ਵਿਧਾਇਕ ਸੰਦੀਪ ਜਾਖੜ ਨੇ ਅਕਾਲੀ ਦਲ ਦੇ ਹਲਕਾ ਇੰਚਾਰਜ ਹੈਰੀ ਸੰਧੂ ਨਾਲ ਕੀਤੀ ਮੁਲਾਕਾਤ
ਅਬੋਹਰ, 28 ਨਵੰਬਰ(ਸੁਖਜੀਤ ਸਿੰਘ ਬਰਾੜ)-ਅਬੋਹਰ ਦੇ ਵਿਧਾਇਕ ਸੰਦੀਪ ਜਾਖੜ ਵਲੋਂ ਹਲਕਾ ਅਬੋਹਰ ਤੋਂ ਅਕਾਲੀ ਦਲ ਦੇ ਹਲਕਾ ਇੰਚਾਰਜ਼ ਹਰਬਿੰਦਰ ਸਿੰਘ ਹੈਰੀ ਸੰਧੂ ਨਾਲ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਮੁਲਾਕਾਤ ਕੀਤੀ ਗਈ। ਇਸ ਦੌਰਾਨ ਵਿਧਾਇਕ ਸੰਦੀਪ ਜਾਖੜ ਨੇ ਅਕਾਲੀ- ਭਾਜਪਾ ਗੱਠਜੋੜ ਹੋਣ ’ਤੇ ਹੈਰੀ ਸੰਧੂ ਨੂੰ ਵਧਾਈ ਦਿੱਤੀ।
ਅਬੋਹਰ, 28 ਨਵੰਬਰ(ਸੁਖਜੀਤ ਸਿੰਘ ਬਰਾੜ)-ਅਬੋਹਰ ਦੇ ਵਿਧਾਇਕ ਸੰਦੀਪ ਜਾਖੜ ਵਲੋਂ ਹਲਕਾ ਅਬੋਹਰ ਤੋਂ ਅਕਾਲੀ ਦਲ ਦੇ ਹਲਕਾ ਇੰਚਾਰਜ਼ ਹਰਬਿੰਦਰ ਸਿੰਘ ਹੈਰੀ ਸੰਧੂ ਨਾਲ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਮੁਲਾਕਾਤ ਕੀਤੀ ਗਈ। ਇਸ ਦੌਰਾਨ ਵਿਧਾਇਕ ਸੰਦੀਪ ਜਾਖੜ ਨੇ ਅਕਾਲੀ- ਭਾਜਪਾ ਗੱਠਜੋੜ ਹੋਣ ’ਤੇ ਹੈਰੀ ਸੰਧੂ ਨੂੰ ਵਧਾਈ ਦਿੱਤੀ। ਵਿਧਾਇਕ ਜਾਖੜ ਨੇ ਕਿਹਾ ਕਿ ਅਕਾਲੀ- ਭਾਜਪਾ ਗੱਠਜੋੜ ਹੋਣਾ ਬਹੁਤ ਖੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਅਮਨ ਸ਼ਾਂਤੀ ਅਤੇ ਖੁਸ਼ਹਾਲੀ ਲਈ ਇਹ ਗੱਠਜੋੜ ਹੋਣਾ ਬਹੁਤ ਜਰੂਰੀ ਸੀ। ਉਨ੍ਹਾਂ ਕਿਹਾ ਕਿ ਅਸੀਂ ਅਕਾਲੀ ਦਲ ਨਾਲ ਮਿਲ ਕੇ ਸਰਕਾਰ ਬਣਾਵਾਂਗੇ ਅਤੇ ਪੰਜਾਬ ਨੂੰ ਇਕ ਵਾਰ ਮੁੜ੍ਹ ਤੋਂ ਤਰੱਕੀ ਦੀਆਂ ਲੀਹਾਂ ਵੱਲ ਲੈ ਕੇ ਜਾਂਵਾਗੇ। ਇਸ ਮੌਕੇ ਹੈਰੀ ਸੰਧੂ ਨੇ ਵੀ ਗੱਠਜੋੜ ’ਤੇ ਖੁਸ਼ੀ ਪ੍ਰਗਟ ਕੀਤੀ। ਇਸ ਮੌਕੇ ਤਨਵੀਰ ਸਿੰਘ ਸੰਧੂ ਆਦਿ ਹਾਜ਼ਰ ਸਨ।