ਸਕਾਊਟ ਗਾਈਡ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ
ਬੱਲੂਆਣਾ, 28 ਨਵੰਬਰ(ਜਸਮੇਲ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਕੂਲ ਰਾਏਪੁਰਾ ਵਿਖੇ ਸਕਾਉਟ ਗਾਈਡ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੁਤਾਰਾਂ ਵਾਲੀ ਦੇ ਵਿਦਿਆਰਥੀਆਂ ਨੇ ਭਾਗ ਲਿਆ।
ਬੱਲੂਆਣਾ, 28 ਨਵੰਬਰ(ਜਸਮੇਲ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਕੂਲ ਰਾਏਪੁਰਾ ਵਿਖੇ ਸਕਾਉਟ ਗਾਈਡ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੁਤਾਰਾਂ ਵਾਲੀ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਕੈਂਪ ਦੌਰਾਨ ਵਿਦਿਆਰਥੀਆਂ ਦੀ ਅਗਵਾਈ ਸਕਾਉਟ ਮਾਸਟਰ ਰਾਜਵਿੰਦਰ ਸਿੰਘ ਨੇ ਕੀਤੀ। ਪ੍ਰਿੰਸੀਪਲ ਮੈਡਮ ਕਮਲੇਸ਼ ਰਾਣੀ ਨੇ ਕੈਂਪ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਵੰਡੇ।