28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਜ਼ਿਲ੍ਹੇ ਵਿਚ ਨਸ਼ਾ ਤਸਕਰੀ, ਫਾਇਰਿੰਗ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ, ਕਈ ਮਾਮਲਿਆਂ ਵਿਚ ਮੁਲਜ਼ਮ ਕਾਬੂ

ਫ਼ਾਜ਼ਿਲਕਾ, 28 ਨਵੰਬਰ(ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਵਿਚ ਪੁਲਿਸ ਵਲੋਂ ਨਸ਼ਾ ਤਸਕਰੀ, ਨਸ਼ੇ ਦੇ ਸੇਵਨ, ਫਾਇਰਿੰਗ, ਕੁੱਟਮਾਰ ਅਤੇ ਲੁੱਟ-ਖੋਹ ਦੀਆਂ ਵੱਖ-ਵੱਖ ਘਟਨਾਵਾਂ ਸਬੰਧੀ ਕਾਰਵਾਈ ਕਰਦਿਆਂ ਕਈ ਵਿਅਕਤੀਆਂ ਖ਼ਿਲਾਫ਼ ਮਾਮਲੇ ਦਰਜ ਕੀਤੇ ਗਏ ਹਨ। ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਦੇ ਨਾਲ-ਨਾਲ ਫਾਇਰਿੰਗ, ਕੁੱਟਮਾਰ ਅਤੇ ਨਕਦੀ ਖੋਹਣ ਦੇ ਮਾਮਲਿਆਂ ਵਿਚ ਵੀ ਕਾਨੂੰਨੀ ਕਾਰਵਾਈ ਕੀਤੀ ਹੈ।

Ad Position 21
No active advertisement
ਅਜੀਤ ਡੈਸਕ 29-11-2026
ਫ਼ਾਜ਼ਿਲਕਾ, 28 ਨਵੰਬਰ(ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਵਿਚ ਪੁਲਿਸ ਵਲੋਂ ਨਸ਼ਾ ਤਸਕਰੀ, ਨਸ਼ੇ ਦੇ ਸੇਵਨ, ਫਾਇਰਿੰਗ, ਕੁੱਟਮਾਰ ਅਤੇ ਲੁੱਟ-ਖੋਹ ਦੀਆਂ ਵੱਖ-ਵੱਖ ਘਟਨਾਵਾਂ ਸਬੰਧੀ ਕਾਰਵਾਈ ਕਰਦਿਆਂ ਕਈ ਵਿਅਕਤੀਆਂ ਖ਼ਿਲਾਫ਼ ਮਾਮਲੇ ਦਰਜ ਕੀਤੇ ਗਏ ਹਨ। ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਦੇ ਨਾਲ-ਨਾਲ ਫਾਇਰਿੰਗ, ਕੁੱਟਮਾਰ ਅਤੇ ਨਕਦੀ ਖੋਹਣ ਦੇ ਮਾਮਲਿਆਂ ਵਿਚ ਵੀ ਕਾਨੂੰਨੀ ਕਾਰਵਾਈ ਕੀਤੀ ਹੈ। ਹੈਰੋਇਨ ਸਮੇਤ ਇਕ ਵਿਅਕਤੀ ਕਾਬੂ - ਫ਼ਾਜ਼ਿਲਕਾ ਥਾਣਾ ਵੈਰੋਕੇ ਪੁਲਿਸ ਨੇ 4.5 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਸਹਾਇਕ ਥਾਣੇਦਾਰ ਅਭਿਸ਼ੇਕ ਸ਼ਰਮਾ ਅਨੁਸਾਰ ਪੁਲਿਸ ਪਾਰਟੀ ਪੁਲ ਬਾਹਮਣੀ ਵਾਲਾ ਕੋਲ ਗਸ਼ਤ ਕਰ ਰਹੀ ਸੀ ਤਾਂ ਇਕ ਨੌਜਵਾਨ ਪੁਲਿਸ ਦੀ ਗੱਡੀ ਦੇਖ ਕੇ ਪਾਰਦਰਸ਼ੀ ਲਿਫ਼ਾਫ਼ਾ ਸੜਕ ਕਿਨਾਰੇ ਸੁੱਟ ਕੇ ਖਿਸਕਣ ਲੱਗਾ। ਪੁਲਿਸ ਨੇ ਉਸ ਨੂੰ ਕਾਬੂ ਕਰਕੇ ਲਿਫ਼ਾਫ਼ੇ ਦੀ ਜਾਂਚ ਕੀਤੀ ਤਾਂ 4.5 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਗਗਨਦੀਪ ਸਿੰਘ ਪੁੱਤਰ ਬਗ਼ੀਚਾ ਸਿੰਘ ਵਾਸੀ ਗੱਟੀ ਰਾਜੋ ਕੇ ਵਜੋਂ ਹੋਈ ਹੈ। ਜਿਸ ਖ਼ਿਲਾਫ਼ ਪਰਚਾ ਦਰਜ਼ ਕੀਤਾ ਗਿਆ ਹੈ। ਨਸ਼ੇ ਦੀ ਹਾਲਤ ’ਚ ਘੁੰਮ ਰਹੇ ਵਿਅਕਤੀ ਖ਼ਿਲਾਫ਼ ਪਰਚਾ ਦਰਜ - ਫ਼ਾਜ਼ਿਲਕਾ ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਨਸ਼ੇ ਦੀ ਹਾਲਤ ਵਿਚ ਘੁੰਮ ਰਹੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇੰਸਪੈਕਟਰ ਅੰਗਰੇਜ਼ ਕੁਮਾਰ ਅਨੁਸਾਰ ਪੁਲਿਸ ਪਾਰਟੀ ਪਿੰਡ ਸੁਖੇਰਾ ਬੋਦਲਾ ਤੋਂ ਫੱਤੂਵਾਲਾ ਰੇਤ ਦੇ ਖੱਡਿਆਂ ਵੱਲ ਗਸ਼ਤ ਕਰ ਰਹੀ ਸੀ ਤਾਂ ਇਕ ਵਿਅਕਤੀ ਲੜਖੜਾਉਂਦਾ ਹੋਇਆ ਆਉਂਦਾ ਦਿਖਾਈ ਦਿੱਤਾ । ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ। ਉਸ ਦੀ ਪਛਾਣ ਧਰਮਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਮੋਹਰ ਸਿੰਘ ਵਾਲਾ ਵਜੋਂ ਹੋਈ ਹੈ। ਜਿਸ ਖ਼ਿਲਾਫ਼ ਪਰਚਾ ਦਰਜ਼ ਕੀਤਾ ਗਿਆ ਹੈ। 80 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀ ਕਾਬੂ - ਫ਼ਾਜ਼ਿਲਕਾ ਥਾਣਾ ਸਦਰ ਜਲਾਲਾਬਾਦ ਪੁਲਿਸ ਨੇ 80 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਕੇਵਲ ਕ੍ਰਿਸ਼ਨ ਅਨੁਸਾਰ ਪੁਲਿਸ ਪਾਰਟੀ ਪਿੰਡ ਸੁਖੇਰਾ ਬੋਦਲਾ ਕੋਲ ਗਸ਼ਤ ਕਰ ਰਹੀ ਸੀ ਤਾਂ ਸ਼ੱਕ ਦੇ ਆਧਾਰ ’ਤੇ ਦੋ ਵਿਅਕਤੀਆਂ ਦੀ ਤਲਾਸ਼ੀ ਲਈ ਗਈ। ਜਿਨ੍ਹਾਂ ਕੋਲੋਂ 80 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮਾਂ ਦੀ ਪਛਾਣ ਵਿਕਾਸ ਸਿੰਘ ਉਰਫ਼ ਗੱਗੀ ਵਾਸੀ ਬੱਗੇ ਕੇ ਹਿਠਾੜ ਅਤੇ ਕ੍ਰਿਸ਼ਨ ਲਾਲ ਵਾਸੀ ਰਾਜਪੂਤ ਮੁਹੱਲਾ, ਜਲਾਲਾਬਾਦ ਵਜੋਂ ਹੋਈ ਹੈ। ਫਾਇਰਿੰਗ ਕਰਨ ਦੇ ਦੋਸ਼ ਹੇਠ ਦੋ ਵਿਅਕਤੀਆਂ ’ਤੇ ਪਰਚਾ - ਫ਼ਾਜ਼ਿਲਕਾ ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਇਕ ਵਿਅਕਤੀ ’ਤੇ ਪਿਸਤੌਲ ਨਾਲ ਫਾਇਰਿੰਗ ਕਰਨ ਦੇ ਮਾਮਲੇ ਵਿਚ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਬਲਜੀਤ ਸਿੰਘ ਅਨੁਸਾਰ ਰਾਜ ਸਿੰਘ ਵਾਸੀ ਚੱਕ ਕਾਠਗੜ੍ਹ ਉਰਫ਼ ਦਰੋਗ਼ਾ ਨੇ ਸ਼ਿਕਾਇਤ ਦਿੱਤੀ ਕਿ 25 ਨਵੰਬਰ ਦੀ ਰਾਤ ਕਰੀਬ 8 ਵਜੇ ਰੇਲਵੇ ਸਟੇਸ਼ਨ ਜਲਾਲਾਬਾਦ ਨੇੜੇ ਮਨਪ੍ਰੀਤ ਸਿੰਘ ਉਰਫ਼ ਮੰਨੂ ਅਤੇ ਜਸ਼ਨਦੀਪ ਸਿੰਘ ਨੇ ਉਸ ਦੀ ਕੁੱਟਮਾਰ ਕੀਤੀ। ਇਸ ਦੌਰਾਨ ਮਨਪ੍ਰੀਤ ਸਿੰਘ ਨੇ ਉਸ ’ਤੇ ਪਿਸਤੌਲ ਨਾਲ ਸਿੱਧਾ ਫਾਇਰ ਕਰ ਦਿੱਤਾ। ਪੁਲਿਸ ਨੇ ਦੋਵਾਂ ਖ਼ਿਲਾਫ਼ ਧਾਰਾ 109, 3(5) ਬੀ.