28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਯੂ.ਏ.ਪੀ.ਏ. ਅਤੇ ਆਰਮਜ਼ ਐਕਟ ਤਹਿਤ ਨਾਮਜ਼ਦ ਡੇਰਾ ਬਾਬਾ ਨਾਨਕ ਦੇ 6 ਵਿਅਕਤੀਆਂ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ

ਅਬੋਹਰ, 28 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)- ਜ਼ਿਲ੍ਹਾ ਫਾਜ਼ਿਲਕਾ ਦੀ ਅਦਾਲਤ ਨੇ ਯੂ. ਏ.

Ad Position 21
No active advertisement
ਜ਼ਿਲ੍ਹਾ ਅਦਾਲਤ ਫਾਜਿਲਕਾ ਵਲੋਂ ਬਰੀ ਕੀਤੇ ਮੁਲਜ਼ਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਐਡਵੋਕੇਟ ਦਵਿੰਦਰ ਸਿੰਘ ਸੰਧੂ ਅਬੋਹਰ। ਤਸਵੀਰ : ਤੇਜਿੰਦਰ ਸਿੰਘ ਖ਼ਾਲਸਾ 29-11-2026
ਅਬੋਹਰ, 28 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)- ਜ਼ਿਲ੍ਹਾ ਫਾਜ਼ਿਲਕਾ ਦੀ ਅਦਾਲਤ ਨੇ ਯੂ.ਏ.ਪੀ.ਏ (ਗੈਰ ਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ) ਅਤੇ ਆਰਮਜ਼ ਐਕਟ ਤਹਿਤ ਦਰਜ ਇਕ ਮਾਮਲੇ ਵਿਚ ਡੇਰਾ ਬਾਬਾ ਨਾਨਕ ਦੇ 6 ਵਿਅਕਤੀਆਂ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰਨ ਦਾ ਫੈਸਲਾ 25 ਨਵੰਬਰ ਨੂੰ ਸੁਣਾਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਥਿਤ ਮੁਲਜ਼ਮਾਂ ਸ਼ਰਨਜੀਤ ਸਿੰਘ, ਸਹਿਜਪ੍ਰੀਤ ਸਿੰਘ ਅਤੇ ਦਲੇਰ ਸਿੰਘ ਵਾਸੀ ਡੇਰਾ ਬਾਬਾ ਨਾਨਕ ਦੇ ਵਕੀਲ ਐਡਵੋਕੇਟ ਦਵਿੰਦਰ ਸਿੰਘ ਸੰਧੂ ਅਬੋਹਰ ਨੇ ਦੱਸਿਆ ਕਿ ਸਤੰਬਰ 2023 ਵਿਚ ਥਾਣਾ ਖੂਈਆਂ ਸਰਵਰ ਦੀ ਪੁਲਿਸ ਵਲੋਂ ਡੇਰਾ ਬਾਬਾ ਨਾਨਕ ਦੇ ਰਹਿਣ ਵਾਲੇ ਸ਼ਰਨਜੀਤ ਸਿੰਘ, ਸਹਿਜਪ੍ਰੀਤ ਸਿੰਘ, ਦਲੇਰ ਸਿੰਘ ਸਮੇਤ ਕੁਝ ਹੋਰ ਵਿਅਕਤੀਆਂ ਖ਼ਿਲਾਫ਼ ਬੱਬਰ ਖ਼ਾਲਸਾ ਜਥੇਬੰਦੀ ਨਾਲ ਸਬੰਧ ਹੋਣ ਅਤੇ ਹਿੰਦੂ ਆਗੂਆਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰੱਚਣ ਦੇ ਦੋਸ਼ਾਂ ਤਹਿਤ ਮੁਕੱਦਮਾ ਨੰਬਰ 120 ਥਾਣਾ ਖੂਈਆਂ ਸਰਵਰ ਵਿਚ ਦਰਜ ਕੀਤਾ ਗਿਆ ਸੀ। ਪੁਲਿਸ ਵਲੋਂ ਇਨ੍ਹਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਆਰਮਜ਼ ਐਕਟ ਅਤੇ ਯੂ.ਏ.ਪੀ.ਏ ਦੀਆਂ ਧਾਰਾਵਾਂ ਤਹਿਤ ਕਾਰਵਾਈ ਕੀਤੀ ਗਈ ਸੀ। ਐਡਵੋਕੇਟ ਦਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਲੰਬੀ ਕਾਨੂੰਨੀ ਪ੍ਰਕਿਰਿਆ ਅਤੇ ਸੁਣਵਾਈ ਤੋਂ ਬਾਅਦ ਸਰਕਾਰੀ ਪੱਖ ਅਤੇ ਬਚਾਅ ਪੱਖ ਦੇ ਵਕੀਲ ਐਡਵੋਕੇਟ ਦਵਿੰਦਰ ਸਿੰਘ ਸੰਧੂ ਦੀਆਂ ਦਲੀਲਾਂ ਸੁਣਨ ਉਪਰੰਤ ਜੱਜ ਅਜੀਤ ਪਾਲ ਸਿੰਘ ਦੀ ਅਦਾਲਤ ਨੇ ਮਾਮਲੇ ਵਿਚ ਪੇਸ਼ ਕੀਤੇ ਗਏ ਸਬੂਤਾਂ ਦੀ ਘਾਟ ਦੇ ਮੱਦੇਨਜ਼ਰ 6 ਕਥਿਤ ਮੁਲਜ਼ਮਾਂ ਨੂੰ ਬਾ-ਇੱਜ਼ਤ ਬਰੀ ਕਰਨ ਦਾ ਫੈਸਲਾ ਸੁਣਾਇਆ।
Ad Position 22
No active advertisement
ਪਿਛਲੀ ਖ਼ਬਰ ਸਕੂਟਰੀ ਸਵਾਰ ਤੋਂ ਢਾਈ ਲੱਖ ਰੁਪਏ ਲੁੱਟਣ ਵਾਲਾ ਝਪਟਮਾਰ ਕਾਬੂ ਚਾਰ ਦਿਨਾਂ ਦੀ ਸਖ਼ਤ ਮਿਹਨਤ ਤੋਂ ਬਾਅਦ ਪੁਲਿਸ ਨੇ ਨਹਿਰ ਕ... ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਸਰਵਹਿੱਤਕਾਰੀ ਵਿੱਦਿਆ ਮੰਦਰ ਵਲੋਂ ਕੱਢੀ ਸ਼ੋਭਾ ਯਾਤਰਾ
Ad Position 24