29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਮੋਟਰਸਾਈਕਲ ਸਵਾਰਾਂ ਨੇ ਚਲਦੇ ਮੋਟਰਸਾਈਕਲ ਤੋਂ ਵਕੀਲ ਦੀ ਜੇਬ ’ਚੋਂ ਕੱਢਿਆ ਪਰਸ

ਫ਼ਾਜ਼ਿਲਕਾ, 29 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਇਲਾਕੇ ਅੰਦਰ ਲੁੱਟ ਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਦਿਨ ਬਦਿਨ ਕੋਈ ਨਾ ਕੋਈ ਲੁੱਟ ਖੋਹ ਦੀ ਘਟਨਾ ਵਾਪਰ ਜਾਂਦੀ ਹੈ।

Ad Position 21
No active advertisement
ਅਜੀਤ ਡੈਸਕ 30-11-2026
ਫ਼ਾਜ਼ਿਲਕਾ, 29 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਇਲਾਕੇ ਅੰਦਰ ਲੁੱਟ ਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਦਿਨ ਬਦਿਨ ਕੋਈ ਨਾ ਕੋਈ ਲੁੱਟ ਖੋਹ ਦੀ ਘਟਨਾ ਵਾਪਰ ਜਾਂਦੀ ਹੈ। ਸਿਵਲ ਲਾਈਨ ਇਲਾਕੇ ਅੰਦਰ ਗੁਰੂ ਨਾਨਕ ਨਿਵਾਸ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਮੋਟਰਸਾਈਕਲ ਲੁਟੇਰਿਆਂ ਨੇ ਇਕ ਵਕੀਲ ਤੋਂ ਪਰਸ ਖੋਹ ਲਿਆ। ਐਡਵੋਕੇਟ ਮਲਕੀਤ ਸਿੰਘ ਸੈਣੀ ਮੋਟਰਸਾਈਕਲ ’ਤੇ ਘਰੋਂ ਕਿਸੇ ਕੰਮ ਵਾਸਤੇ ਨਿਕਲੇ ਸਨ। ਉਨ੍ਹਾਂ ਨੇ ਕੁੜਤਾ ਪਜਾਮਾ ਪਾਇਆ ਹੋਇਆ ਸੀ। ਕੁੜਤੇ ਦੀ ਜੇਬ ਵਿਚ ਪੈਸਿਆਂ ਵਾਲਾ ਪਰਸ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪਿੱਛੋਂ ਇਕ ਮੋਟਰਸਾਈਕਲ ’ਤੇ ਦੋ ਨੌਜਵਾਨ ਆਏ। ਉਨ੍ਹਾਂ ਨੇ ਕੋਈ ਤਕਨੀਕ ਲਗਾ ਕੇ ਚੱਲਦੇ ਮੋਟਰਸਾਈਕਲ ’ਤੇ ਹੀ ਕੁੜਤੇ ਦੀ ਜੇਬ ਵਿਚੋਂ ਪਰਸ ਕੱਢ ਕੇ ਫ਼ਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਲੁਟੇਰਿਆਂ ਦਾ ਕਾਫ਼ੀ ਪਿੱਛਾ ਕੀਤਾ ਗਿਆ ਪਰ ਲੁਟੇਰੇ ਭੱਜਣ ਵਿਚ ਕਾਮਯਾਬ ਹੋ ਗਏ। ਉਨ੍ਹਾਂ ਦੱਸਿਆ ਕਿ ਥਾਣਾ ਸਿਟੀ ਪੁਲਿਸ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਅਬੋਹਰ ’ਚ ਕਾਂਗਰਸ ਦੇ ਸ਼ਕਤੀ ਪ੍ਰਦਰਸ਼ਨ ’ਚ ਸ਼ਾਮਿਲ ਹੋਏ ਸਮਰਬੀਰ ਸਿੰਘ ਸਿੱਧੂ ਅਗਲੀ ਖ਼ਬਰ ਪਰਸਵਾਰਥ ਸਭਾ ਵਲੋਂ ਲਗਾਏ ਮੁਫ਼ਤ ਮੈਡੀਕਲ ਕੈਂਪ ਦੌਰਾਨ 56 ਮਰੀਜ਼ਾਂ ਦੀ ਸਿਹਤ ਜਾਂਚ
Ad Position 24