28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਵਿਸ਼ਵ ਭਾਈ ਮਰਦਾਨਾ ਸੁਸਾਇਟੀ ਵਲੋਂ ਭਾਈ ਮਰਦਾਨਾ ਜੀ ਦੇ ਅਕਾਲ ਚਲਾਣਾ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਟ

ਫ਼ਿਰੋਜ਼ਪੁਰ, 28 ਨਵੰਬਰ (ਸੁਖਵਿੰਦਰ ਸਿੰਘ)- ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਵਲੋਂ ਭਾਈ ਮਰਦਾਨਾ ਜੀ ਦੇ ਅਕਾਲ ਚਲਾਣਾ ਦਿਵਸ ਮੌਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਇਸ ਸੰਬੰਧੀ ਗੱਲ ਕਰਦੇ ਹੋਏ ਸੁਸਾਇਟੀ ਦੇ ਪ੍ਰਧਾਨ ਜਗਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਕ ਬਾਬਾ ਅਕਾਲ ਰੂਪ ਦੂਜਾ ਰਬਾਬੀ ਮਰਦਾਨਾ, ਭਾਈ ਮਰਦਾਨਾ ਜੀ 47 ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਲ ਰਹੇ ਚਾਰੇ ਉਦਾਸੀਆਂ ਉਨ੍ਹਾਂ ਦੇ ਨਾਲ ਕੀਤੀਆਂ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸੇਵਾ ਕੀਤੀ, ਰਾਗਾਂ ਵਿਚ ਰਬਾਬ ਨਾਲ ਕੀਰਤਨ ਕੀਤਾ।

Ad Position 21
No active advertisement
ਅਜੀਤ ਡੈਸਕ 29-11-2026
ਫ਼ਿਰੋਜ਼ਪੁਰ, 28 ਨਵੰਬਰ (ਸੁਖਵਿੰਦਰ ਸਿੰਘ)- ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਵਲੋਂ ਭਾਈ ਮਰਦਾਨਾ ਜੀ ਦੇ ਅਕਾਲ ਚਲਾਣਾ ਦਿਵਸ ਮੌਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਇਸ ਸੰਬੰਧੀ ਗੱਲ ਕਰਦੇ ਹੋਏ ਸੁਸਾਇਟੀ ਦੇ ਪ੍ਰਧਾਨ ਜਗਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਕ ਬਾਬਾ ਅਕਾਲ ਰੂਪ ਦੂਜਾ ਰਬਾਬੀ ਮਰਦਾਨਾ, ਭਾਈ ਮਰਦਾਨਾ ਜੀ 47 ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਲ ਰਹੇ ਚਾਰੇ ਉਦਾਸੀਆਂ ਉਨ੍ਹਾਂ ਦੇ ਨਾਲ ਕੀਤੀਆਂ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸੇਵਾ ਕੀਤੀ, ਰਾਗਾਂ ਵਿਚ ਰਬਾਬ ਨਾਲ ਕੀਰਤਨ ਕੀਤਾ। ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਉਨ੍ਹਾਂ ਨੂੰ ਆਪਣਾ ਭਾਈ ਆਖਿਆ ਅਤੇ ਅੰਤ ਸਮੇਂ ਵੀ ਭਾਈ ਮਰਦਾਨਾ ਜੀ ਨੇ ਆਖਰੀ ਸਵਾਸ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨਾਂ ਵਿਚ ਲਏ। ਅੱਜ ਉਨ੍ਹਾਂ ਦੇ ਅਕਾਲ ਚਲਾਣਾ ਦਿਵਸ ਮੌਕੇ ਵਿਸ਼ਵ ਭਾਈ ਮਰਦਾਨਾ ਕੀਰਤਨ ਦਰਬਾਰ ਸੁਸਾਇਟੀ ਵਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਬੁਲਾਰੇ ਦਿਲਬਾਗ ਸਿੰਘ ਵਿਰਕ, ਪਰਮਜੀਤ ਸਿੰਘ ਕਲਸੀ, ਦਵਿੰਦਰ ਸਿੰਘ ਕਲਸੀ ਉਚੇਚੇ ਤੌਰ ’ਤੇ ਪਹੁੰਚੇ ਸਨ। ਪਹਿਲਾਂ 10 ਮਿੰਟ ਮੂਲ ਮੰਤਰ ਦਾ ਪਾਠ ਕੀਤਾ ਗਿਆ ਉਪਰੰਤ ਆਨੰਦ ਸਾਹਿਬ ਦੇ ਪਾਠ ਤੋਂ ਬਾਅਦ ਅਰਦਾਸ ਕੀਤੀ ਗਈ। ਇਸ ਮੌਕੇ ਦਿਲਬਾਗ ਸਿੰਘ ਵਿਰਕ ਨੇ ਬੋਲਦੇ ਆਖਿਆ ਕਿ ਇਹ ਭਾਈ ਮਰਦਾਨਾ ਜੀ ਦੀ ਯਾਦਗਾਰ ਪੂਰੇ ਵਿਸ਼ਵ ਵਿੱਚ ਇੱਕ ਹੀ ਹੈ ਜੋ ਕਿ ਸਵ: ਪ੍ਰਕਾਸ਼ ਸਿੰਘ ਬਾਦਲ ਨੇ ਭਾਈ ਮਰਦਾਨਾ ਸੁਸਾਇਟੀ ਨੂੰ ਬਣਾ ਕੇ ਦਿੱਤੀ ਸੀ। ਇਸ ਮੌਕੇ ਡਾਂ ਹਰਜੀਤ ਸਿੰਘ ਧਾਲੀਵਾਲ, ਦਰਸ਼ਨ ਲਾਲ ਹੀਰਾ, ਮਨੋਹਰ ਲਾਲ, ਰਜੇਸ਼ ਕੁਮਾਰ, ਨਿਰਮਲ ਸਿੰਘ, ਰਣਜੀਤ ਸਿੰਘ ਸੰਧੂ, ਪਰਮਜੀਤ ਸਿੰਘ ਕਲਸੀ, ਦਵਿੰਦਰ ਸਿੰਘ ਕਲਸੀ, ਤਜਿੰਦਰ ਸਿੰਘ ਸਾਜਨ, ਇੰਦਰਪਾਲ ਸਿੰਘ ਪ੍ਰਿੰਸ ਆਦਿ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਐਮਬਰੋਜ਼ੀਅਲ ਸਕੂਲ ਦੀ ਵਿਦਿਆਰਥਣ ‘ ਇੰਡੀਆ ਜੀਨੀਅਸ ਚੈਲੇਂਜ ’ ਦੇ ਰਾਸ਼ਟਰੀ ਫਾਈਨਲਜ਼ ਵਿਚ ਪੁੱਜੀ ਅਗਲੀ ਖ਼ਬਰ ਸਾਲਾਸਰ ਧਾਮ ਵਿਖੇ ਵਿਧਾਇਕ ਸਵਨਾ ਨੇ ਟੇਕਿਆ ਮੱਥਾ
Ad Position 24