ਪਰਸਵਾਰਥ ਸਭਾ ਵਲੋਂ ਲਗਾਏ ਮੁਫ਼ਤ ਮੈਡੀਕਲ ਕੈਂਪ ਦੌਰਾਨ 56 ਮਰੀਜ਼ਾਂ ਦੀ ਸਿਹਤ ਜਾਂਚ
ਜਲਾਲਾਬਾਦ,29 ਨਵੰਬਰ (ਜਸਕਰਨ ਸਿੰਘ ਤਨੇਜਾ)- ਸਮਾਜ ਸੇਵਾ ਦੇ ਉਦੇਸ਼ ਨਾਲ ਪਰਸਵਾਰਥ ਸਭਾ ਵਲੋਂ ਹਰ ਬੁੱਧਵਾਰ ਅਤੇ ਐਤਵਾਰ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਐਤਵਾਰ ਨੂੰ ਲਗਾਏ ਗਏ ਮੈਡੀਕਲ ਕੈਂਪ ਦੌਰਾਨ ਡਾ.
ਜਲਾਲਾਬਾਦ,29 ਨਵੰਬਰ (ਜਸਕਰਨ ਸਿੰਘ ਤਨੇਜਾ)- ਸਮਾਜ ਸੇਵਾ ਦੇ ਉਦੇਸ਼ ਨਾਲ ਪਰਸਵਾਰਥ ਸਭਾ ਵਲੋਂ ਹਰ ਬੁੱਧਵਾਰ ਅਤੇ ਐਤਵਾਰ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਐਤਵਾਰ ਨੂੰ ਲਗਾਏ ਗਏ ਮੈਡੀਕਲ ਕੈਂਪ ਦੌਰਾਨ ਡਾ. ਰਾਜੀਵ ਮਿੱਢਾ ਨੇ 56 ਮਰੀਜ਼ਾਂ ਦੀ ਸਿਹਤ ਦੀ ਜਾਂਚ ਕੀਤੀ ਅਤੇ ਉਨ੍ਹਾਂ ਨੂੰ ਵੱਖ-ਵੱਖ ਸਿਹਤ ਸਮੱਸਿਆਵਾਂ ਸੰਬੰਧੀ ਲੋੜੀਂਦੀ ਸਲਾਹ ਦਿੱਤੀ। ਕੈਂਪ ਦੌਰਾਨ ਮਰੀਜ਼ਾਂ ਦੀ ਸਿਹਤ ਸੰਬੰਧੀ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਗਿਆ ਅਤੇ ਉਨ੍ਹਾਂ ਨੂੰ ਬਿਮਾਰੀਆਂ ਤੋਂ ਬਚਾਅ, ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਸਮੇਂ-ਸਮੇਂ ’ਤੇ ਸਿਹਤ ਦੀ ਜਾਂਚ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ। ਸਭਾ ਦੇ ਮੈਂਬਰਾਂ ਨੇ ਦੱਸਿਆ ਕਿ ਇਸ ਉਪਰਾਲੇ ਦਾ ਮੁੱਖ ਮਕਸਦ ਲੋੜਵੰਦ ਅਤੇ ਆਮ ਲੋਕਾਂ ਨੂੰ ਬਿਨਾਂ ਕਿਸੇ ਆਰਥਿਕ ਬੋਝ ਦੇ ਮੁਢਲੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਇਸ ਮੌਕੇ ਅਨਿਲ ਦੀਪ ਨਾਗਪਾਲ, ਵਿਜੇ ਬਾਘਲਾ, ਬਿੱਟੂ ਬੱਬਰ, ਗੁਰਚਰਨ ਕਮੀਰਿਆ, ਰਮੇਸ਼ ਰਾਠੀ, ਸੁਰੇਸ਼ ਚੌਹਾਨ, ਮੈਡਮ ਰਮਨ ਅਤੇ ਮਾਣਿਕ ਚੌਹਾਨ ਸਮੇਤ ਸਭਾ ਦੇ ਹੋਰ ਮੈਂਬਰ ਵੀ ਮੌਜੂਦ ਸਨ। ਸਭਾ ਵਲੋਂ ਹਰ ਬੁੱਧਵਾਰ ਨਿਰੰਤਰ ਮੈਡੀਕਲ ਕੈਂਪ ਲਗਾ ਕੇ ਸਮਾਜ ਸੇਵਾ ਦੇ ਕਾਰਜਾਂ ’ਚ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ।