28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਖੋ-ਖੋ ਮੁਕਾਬਲਿਆਂ ਵਿਚ ਸਿਮੀਗੋ ਇੰਟਰਨੈਸ਼ਨਲ ਸਕੂਲ ਦੀ ਟੀਮ ਨੇ ਜਿੱਤਿਆ ਚਾਂਦੀ ਦਾ ਤਗਮਾ

ਅਬੋਹਰ, 28 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ) ਸਿਮੀਗੋ ਇੰਟਰਨੈਸ਼ਨਲ ਸਕੂਲ ਦੀਆਂ ਵਿਦਿਆਰਥਣਾਂ ਨੇ ਕਲੱਸਟਰ-1 ਅਬੋਹਰ ਵਿਖੇ ਕਰਵਾਏ ਗਏ ਕਲੱਸਟਰ ਪੱਧਰੀ ਖੋ-ਖੋ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-11 ਲੜਕੀਆਂ ਦੇ ਵਰਗ ਵਿਚ ਚਾਂਦੀ ਦਾ ਤਮਗ਼ਾ ਹਾਸਲ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਵਿਦਿਆਰਥਣਾਂ ਨੇ ਆਪਣੀ ਫੁਰਤੀ, ਆਪਸੀ ਤਾਲਮੇਲ ਅਤੇ ਖੇਡਾਂ ਪ੍ਰਤੀ ਸਮਰਪਣ ਦੀ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

Ad Position 21
No active advertisement
ਖੋ-ਖੋ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀ ਸਿਮੀਗੋ ਸਕੂਲ ਦੀ ਟੀਮ ਨਾਲ ਜਾਣਕਾਰੀ ਦਿੰਦੇ ਹੋਏ ਸਕੂਲ ਦੀ ਪ੍ਰਿੰਸੀਪਲ ਰਜਨੀ ਸ਼ਰਮਾ ਅਤੇ ਕੋਚ। ਤਸਵੀਰ : ਤੇਜਿੰਦਰ ਸਿੰਘ ਖ਼ਾਲਸਾ 29-11-2026
ਅਬੋਹਰ, 28 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ) ਸਿਮੀਗੋ ਇੰਟਰਨੈਸ਼ਨਲ ਸਕੂਲ ਦੀਆਂ ਵਿਦਿਆਰਥਣਾਂ ਨੇ ਕਲੱਸਟਰ-1 ਅਬੋਹਰ ਵਿਖੇ ਕਰਵਾਏ ਗਏ ਕਲੱਸਟਰ ਪੱਧਰੀ ਖੋ-ਖੋ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-11 ਲੜਕੀਆਂ ਦੇ ਵਰਗ ਵਿਚ ਚਾਂਦੀ ਦਾ ਤਮਗ਼ਾ ਹਾਸਲ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਵਿਦਿਆਰਥਣਾਂ ਨੇ ਆਪਣੀ ਫੁਰਤੀ, ਆਪਸੀ ਤਾਲਮੇਲ ਅਤੇ ਖੇਡਾਂ ਪ੍ਰਤੀ ਸਮਰਪਣ ਦੀ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਖੋ-ਖੋ ਇਕ ਅਜਿਹੀ ਖੇਡ ਹੈ ਜਿਸ ਵਿਚ ਤੇਜ਼ ਰਫ਼ਤਾਰ, ਫੁਰਤੀ, ਇਕਾਗਰਤਾ, ਰਣਨੀਤੀ ਅਤੇ ਟੀਮ ਦੇ ਹਰੇਕ ਖਿਡਾਰੀ ਵਿਚਕਾਰ ਬਿਹਤਰ ਤਾਲਮੇਲ ਦੀ ਲੋੜ ਹੁੰਦੀ ਹੈ। ਸਿਮੀਗੋ ਇੰਟਰਨੈਸ਼ਨਲ ਸਕੂਲ ਦੀ ਅੰਡਰ-11 ਲੜਕੀਆਂ ਦੀ ਟੀਮ ਨੇ ਇਨ੍ਹਾਂ ਸਾਰੇ ਗੁਣਾਂ ਦਾ ਪ੍ਰਦਰਸ਼ਨ ਕਰਦਿਆਂ ਮੁਕਾਬਲੇ ਵਿਚ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਮਗ਼ਾ ਆਪਣੇ ਨਾਂ ਕੀਤਾ। ਸਿਮੀਗੋ ਇੰਟਰਨੈਸ਼ਨਲ ਸਕੂਲ ਦੀ ਅੰਡਰ-11 ਲੜਕੀਆਂ ਦੀ ਖੋ-ਖੋ ਟੀਮ ਵਿਚ ਸ਼ਾਮਲ ਵਿਦਿਆਰਥਣਾਂ ਯਾਨਵੀ, ਰਹਿਮਦੀਪ ਕੌਰ, ਅਵਿਤਾਜ ਕੰਬੋਜ, ਪਿਹਲ, ਅਫ਼ਰੀਨ ਕੌਰ, ਮਨਰੀਤ ਕੌਰ, ਸੁਹਾਨੀ ਸ਼ਰਮਾ, ਨਿਮਰਤ ਕੌਰ, ਗੁਨਰੀਤ ਕੌਰ, ਨਵੇਯਾ, ਵਰਸ਼ਿਥਾ ਅਤੇ ਆਰਵੀ ਆਦਿ ਸਾਰੀਆਂ ਵਿਦਿਆਰਥਣਾਂ ਨੇ ਟੀਮ ਦੇ ਰੂਪ ਵਿਚ ਆਪਣੀ ਪ੍ਰਤਿਭਾ ਅਤੇ ਖੇਡ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਇਸ ਪ੍ਰਾਪਤੀ ਵਿਚ ਟੀਮ ਦੇ ਕੋਚ ਪ੍ਰਦੀਪ ਕੁਮਾਰ ਦਾ ਮਾਰਗ ਦਰਸ਼ਨ ਅਹਿਮ ਰਿਹਾ। ਸਕੂਲ ਦੀ ਪ੍ਰਿੰਸੀਪਲ ਰਜਨੀ ਸ਼ਰਮਾ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਸਕੂਲ ਦੇ ਚੇਅਰਮੈਨ ਨਰੇਸ਼ ਕੁਮਾਰ ਗੋਇਲ ਨੇ ਵਿਦਿਆਰਥਣਾਂ ਦੀ ਇਸ ਪ੍ਰਾਪਤੀ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਾਰੀਆਂ ਖਿਡਾਰਨਾਂ, ਕੋਚ ਅਤੇ ਸਮੁੱਚੇ ਸਕੂਲ ਪਰਿਵਾਰ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਯੋਗ ਅਤੇ ਪ੍ਰਾਣਾਯਾਮ ਸਰੀਰਕ ਲਚਕਤਾ, ਮਾਨਸਿਕ ਇਕਾਗਰਤਾ ਅਤੇ ਭਾਵਨਾਤਮਕ ਪਰਿਪੱਕਤਾ ਦਾ ਸੰਗਮ ਹੈ : ਸਵਾਮੀ ਵਿਗਿਆਨਾਨੰਦ ਅਗਲੀ ਖ਼ਬਰ ਸਕਾਊਟ ਗਾਈਡ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ
Ad Position 24