ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਸਰਵਹਿੱਤਕਾਰੀ ਵਿੱਦਿਆ ਮੰਦਰ ਵਲੋਂ ਕੱਢੀ ਸ਼ੋਭਾ ਯਾਤਰਾ
ਫ਼ਾਜ਼ਿਲਕਾ, 28 ਨਵੰਬਰ (ਦਵਿੰਦਰ ਪਾਲ ਸਿੰਘ)-ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਮੌਕੇ ’ਤੇ ਸਰਵਹਿੱਤਕਾਰੀ ਵਿੱਦਿਆ ਮੰਦਰ ਫ਼ਾਜ਼ਿਲਕਾ ਵਲੋਂ ਸ਼ਰਧਾ, ਭਗਤੀ ਅਤੇ ਉਤਸ਼ਾਹ ਨਾਲ ਵਿਸ਼ਾਲ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਗਿਆ। ਇਹ ਸ਼ੋਭਾ ਯਾਤਰਾ ਜੱਟੀਆਂ ਮੁਹੱਲਾ ਵਿਖੇ ਕੱਢੀ ਗਈ, ਜਿਸ ਵਿਚ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ, ਪ੍ਰਬੰਧਕ ਕਮੇਟੀ ਦੇ ਮੈਂਬਰਾਂ ਅਤੇ ਰਵਿਦਾਸ ਸਮਾਜ ਦੇ ਲੋਕਾਂ ਨੇ ਵਧ-ਚੜ੍ਹ ਕੇ ਹਿੱਸਾ ਲਿਆ।
ਫ਼ਾਜ਼ਿਲਕਾ, 28 ਨਵੰਬਰ (ਦਵਿੰਦਰ ਪਾਲ ਸਿੰਘ)-ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਮੌਕੇ ’ਤੇ ਸਰਵਹਿੱਤਕਾਰੀ ਵਿੱਦਿਆ ਮੰਦਰ ਫ਼ਾਜ਼ਿਲਕਾ ਵਲੋਂ ਸ਼ਰਧਾ, ਭਗਤੀ ਅਤੇ ਉਤਸ਼ਾਹ ਨਾਲ ਵਿਸ਼ਾਲ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਗਿਆ। ਇਹ ਸ਼ੋਭਾ ਯਾਤਰਾ ਜੱਟੀਆਂ ਮੁਹੱਲਾ ਵਿਖੇ ਕੱਢੀ ਗਈ, ਜਿਸ ਵਿਚ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ, ਪ੍ਰਬੰਧਕ ਕਮੇਟੀ ਦੇ ਮੈਂਬਰਾਂ ਅਤੇ ਰਵਿਦਾਸ ਸਮਾਜ ਦੇ ਲੋਕਾਂ ਨੇ ਵਧ-ਚੜ੍ਹ ਕੇ ਹਿੱਸਾ ਲਿਆ। ਸ਼ੋਭਾ ਯਾਤਰਾ ਦੌਰਾਨ ਪੂਰਾ ਵਾਤਾਵਰਨ ਗੁਰੂ ਰਵਿਦਾਸ ਜੀ ਦੇ ਜੈਕਾਰਿਆਂ ਅਤੇ ਭਗਤੀ ਭਾਵ ਨਾਲ ਗੂੰਜ ਉੱਠਿਆ। ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਨੇ ਪੂਰੇ ਅਨੁਸ਼ਾਸਨ, ਉਤਸ਼ਾਹ ਅਤੇ ਸ਼ਰਧਾ ਨਾਲ ਇਸ ਯਾਤਰਾ ਵਿਚ ਸ਼ਮੂਲੀਅਤ ਕੀਤੀ। ਸ਼ੋਭਾ ਯਾਤਰਾ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਮਹਾਨ ਸਿੱਖਿਆਵਾਂ, ਵਿਚਾਰਾਂ ਅਤੇ ਉਨ੍ਹਾਂ ਵਲੋਂ ਦਿੱਤੇ ਗਏ ਸਮਾਨਤਾ, ਪ੍ਰੇਮ, ਭਾਈਚਾਰੇ, ਸਦਭਾਵਨਾ ਅਤੇ ਮਾਨਵਤਾ ਦੇ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਉਣ ਦਾ ਉਪਰਾਲਾ ਕੀਤਾ ਗਿਆ। ਗੁਰੂ ਰਵਿਦਾਸ ਜੀ ਨੇ ਆਪਣੇ ਜੀਵਨ ਅਤੇ ਉਪਦੇਸ਼ਾਂ ਰਾਹੀਂ ਸਮਾਜ ਨੂੰ ਊਚ-ਨੀਚ, ਭੇਦਭਾਵ ਅਤੇ ਜਾਤੀਗਤ ਅਸਮਾਨਤਾ ਤੋਂ ਉੱਪਰ ਉੱਠ ਕੇ ਪ੍ਰੇਮ, ਏਕਤਾ ਅਤੇ ਬਰਾਬਰੀ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ, ਜਿਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਲਈ ਪ੍ਰੇਰਨਾ ਸਰੋਤ ਹਨ। ਇਸ ਮੌਕੇ ਦਿਨੇਸ਼ ਸ਼ਰਮਾ, ਸ੍ਰੀ ਰਾਮ ਨਿਵਾਸ ਬਿਹਾਨੀ, ਰਵਿਤ, ਜਗਦੀਸ਼, ਮੋਹਿਤ, ਮਹਿੰਦਰ ਢੀਂਗੜਾ, ਦੀਪਕ, ਪ੍ਰੇਮ ਮਦਨ, ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਧੂ ਸ਼ਰਮਾ, ਸ੍ਰੀਮਤੀ ਰਿਚਾ ਚੁੱਘ, ਸਾਹਿਲ, ਨਿਖਿਲ, ਓਮ ਪ੍ਰਕਾਸ਼, ਪ੍ਰੇਮ ਨਰਾਇਣ, ਸ੍ਰੀਮਤੀ ਸੁਨੀਤਾ ਸਚਦੇਵਾ ਅਤੇ ਸ੍ਰੀਮਤੀ ਰਾਣੀ ਗਰੇਵਾਲ ਸਮੇਤ ਅਨੇਕਾਂ ਪਤਵੰਤੇ ਸੱਜਣ ਹਾਜ਼ਰ ਸਨ। ਇਸ ਆਯੋਜਨ ਨੂੰ ਸਫਲ ਬਣਾਉਣ ਵਿਚ ਰਵਿਦਾਸ ਸਮਾਜ ਦਾ ਵੀ ਪੂਰਨ ਸਹਿਯੋਗ ਅਤੇ ਯੋਗਦਾਨ ਰਿਹਾ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਧੂ ਸ਼ਰਮਾ ਨੇ ਕਿਹਾ ਕਿ ਮਹਾਂਪੁਰਸ਼ਾਂ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਪ੍ਰੇਰਨਾ ਲੈ ਕੇ ਸਾਨੂੰ ਆਪਣੇ ਜੀਵਨ ਵਿਚ ਨੈਤਿਕਤਾ, ਸਮਾਨਤਾ,ਪਰਉਪਕਾਰ, ਸੇਵਾ ਅਤੇ ਮਾਨਵਤਾ ਵਰਗੀਆਂ ਕਦਰਾਂ-ਕੀਮਤਾਂ ਨੂੰ ਅਪਣਾਉਣਾ ਚਾਹੀਦਾ ਹੈ। ਅਜਿਹੇ ਸਮਾਗਮਾਂ ਨਾਲ ਵਿਦਿਆਰਥੀਆਂ ਨੂੰ ਭਾਰਤੀ ਸੰਤ ਪਰੰਪਰਾ, ਮਹਾਨ ਵਿਭੂਤੀਆਂ ਦੇ ਆਦਰਸ਼ਾਂ ਅਤੇ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਹੋਣ ਦਾ ਮੌਕਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਸਕੂਲ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਿਰਫ਼ ਕਿਤਾਬੀ ਗਿਆਨ ਪ੍ਰਦਾਨ ਕਰਨਾ ਹੀ ਨਹੀਂ, ਸਗੋਂ ਉਨ੍ਹਾਂ ਵਿਚ ਚੰਗੇ ਸੰਸਕਾਰ, ਸਮਾਜਿਕ ਚੇਤਨਾ, ਆਪਸੀ ਸਹਿਯੋਗ ਅਤੇ ਨੈਤਿਕ ਕਦਰਾਂ-ਕੀਮਤਾਂ ਦਾ ਵਿਕਾਸ ਕਰਨਾ ਵੀ ਹੈ। ਅੰਤ ਵਿਚ ਸਕੂਲ ਵਲੋਂ ਇਸ ਆਯੋਜਨ ਨੂੰ ਸਫਲ ਬਣਾਉਣ ਵਿਚ ਸਹਿਯੋਗ ਦੇਣ ਵਾਲੇ ਸਾਰੇ ਪਤਵੰਤੇ ਸੱਜਣਾਂ, ਰਵਿਦਾਸ ਸਮਾਜ ਅਤੇ ਹਾਜ਼ਰ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ।