28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਨੌਜਵਾਨਾਂ ਨੂੰ ਲੋਕਤੰਤਰ ਅਤੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਕਰਵਾਏ ਲੇਖ ਲਿਖਣ ਅਤੇ ਕੁਇਜ਼ ਮੁਕਾਬਲੇ

ਫ਼ਿਰੋਜ਼ਪੁਰ, 28 ਨਵੰਬਰ (ਗੁਰਿੰਦਰ ਸਿੰਘ)-ਨੌਜਵਾਨਾਂ ਵਿਚ ਲੋਕਤੰਤਰ, ਚੋਣ ਪ੍ਰਕਿਰਿਆ ਅਤੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਚੋਣ ਸਾਖਰਤਾ ਕਲੱਬਾਂ ਅਧੀਨ ਜ਼ਿਲ੍ਹਾ ਪੱਧਰੀ ਲੇਖ ਲਿਖਣ ਅਤੇ ਕੁਇਜ਼ ਮੁਕਾਬਲੇ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ, ਫ਼ਿਰੋਜ਼ਪੁਰ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।

Ad Position 21
No active advertisement
ਲੇਖ ਲਿਖਣ ਅਤੇ ਕੁਇਜ਼ ਮੁਕਾਬਲਿਆਂ ਦੇ ਜੇਤੂ ਵਿਦਿਆਰਥੀ ਉੱਪ ਕੁਲਪਤੀ ਡਾ.ਸੁਰੇਸ਼ ਸ਼ਰਮਾ, ਜ਼ਿਲ੍ਹਾ ਸਵੀਪ ਕੋਆਰਡੀਨੇਟਰ ਡਾ.ਸਤਿੰਦਰ ਸਿੰਘ ਅਤੇ ਹੋਰਾਂ ਨਾਲ। 29-11-2026
ਫ਼ਿਰੋਜ਼ਪੁਰ, 28 ਨਵੰਬਰ (ਗੁਰਿੰਦਰ ਸਿੰਘ)-ਨੌਜਵਾਨਾਂ ਵਿਚ ਲੋਕਤੰਤਰ, ਚੋਣ ਪ੍ਰਕਿਰਿਆ ਅਤੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਚੋਣ ਸਾਖਰਤਾ ਕਲੱਬਾਂ ਅਧੀਨ ਜ਼ਿਲ੍ਹਾ ਪੱਧਰੀ ਲੇਖ ਲਿਖਣ ਅਤੇ ਕੁਇਜ਼ ਮੁਕਾਬਲੇ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ, ਫ਼ਿਰੋਜ਼ਪੁਰ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਹ ਪ੍ਰੋਗਰਾਮ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੀ ਅਗਵਾਈ ਹੇਠ ਕਰਵਾਇਆ ਗਿਆ। ਵਧੀਕ ਡਿਪਟੀ ਕਮਿਸ਼ਨਰ ਡਾ.ਅਮਨਦੀਪ ਕੌਰ ਅਤੇ ਵਧੀਕ ਡਿਪਟੀ ਕਮਿਸ਼ਨਰ ਕ੍ਰਿਸ਼ਨਾ ਪਾਲ ਰਾਜਪੂਤ ਦੇ ਮਾਰਗਦਰਸ਼ਨ ਹੇਠ ਇਨ੍ਹਾਂ ਮੁਕਾਬਲਿਆਂ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਸ ਮੌਕੇ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ.ਸੁਰੇਸ਼ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਨੌਜਵਾਨ ਕਿਸੇ ਵੀ ਲੋਕਤੰਤਰ ਦੀ ਮਜ਼ਬੂਤੀ ਦਾ ਅਹਿਮ ਆਧਾਰ ਹੁੰਦੇ ਹਨ। ਇਸ ਲਈ ਉਨ੍ਹਾਂ ਨੂੰ ਆਪਣੇ ਵੋਟ ਦੇ ਅਧਿਕਾਰ, ਚੋਣ ਪ੍ਰਕਿਰਿਆ ਅਤੇ ਲੋਕਤੰਤਰਿਕ ਪ੍ਰਣਾਲੀ ਬਾਰੇ ਪੂਰੀ ਜਾਣਕਾਰੀ ਹੋਣੀ ਚਾਹੀਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਜ਼ਿੰਮੇਵਾਰ ਨਾਗਰਿਕ ਬਣਨ ਅਤੇ ਲੋਕਤੰਤਰਿਕ ਪ੍ਰਕਿਰਿਆ ਵਿਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਹਾਇਕ ਕਮਿਸ਼ਨਰ ਹਿਮਾਂਸ਼ੂ ਕਦਿਆਨ, ਚੋਣ ਤਹਿਸੀਲਦਾਰ ਸੁਖਦੇਵ ਸਿੰਘ ਅਤੇ ਜ਼ਿਲ੍ਹਾ ਸਵੀਪ ਕੋਆਰਡੀਨੇਟਰ ਡਾ.ਸਤਿੰਦਰ ਸਿੰਘ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਕੁਇਜ਼ ਮੁਕਾਬਲੇ ਵਿਚ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਤੋਂ 40 ਟੀਮਾਂ ਦੇ ਕੁੱਲ 80 ਵਿਦਿਆਰਥੀਆਂ ਨੇ ਭਾਗ ਲਿਆ, ਜਦਕਿ ਲੇਖ ਲਿਖਣ ਮੁਕਾਬਲੇ ਵਿਚ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਲਗਭਗ 56 ਵਿਦਿਆਰਥੀਆਂ ਨੇ ਆਪਣੀ ਲੇਖਣੀ ਅਤੇ ਵਿਚਾਰ ਪ੍ਰਗਟਾਉਣ ਦੀ ਸਮਰੱਥਾ ਦਾ ਪ੍ਰਦਰਸ਼ਨ ਕੀਤਾ। ਲੇਖ ਮੁਕਾਬਲੇ ਵਿਚ ਬਿੰਦਰ ਕੌਰ (ਅਗਰਵਾਲ ਕਾਲਜ ਆਫ਼ ਨਰਸਿੰਗ), ਹਿਮਾਨੀ (ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ), ਸੰਦੀਪ ਕੌਰ (ਦੇਵ ਸਮਾਜ ਕਾਲਜ ਆਫ਼ ਐਜੂਕੇਸ਼ਨ), ਨੇਹਾ ਅਤੇ ਕੋਮਲਪ੍ਰੀਤ ਕੌਰ (ਐੱਚ.ਕੇ.ਐੱਲ. ਕਾਲਜ ਆਫ਼ ਨਰਸਿੰਗ), ਗੁਰਵਿੰਦਰ ਸਿੰਘ (ਸਰਕਾਰੀ ਕਾਲਜ ਜ਼ੀਰਾ), ਜਸ਼ਨਪ੍ਰੀਤ ਕੌਰ (ਅਗਰਵਾਲ ਕਾਲਜ ਆਫ਼ ਨਰਸਿੰਗ) ਅਤੇ ਕਸ਼ਿਸ਼ (ਆਰ.ਐੱਸ.ਡੀ. ਕਾਲਜ ਫ਼ਿਰੋਜ਼ਪੁਰ) ਸਮੇਤ ਕਈ ਵਿਦਿਆਰਥੀਆਂ ਨੇ ਹਿੱਸਾ ਲਿਆ। ਕੁਇਜ਼ ਮੁਕਾਬਲੇ (ਸਕੂਲ ਵਰਗ) ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੱਖੋਂ ਕੇ ਬਹਿਰਾਮ ਦੀਆਂ ਵਿਦਿਆਰਥਣਾਂ ਮੁਸਕਾਨਪ੍ਰੀਤ ਕੌਰ ਅਤੇ ਸਿਮਰਨਜੀਤ ਕੌਰ ਨੇ ਪਹਿਲਾ, ਸਰਕਾਰੀ ਹਾਈ ਸਕੂਲ ਸ਼ੀਆਂ ਪਾੜੀ ਦੇ ਮਨਜੋਤ ਸਿੰਘ ਅਤੇ ਸੁਖਪ੍ਰੀਤ ਕੌਰ ਦੂਜੇ ਸਥਾਨ ’ਤੇ ਰਹੇ, ਜਦਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੁੰਬੜੀਵਾਲਾ ਦੇ ਹਰਮਨ ਸਿੰਘ ਅਤੇ ਗੌਰਵ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਸਰਕਾਰੀ ਹਾਈ ਸਕੂਲ ਮੋਹਨ ਕੇ ਹਿਠਾੜ ਦੀਆਂ ਵਿਦਿਆਰਥਣਾਂ ਸੋਨਿਕਾ ਅਤੇ ਸੀਰਤ ਨੇ ਚੌਥਾ ਅਤੇ ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਕ ਗੁੱਜਰਾਂ ਦੇ ਰਣਵੀਰ ਸਿੰਘ ਅਤੇ ਪਲਕ ਨੇ ਪੰਜਵਾਂ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਕਾਲਜ ਵਰਗ ਵਿਚ ਦੇਵ ਸਮਾਜ ਕਾਲਜ ਆਫ਼ ਐਜੂਕੇਸ਼ਨ ਦੀਆਂ ਵਿਦਿਆਰਥਣਾਂ ਤਰਨਦੀਪ ਕੌਰ ਅਤੇ ਕੋਮਲਪ੍ਰੀਤ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਬਾਜ਼ੀ ਮਾਰੀ। ਅਗਰਵਾਲ ਕਾਲਜ ਆਫ਼ ਨਰਸਿੰਗ ਦੀਆਂ ਡੇਰਿਸ ਅਤੇ ਅਸ਼ਪ੍ਰੀਤ ਕੌਰ ਨੇ ਦੂਜਾ ਸਥਾਨ, ਐੱਚ.ਕੇ.ਐੱਲ. ਕਾਲਜ ਆਫ਼ ਨਰਸਿੰਗ ਦੇ ਮਨਜੋਤ ਸਿੰਘ ਅਤੇ ਮਨਪ੍ਰੀਤ ਸਿੰਘ ਤੀਜੇ ਸਥਾਨ ’ਤੇ ਜਦਕਿ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਦੇ ਗੁਰਸ਼ਰਨ ਸਿੰਘ ਅਤੇ ਆਕਾਸ਼ਦੀਪ ਸਿੰਘ ਨੇ ਚੌਥਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਸਵੀਪ ਕੋਆਰਡੀਨੇਟਰਾਂ ਨੇ ਆਪਣੇ-ਆਪਣੇ ਖੇਤਰਾਂ ਵਿਚ ਵੋਟਰ ਜਾਗਰੂਕਤਾ ਲਈ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਇਨ੍ਹਾਂ ਵਿਚ ਕਮਲ ਸ਼ਰਮਾ (ਫ਼ਿਰੋਜ਼ਪੁਰ ਦਿਹਾਤੀ), ਲਖਵਿੰਦਰ ਸਿੰਘ (ਫ਼ਿਰੋਜ਼ਪੁਰ ਸ਼ਹਿਰੀ), ਪਰਵਿੰਦਰ ਸਿੰਘ (ਗੁਰੂਹਰਸਹਾਏ) ਅਤੇ ਮਹਾਵੀਰ ਬਾਂਸਲ (ਜ਼ੀਰਾ) ਸ਼ਾਮਲ ਸਨ। ਅਧਿਕਾਰੀਆਂ ਨੇ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿਚ ਲੋਕਤੰਤਰਿਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਅਤੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕਤਾ ਵਧਾਉਣ ਦਾ ਪ੍ਰਭਾਵਸ਼ਾਲੀ ਮਾਧਿਅਮ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ ਉਹ ਖ਼ੁਦ ਜਾਗਰੂਕ ਅਤੇ ਜ਼ਿੰਮੇਵਾਰ ਵੋਟਰ ਬਣਨ ਦੇ ਨਾਲ-ਨਾਲ ਆਪਣੇ ਪਰਿਵਾਰਕ ਮੈਂਬਰਾਂ ਅਤੇ ਸਮਾਜ ਦੇ ਹੋਰਨਾਂ ਲੋਕਾਂ ਨੂੰ ਵੀ ਵੋਟ ਦੇ ਅਧਿਕਾਰ ਦੀ ਮਹੱਤਤਾ ਸਮਝਾਉਣ ਅਤੇ ਚੋਣਾਂ ਦੌਰਾਨ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨ।
Ad Position 22
No active advertisement
ਪਿਛਲੀ ਖ਼ਬਰ ਡਾ.ਗੁਰਿੰਦਰਜੀਤ ਸਿੰਘ ਭੁੱਲਰ ਨੇ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਵਜੋਂ ਸੰਭਾਲਿਆ ਅਹੁਦਾ ਅਗਲੀ ਖ਼ਬਰ ਐਮਬਰੋਜ਼ੀਅਲ ਸਕੂਲ ਦੀ ਵਿਦਿਆਰਥਣ ‘ ਇੰਡੀਆ ਜੀਨੀਅਸ ਚੈਲੇਂਜ ’ ਦੇ ਰਾਸ਼ਟਰੀ ਫਾਈਨਲਜ਼ ਵਿਚ ਪੁੱਜੀ
Ad Position 24