29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਭਾਜਪਾ ਅਤੇ ‘ਆਪ’ ਦੀ ਅਣਦੇਖੀ ਕਾਰਨ ਅਬੋਹਰ ਨਰਕ ਨਗਰੀ ਬਣਿਆ : ਸੁਧੀਰ ਭਾਦੂ

ਅਬੋਹਰ, 29 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਮਿਸ਼ਨ-2027 ਤਹਿਤ ਜਨਸੰਪਰਕ ਮੁਹਿੰਮ ਤੇਜ਼ ਕਰਦਿਆਂ ਕਾਂਗਰਸੀ ਆਗੂ ਸੁਧੀਰ ਭਾਦੂ ਨੇ ਕਿੱਲ੍ਹਿਆਂਵਾਲੀ ਰੋਡ ਸਥਿਤ ਬਾਬਾ ਕਾਲੋਨੀ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਕਾਲੋਨੀ ਵਾਸੀਆਂ ਨੇ ਕੱਚੀਆਂ ਸੜਕਾਂ, ਸੀਵਰੇਜ ਦੀ ਬਦਹਾਲੀ, ਸਟਰੀਟ ਲਾਈਟਾਂ ਦੀ ਘਾਟ ਅਤੇ ਪੀਣ ਵਾਲੇ ਪਾਣੀ ਦੀ ਮਾੜੀ ਸਪਲਾਈ ਸਬੰਧੀ ਆਪਣੀਆਂ ਮੁਸ਼ਕਿਲਾਂ ਦੱਸੀਆਂ।

Ad Position 21
No active advertisement
ਅਜੀਤ ਡੈਸਕ 30-11-2026
ਅਬੋਹਰ, 29 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਮਿਸ਼ਨ-2027 ਤਹਿਤ ਜਨਸੰਪਰਕ ਮੁਹਿੰਮ ਤੇਜ਼ ਕਰਦਿਆਂ ਕਾਂਗਰਸੀ ਆਗੂ ਸੁਧੀਰ ਭਾਦੂ ਨੇ ਕਿੱਲ੍ਹਿਆਂਵਾਲੀ ਰੋਡ ਸਥਿਤ ਬਾਬਾ ਕਾਲੋਨੀ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਕਾਲੋਨੀ ਵਾਸੀਆਂ ਨੇ ਕੱਚੀਆਂ ਸੜਕਾਂ, ਸੀਵਰੇਜ ਦੀ ਬਦਹਾਲੀ, ਸਟਰੀਟ ਲਾਈਟਾਂ ਦੀ ਘਾਟ ਅਤੇ ਪੀਣ ਵਾਲੇ ਪਾਣੀ ਦੀ ਮਾੜੀ ਸਪਲਾਈ ਸਬੰਧੀ ਆਪਣੀਆਂ ਮੁਸ਼ਕਿਲਾਂ ਦੱਸੀਆਂ। ਲੋਕਾਂ ਨੇ ਕਿਹਾ ਕਿ ਨਗਰ ਨਿਗਮ ਖੇਤਰ ਵਿਚ ਰਹਿਣ ਦੇ ਬਾਵਜੂਦ ਉਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਨਹੀਂ ਮਿਲ ਰਹੀਆਂ। ਸੁਧੀਰ ਭਾਦੂ ਨੇ ਭਾਜਪਾ ਅਧੀਨ ਨਗਰ ਨਿਗਮ ਅਤੇ ਆਮ ਆਦਮੀ ਪਾਰਟੀ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਦੋਵਾਂ ਦੀ ਅਣਦੇਖੀ ਕਾਰਨ ਅਬੋਹਰ ਦੇ ਲੋਕ ਨਰਕ ਵਰਗੇ ਹਾਲਾਤਾਂ ਵਿਚ ਰਹਿਣ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਜਨਤਾ ਸਰਵਉੱਚ ਹੈ ਅਤੇ ਚੁਣੇ ਹੋਏ ਨੁਮਾਇੰਦਿਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਕਾਲੋਨੀ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਵਿਚ ਕਾਂਗਰਸ ਸਰਕਾਰ ਬਣਨ ’ਤੇ ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਸਟਰੀਟ ਲਾਈਟਾਂ ਸਮੇਤ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਨੂੰ ਤਰਜੀਹ ਦਿੱਤੀ ਜਾਵੇਗੀ। ਇਸ ਮੌਕੇ ਕਾਲੋਨੀ ਵਾਸੀਆਂ ਨੇ ਕਾਂਗਰਸ ਪਾਰਟੀ ਦਾ ਸਮਰਥਨ ਕਰਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਉਹ ਹੁਣ ਭਾਜਪਾ ਅਤੇ ‘ਆਪ’ ਦੇ ਵਾਅਦਿਆਂ ’ਤੇ ਭਰੋਸਾ ਨਹੀਂ ਕਰਨਗੇ। ਇਸ ਮੌਕੇ ਕਾਂਗਰਸੀ ਆਗੂ, ਵਰਕਰ ਅਤੇ ਵੱਡੀ ਗਿਣਤੀ ਵਿਚ ਮੁਹੱਲਾ ਵਾਸੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਲੈਬ ਅਸਿਸਟੈਂਟ ਨੀਰਜ ਕੁਮਾਰ ਅੱਜ ਹੋਣਗੇ ਸੇਵਾਮੁਕਤ ਅਗਲੀ ਖ਼ਬਰ 429 ਗਰਾਮ ਹੈਰੋਇਨ ਸਮੇਤ ਚਾਰ ਮੁਲਜ਼ਮ ਕਾਬੂ
Ad Position 24