ਐਨ.ਅੱੈਸ ਅਤੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਪਾਰਟੀ ’ਤੇ ਫਾਇਰਿੰਗ ਕਰਨ ਵਾਲੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ - ਫ਼ਾਜ਼ਿਲਕਾ ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਪੁਲਿਸ ਪਾਰਟੀ ’ਤੇ ਫਾਇਰਿੰਗ ਕਰਨ ਦੇ ਦੋਸ਼ ਹੇਠ ਮਨਪ੍ਰੀਤ ਸਿੰਘ ਉਰਫ਼ ਮੰਨੂ ਵਾਸੀ ਦਰੋਗ਼ਾ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਨੀਲ ਕੁਮਾਰ ਅਨੁਸਾਰ ਪੁਲਿਸ ਪਾਰਟੀ ਹਿਸਾਨਵਾਲਾ ਤੋਂ ਡਰੀਮ ਵਿਲਾ ਪੈਲੇਸ ਨੂੰ ਜਾਂਦੀ ਲਿੰਕ ਸੜਕ ’ਤੇ ਨਾਕਾਬੰਦੀ ਕਰਕੇ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਇਕ ਮੋਟਰਸਾਈਕਲ ਸਵਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਉਹ ਭੱਜਣ ਲੱਗਾ। ਪੁਲਿਸ ਵਲੋਂ ਪਿੱਛਾ ਕਰਨ ’ਤੇ ਉਸ ਨੇ ਪੁਲਿਸ ਪਾਰਟੀ ’ਤੇ ਫਾਇਰਿੰਗ ਕਰ ਦਿੱਤੀ। ਪੁਲਿਸ ਵਲੋਂ ਚਿਤਾਵਨੀ ਵਜੋਂ ਫਾਇਰ ਕਰਨ ਦੇ ਬਾਵਜੂਦ ਉਸ ਨੇ ਮੁੜ ਗੋਲੀ ਚਲਾਈ। ਇਸ ਸਬੰਧੀ ਧਾਰਾ 109 ਬੀ.ਐਨ.ਐਸ ਅਤੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਝਗੜੇ ਦੌਰਾਨ ਫਾਇਰਿੰਗ - ਫ਼ਾਜ਼ਿਲਕਾ ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਗੱਡੀਆਂ ਦੀ ਵਿੱਕਰੀ ਨੂੰ ਲੈ ਕੇ ਹੋਏ ਝਗੜੇ ਦੌਰਾਨ ਫਾਇਰਿੰਗ ਕਰਨ ਦੇ ਮਾਮਲੇ ਵਿਚ (ਬਾਕੀ ਸਫ਼ਾ 12 ’ਤੇ)
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ’ਚ ਦੋ ਬੱਚਿਆਂ ਸਮੇਤ ਪਿਤਾ ਜ਼ਖ਼ਮੀ ਅਗਲੀ ਖ਼ਬਰ ਅਬੋਹਰ ਹਲਕੇ ਦੇ ਪਿੰਡ ਦਲਮੀਰ ਖੇੜਾ ਵਿਚ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਹੱਕ ਵਿਚ ਹੋਇਆ ਭਾਰੀ ਇਕੱਠ
Ad Position 24