ਸੜਕ ਹਾਦਸੇ ’ਚ ਦੋ ਬੱਚਿਆਂ ਸਮੇਤ ਪਿਤਾ ਜ਼ਖ਼ਮੀ
ਬਠਿੰਡਾ, 28 ਨਵੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਦੇ ਲਾਇਨੋਪਾਰ ਇਲਾਕੇ ਦੇ ਅਰਜੁਨ ਨਗਰ ਵਿਚ ਦੋ ਮੋਟਰ ਸਾਈਕਲਾਂ ਦੀ ਟੱਕਰ ਹੋਣ ਕਾਰਨ ਦੋ ਬੱਚਿਆਂ ਅਤੇ ਉਨ੍ਹਾਂ ਦੇ ਪਿਤਾ ਸਮੇਤ ਤਿੰਨ ਮੋਟਰ ਸਾਈਕਲ ਸਵਾਰ ਗੰਭੀਰ ਜ਼ਖਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬ੍ਰਿਗੇਡ ਟੀਮ ਮੈਂਬਰ ਸੰਦੀਪ ਗਿੱਲ, ਰਾਜਿੰਦਰ ਕੁਮਾਰ ਐਂਬੂਲੈਂਸ ਲੈ ਕੇ ਹਾਦਸੇ ਵਾਲੀ ਥਾਂ ’ਤੇ ਪਹੁੰਚੇ।
ਬਠਿੰਡਾ, 28 ਨਵੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਦੇ ਲਾਇਨੋਪਾਰ ਇਲਾਕੇ ਦੇ ਅਰਜੁਨ ਨਗਰ ਵਿਚ ਦੋ ਮੋਟਰ ਸਾਈਕਲਾਂ ਦੀ ਟੱਕਰ ਹੋਣ ਕਾਰਨ ਦੋ ਬੱਚਿਆਂ ਅਤੇ ਉਨ੍ਹਾਂ ਦੇ ਪਿਤਾ ਸਮੇਤ ਤਿੰਨ ਮੋਟਰ ਸਾਈਕਲ ਸਵਾਰ ਗੰਭੀਰ ਜ਼ਖਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬ੍ਰਿਗੇਡ ਟੀਮ ਮੈਂਬਰ ਸੰਦੀਪ ਗਿੱਲ, ਰਾਜਿੰਦਰ ਕੁਮਾਰ ਐਂਬੂਲੈਂਸ ਲੈ ਕੇ ਹਾਦਸੇ ਵਾਲੀ ਥਾਂ ’ਤੇ ਪਹੁੰਚੇ। ਜ਼ਖਮੀਆਂ ਨੂੰ ਸ਼ਹੀਦ ਭਾਈ ਮਨੀ ਸਿੰਘ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਲਿਜਾਇਆ ਗਿਆ। ਜ਼ਖਮੀਆਂ ਜਤਿੰਦਰ ਕੁਮਾਰ ਪਾਠਕ (42), ਸ਼ਰੂਤਿਕਾ (7) ਅਤੇ ਭੂਮਿਕਾ (10) ਵਾਸੀ ਅਰਜੁਨ ਨਗਰ ਦੇ ਰਹਿਣ ਵਾਲੇ ਹੈ।