱਲੋਂ ਦਿੱਤੇ ਗਏ ਸੁਝਾਵਾਂ ਅਤੇ ਮੰਗਾਂ ਨੂੰ ਪੰਜਾਬ ਭਾਜਪਾ ਦੇ ਚੋਣ ਮਨੋਰਥ ਪੱਤਰ ਵਿਚ ਸ਼ਾਮਲ ਕੀਤਾ ਜਾਵੇ, ਤਾਂ ਜੋ ਸਮਾਜ ਦੇ ਹਰ ਵਰਗ ਦੀ ਆਵਾਜ਼ ਅਤੇ ਉਮੀਦਾਂ ਨੂੰ ਢੁਕਵਾਂ ਸਥਾਨ ਮਿਲ ਸਕੇ। ਪਰਮਪਾਲ ਕੌਰ ਮਲੂਕਾ ਨੇ ਸਾਰੇ ਨੁਮਾਇੰਦਿਆਂ ਦੇ ਸੁਝਾਵਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਪ੍ਰਾਪਤ ਹੋਏ ਸੁਝਾਵਾਂ ਅਤੇ ਮੰਗਾਂ ਨੂੰ ਚੋਣ ਮਨੋਰਥ ਪੱਤਰ ਕਮੇਟੀ ਦੇ ਸਾਹਮਣੇ ਰੱਖਿਆ ਜਾਵੇਗਾ । ਸੂਬਾ ਭਾਜਪਾ ਮੀਤ ਪ੍ਰਧਾਨ ਸੁਰਜੀਤ ਜਿਆਣੀ ਅਤੇ ਸੂਬਾ ਸਕੱਤਰ ਰੰਜਮ ਕਾਮਰਾ ਨੇ ਕਿਹਾ ਕਿ ਭਾਜਪਾ ਦਾ ਉਦੇਸ਼ ਸਮਾਜ ਦੇ ਹਰ ਵਰਗ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣਾ ਅਤੇ ਲੋਕ ਭਾਵਨਾਵਾਂ ਦੇ ਅਨੁਸਾਰ ਲੋਕ ਭਲਾਈ ਨੀਤੀਆਂ ਦਾ ਨਿਰਮਾਣ ਕਰਨਾ ਹੈ। ਜਨਤਾ ਤੋਂ ਸਿੱਧੇ ਸੁਝਾਅ ਲੈ ਕੇ ਚੋਣ ਮਨੋਰਥ ਪੱਤਰ ਤਿਆਰ ਕਰਨ ਦੀ ਇਹ ਪਹਿਲ ਲੋਕ ਹਿਤ ਦੇ ਮੁੱਦਿਆਂ ਅਤੇ ਲੋਕ ਭਾਗੀਦਾਰੀ ਨੂੰ ਸ਼ਾਮਲ ਕਰਨ ਦਾ ਉਪਰਾਲਾ ਹੈ। ਮੀਟਿੰਗ ਵਿਚ ਰਾਣਾ ਰਜਿੰਦਰ, ਜਮਾਲ ਕੇ, ਮੰਡਲ ਪ੍ਰਧਾਨ ਨਿਰਮਲਜੀਤ ਸਿੰਘ ਰਿਚੀ, ਰਾਜਕੁਮਾਰ ਖਟਨਾਵਲੀਆ, ਪ੍ਰਦੀਪ ਕੰਬੋਜ, ਰਾਮ ਰਤਨ, ਕੁਲਦੀਪ ਘਡੇਲਾ ਅਤੇ ਬਸੰਤ ਕੰਬੋਜ ਸਮੇਤ ਹੋਰ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਗਾਡਵਿਨ ਸਕੂਲ ਦੇ ਮੁੱਕੇਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ ਮਲੇਰਕੋਟਲਾ ਵਿਖੇ ਵਿਕਰਾਂਤ ਅਤੇ ਹ... ਅਗਲੀ ਖ਼ਬਰ ਮਾਤਾ ਗੁਜਰੀ ਪਬਲਿਕ ਸਕੂਲ ਚੱਕ ਸੁਹੇਲੇ ਵਾਲਾ ਵਿਖੇ ਸਾਲਾਨਾ ਸਮਾਗਮ ‘ ਉਡਾਣ ’ ( ਡਾਂਸ ਮਸਤੀ ) ਅੱਜ
Ad Position 24